ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ 2 ਮੈਂਬਰ ਗ੍ਰਿਫਤਾਰ

02/19/2017 1:29:02 PM

ਮੋਗਾ : ਮੋਗਾ ਪੁਲਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ 2 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਜਿਨ੍ਹਾਂ ਕੋਲੋਂ 3300 ਡਾਲਰ, ਸੋਨੇ ਦੀਆਂ 4 ਮੁੰਦਰੀਆਂ ਅਤੇ ਮੋਬਾਇਲ ਫੋਨ ਬਰਾਮਦ ਹੋਇਆ ਹੈ। ਪੁਲਸ ਮੁਤਾਬਕ ਲੁਟੇਰਿਆਂ ਨੇ ਇਹ ਫੋਨ ਇਕ ਐੱਨ. ਆਰ. ਆਈ. ਔਰਤ ਤੋਂ ਲੁੱਟਿਆ ਸੀ। ਇਸ ਦੇ ਨਾਲ ਹੀ ਪੁਲਸ ਨੇ ਲੁਟੇਰਿਆਂ ਦੇ ਕਬਜ਼ੇ ''ਚੋਂ ਇਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਪੁਲਸ ਮੁਤਾਬਕ ਇਹ ਇਕ ਹੋਰ ਲੁੱਟ ਦੀ ਵਾਰਾਤ ਦੀ ਅੰਜਾਮ ਦੇਣ ਦੀ ਫਿਰਾਕ ਵਿਚ ਸਨ ਪਰ ਪੁਲਸ ਨੇ ਇਨ੍ਹਾਂ ਗ੍ਰਿਫਤਾਰ ਕਰ ਲਿਆ।
ਪੁਲਸ ਮੁਤਾਬਕ ਇਨ੍ਹਾਂ ਲੁਟੇਰਿਆਂ ''ਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਪੁਲਸ ਦਾ ਕਹਿਣਾ ਹੈ ਕਿ ਦੋਸ਼ੀਆਂ ਤੋਂ ਪੁੱਛਗਿੱਛ ਦੌਰਾਨ ਹੋਰ ਵੀ ਖੁਲਾਸੇ ਹੋ ਸਕਦੇ।


Gurminder Singh

Content Editor

Related News