ਪੁਲਸ ਛਾਉਣੀ 'ਚ ਤਬਦੀਲ ਹੋਈ ਜਲੰਧਰ ਦੀ 120 ਫੁੱਟੀ ਰੋਡ, ਨਸ਼ਾ ਸਮੱਗਲਰਾਂ ਖ਼ਿਲਾਫ਼ ਚਲਾਈ ਸਰਚ ਮੁਹਿੰਮ

Saturday, Jul 09, 2022 - 03:13 PM (IST)

ਜਲੰਧਰ (ਜਸਪ੍ਰੀਤ)– ਸੂਬੇ ਦੇ ਨਵ-ਨਿਯੁਕਤ ਡੀ. ਜੀ. ਪੀ. ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਨਸ਼ਾ ਸਮੱਗਲਰਾਂ, ਗੈਂਗਸਟਰਾਂ ਅਤੇ ਮੁਲਜ਼ਮਾਂ ਦੀ ਨਕੇਲ ਕੱਸਣ ਲਈ 26 ਆਈ. ਪੀ. ਐੱਸ. ਅਧਿਕਾਰੀਆਂ ਨੂੰ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿਚ ਸਪੈਸ਼ਲ ਮੁਹਿੰਮ ਚਲਾਉਣ ਲਈ ਮੈਦਾਨ ਵਿਚ ਉਤਾਰਿਆ ਗਿਆ ਹੈ। ਇਸੇ ਤਹਿਤ ਅੱਜ ਪੂਰੇ ਸੂਬੇ ਵਿਚ ਨਸ਼ਿਆਂ ਦੇ ਖ਼ਾਤਮੇ ਲਈ ਸਪੈਸ਼ਲ ਮੁਹਿੰਮ ਚਲਾਈ ਜਾ ਰਹੀ ਹੈ। ਅੱਜ ਜਲੰਧਰ ਵਿਚ ਵੀ ਭੋਗਪੁਰ ਸਮੇਤ 120 ਫੁੱਟੀ ਰੋਡ ਉਤੇ ਪੁਲਸ ਵੱਲੋਂ ਸਰਚ ਮੁਹਿੰਮ ਚਲਾਈ ਗਈ। 

ਇਹ ਵੀ ਪੜ੍ਹੋ: ਜਲੰਧਰ: ਨਸ਼ਾ ਸਮੱਗਲਰਾਂ ਖ਼ਿਲਾਫ਼ SSP ਦਾ ਵੱਡਾ ਐਕਸ਼ਨ, ਦਿਨ ਚੜ੍ਹਦਿਆਂ ਹੀ ਭੋਗਪੁਰ ਵਿਖੇ ਮਾਰੀ ਰੇਡ

PunjabKesari

ਸੂਬੇ ਭਰ ਦੇ ਐੱਸ. ਐੱਸ. ਪੀਜ਼, ਪੁਲਸ ਕਮਿਸ਼ਨਰਾਂ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਨੂੰ ਡੀ. ਜੀ. ਪੀ. ਵੱਲੋਂ ਨਸ਼ਾ ਸਮੱਗਲਰਾਂ, ਗੈਂਗਸਟਰਾਂ ਅਤੇ ਮੁਲਜ਼ਮਾਂ 'ਤੇ ਨਕੇਲ ਕੱਸਣ ਲਈ ਵਿਸ਼ੇਸ਼ ਟੀਮਾਂ ਬਣਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਸਨ। ਪੰਜਾਬ ਵਿਚ ਪਹਿਲੀ ਵਾਰ ਇੰਨੀ ਵੱਡੀ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਜਲੰਧਰ ਨੂੰ ਨਸ਼ਾ ਅਤੇ ਜੁਰਮ ਮੁਕਤ ਬਣਾਉਣ ਲਈ ਏ. ਡੀ. ਜੀ. ਪੀ. ਅਰਪਿਤ ਸ਼ੁਕਲਾ ਨੂੰ ਕਮਾਨ ਸੌਂਪੀ ਗਈ ਹੈ, ਜਿਹੜੇ ਜਲੰਧਰ ਵਿਚ ਐੱਸ. ਐੱਸ. ਪੀ. ਰਹਿੰਦਿਆਂ ਕਈ ਮੁਲਜ਼ਮਾਂ ਨੂੰ ਜੇਲ੍ਹ ਦਾ ਰਸਤਾ ਵਿਖਾ ਚੁੱਕੇ ਹਨ। ਇਸ ਮੌਕੇ ਏ. ਡੀ. ਜੀ. ਪੀ. ਅਰਪਿਤ ਸ਼ੁਕਲਾ, ਪੁਲਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ, ਡੀ.ਸੀ.ਪੀ. ਇਨਵੈਸਟੀਗੇਸ਼ਨ ਜਸਕਿਰਨਜੀਤ ਸਿੰਘ ਤੇਜਾ ਮੌਜੂਦ ਰਹੇ। 

PunjabKesari

ਵਰਣਨਯੋਗ ਹੈ ਕਿ ਡੀ. ਜੀ. ਪੀ. ਦਾ ਚਾਰਜ ਸੰਭਾਲਦੇ ਹੀ ਗੌਰਵ ਯਾਦਵ ਨੇ ਸਾਫ਼ ਕਿਹਾ ਸੀ ਕਿ ਪੰਜਾਬ ਵਿਚ ਹਰ ਹਾਲਤ ਵਿਚ ਲਾਅ ਐਂਡ ਆਰਡਰ ਨੂੰ ਮੇਨਟੇਨ ਰੱਖਣ, ਨਸ਼ਾ ਸਮੱਗਲਰਾਂ, ਗੈਂਗਸਟਰਾਂ ਅਤੇ ਮੁਜਰਿਮਾਂ ਨੂੰ ਜੇਲ ਦੀਆਂ ਸੀਖਾਂ ਪਿੱਛੇ ਪਹੁੰਚਾਉਣਾ ਹੀ ਉਨ੍ਹਾਂ ਦੀ ਪਹਿਲ ਹੋਵੇਗੀ। ਗੌਰਵ ਯਾਦਵ ਖ਼ੁਦ ਐੱਸ. ਐੱਸ. ਪੀ. ਜਲੰਧਰ ਵਜੋਂ ਲੰਮੇ ਸਮੇਂ ਤੱਕ ਸੇਵਾਵਾਂ ਨਿਭਾਅ ਚੁੱਕੇ ਹਨ। ਹੁਣ ਉਨ੍ਹਾਂ ਪੰਜਾਬ ਵਿਚ ਨਸ਼ਾ ਸਮੱਗਲਰਾਂ ਦਾ ਸ਼ਿਕੰਜਾ ਕੱਸਣ ਲਈ ਸਪੈਸ਼ਲ ਮੁਹਿੰਮ ਦੌਰਾਨ ਪੰਜਾਬ ਵਿਚ ਤਾਇਨਾਤ ਪੁਲਸ ਅਧਿਕਾਰੀਆਂ ਉੱਪਰ ਵੀ ਨਵੇਂ ਸੀਨੀਅਰ ਆਈ. ਪੀ. ਐੱਸ. ਅਧਿਕਾਰੀਆਂ ਨੂੰ ਤਾਇਨਾਤ ਕੀਤਾ ਹੈ।

ਇਹ ਵੀ ਪੜ੍ਹੋ: ਉੱਤਰਾਖੰਡ ’ਚ ਵਾਪਰੇ ਭਿਆਨਕ ਹਾਦਸੇ ’ਤੇ CM ਭਗਵੰਤ ਮਾਨ ਨੇ ਜਤਾਇਆ ਦੁੱਖ਼

PunjabKesari

ਕਾਨੂੰਨ ਤੋੜਨ ਵਾਲਿਆਂ ਨੂੰ ਨਹੀਂ ਬਖ਼ਸ਼ਾਂਗੇ
ਏ. ਡੀ. ਜੀ. ਪੀ. ਅਰਪਿਤ ਸ਼ੁਕਲਾ ਅਤੇ ਪੁਲਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਦੀ ਅਗਵਾਈ ਵਿਚ ਕਮਿਸ਼ਨਰੇਟ ਪੁਲਸ ਦੇ ਸਾਰੇ ਅਧਿਕਾਰੀ ਭਾਰੀ ਪੁਲਸ ਫੋਰਸ ਨਾਲ ਸ਼ਹਿਰ ਵਿਚ ਨਸ਼ਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ। ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਬਿਲਕੁਲ ਗੁਪਤ ਰੱਖਿਆ ਗਿਆ ਹੈ ਕਿ ਪੁਲਸ ਨੇ ਕਿਹੜੇ-ਕਿਹੜੇ ਖੇਤਰਾਂ ਵਿਚ ਸਪੈਸ਼ਲ ਮੁਹਿੰਮ ਚਲਾਉਣੀ ਹੈ। ਉਨ੍ਹਾਂ ਸਾਫ਼ ਕਿਹਾ ਕਿ ਕਾਨੂੰਨ ਤੋੜਨ ਅਤੇ ਨਾਜਾਇਜ਼ ਕਾਰੋਬਾਰ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ: ਨਵਾਂਸ਼ਹਿਰ: ਨਸ਼ੇ ਨੇ ਉਜਾੜਿਆ ਇਕ ਹੋਰ ਪਰਿਵਾਰ, ਨੌਜਵਾਨ ਦੀ ਲਾਸ਼ ਕੋਲੋਂ ਮਿਲੀ ਸਰਿੰਜ

PunjabKesari

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News