ਭਾਖੜਾ 'ਚ ਵੀ ਨਹੀਂ ਲੱਭਿਆ ਨਵਦੀਪ ਦਾ ਧੜ ਨਾਲੋਂ ਵੱਖ ਹੋਇਆ ਸਿਰ, ਪਰਿਵਾਰ ਨੇ ਬਿਨਾਂ ਸਿਰ ਤੋਂ ਕੀਤਾ ਪੁੱਤ ਦਾ ਸਸਕਾਰ

02/13/2023 8:40:43 AM

ਪਟਿਆਲਾ (ਬਲਜਿੰਦਰ)- ਤਿੰਨ ਦਿਨ ਪਹਿਲਾਂ ਜੇਲ੍ਹ ਰੋਡ ’ਤੇ ਵਾਪਸੇ ਹਾਦਸੇ ’ਚ ਮਾਰੇ ਗਏ ਨਵਦੀਪ ਕੁਮਾਰ ਦਾ ਧੜ ਨਾਲੋਂ ਵੱਖ ਹੋਇਆ ਸਿਰ ਅਜੇ ਵੀ ਨਹੀਂ ਮਿਲਿਆ। ਇਸ ਦੇ ਲਈ ਥਾਣਾ ਤ੍ਰਿਪੜੀ ਦੀ ਪੁਲਸ ਨੇ ਐੱਸ. ਐੱਚ. ਓ. ਇੰਸ: ਪ੍ਰਦੀਪ ਸਿੰਘ ਬਾਜਵਾ ਦੀ ਅਗਵਾਈ ਵਿਚ 30 ਕਿਲੋਮੀਟਰ ਭਾਖੜਾ ਨਹਿਰ ਦੀ ਸਰਚ ਵੀ ਕੀਤੀ। ਇੰਸਪੈਕਟਰ ਬਾਜਵਾ ਨੇ ਦੱਸਿਆ ਕਿ ਗੋਤਾਖੋਰਾਂ ਦੀ ਮਦਦ ਨਾਲ ਸਿਰ ਦੀ ਭਾਲ ’ਚ ਲਗਭਗ 30 ਕਿਲੋਮੀਟਰ ਤੱਕ ਭਾਖੜਾ ਨਹਿਰ ਦੀ ਸਰਚ ਕੀਤੀ ਗਈ ਪਰ ਸਿਰ ਦਾ ਕੁਝ ਪਤਾ ਨਹੀਂ ਲੱਗ ਸਕਿਆ। ਵਿਸ਼ੇਸ ਤੌਰ ’ਤੇ ਸਾਈਫਨਾਂ ਦੀ ਜਾਂਚ ਵੀ ਕੀਤੀ ਗਈ ਪਰ ਸਿਰ ਦਾ ਕੁਝ ਅਤਾ-ਪਤਾ ਨਹੀਂ ਲੱਗ ਸਕਿਆ। 

ਇਹ ਵੀ ਪੜ੍ਹੋ: ਅਜੇ ਵੀ ਨਹੀਂ ਲੱਭਿਆ ਸੜਕ ਹਾਦਸੇ ’ਚ ਮਰਨ ਵਾਲੇ ਨੌਜਵਾਨ ਦਾ ਸਿਰ, ਪਰਿਵਾਰ ਅਤੇ ਰਿਸ਼ਤੇਦਾਰਾਂ ਨੇ ਦਿੱਤਾ ਧਰਨਾ

ਉਨ੍ਹਾਂ ਦੱਸਿਆ ਕਿ ਦੂਜੇ ਪਾਸੇ ਇਸ ਮਾਮਲੇ ’ਚ ਜਿਹੜੇ ਵਿਅਕਤੀ ਖਿਲਾਫ ਕੇਸ ਦਰਜ ਕੀਤਾ ਗਿਆ ਹੈ, ਉਹ ਵਿਦੇਸ਼ ਨਾ ਭੱਜ ਜਾਵੇ, ਇਸ ਦੇ ਲਈ ਉਸ ਦਾ ਲੁੱਕ ਆਊਟ ਸਰਕੂਲਰ ਜਾਰੀ ਕਰ ਦਿੱਤਾ ਗਿਆ ਹੈ। ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇੱਧਰ ਪਰਿਵਾਰ ਨੇ ਪੁਲਸ ਦੇ ਭਰੋਸੇ ਤੋਂ ਬਾਅਦ ਨਵਦੀਪ ਕੁਮਾਰ ਦਾ ਬਿਨ੍ਹਾਂ ਸਿਰ ਤੋਂ ਸਸਕਾਰ ਕਰ ਦਿੱਤਾ ਹੈ ਅਤੇ ਨਾਲ ਹੀ ਐਲਾਨ ਕੀਤਾ ਕਿ ਜੇਕਰ ਪੁਲਸ ਨੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕੀਤਾ ਤਾਂ ਉਹ ਸੰਘਰਸ਼ ਜਾਰੀ ਰੱਖਣਗੇ।

ਇਹ ਵੀ ਪੜ੍ਹੋ: ਕੈਨੇਡਾ 'ਚ ਘਰ ਨੂੰ ਲੱਗੀ ਭਿਆਨਕ ਅੱਗ, 4 ਬੱਚਿਆਂ ਸਣੇ ਪਰਿਵਾਰ ਦੇ 6 ਜੀਅ ਜ਼ਿੰਦਾ ਸੜੇ


cherry

Content Editor

Related News