ਪੁਲਸ ਹੱਥ ਲੱਗੀ ਵੱਡੀ ਸਫਲਤਾ, 33 ਕਰੋੜ ਦੀ ਹੈਰੋਇਨ ਸਣੇ ਸਮੱਗਲਰ ਕਾਬੂ

04/26/2021 9:49:01 PM

ਫਿਰੋਜ਼ਪੁਰ,(ਹਰਚਰਨ,ਬਿੱਟੂ,ਭੁੱਲਰ,ਕੁਮਾਰ,ਮਲਹੋਤਰਾ,ਖੁੱਲਰ)– ਸੀ. ਆਈ. ਏ. ਸਟਾਫ ਫਿਰੋਜ਼ਪੁਰ ਦੀ ਪੁਲਸ ਵੱਲੋਂ ਡੀ. ਜੀ. ਪੀ. ਪੰਜਾਬ ਦੇ ਹੁਕਮਾਂ ਅਨੁਸਾਰ ਨਸ਼ੇ ਖਿਲਾਫ ਮੁਹਿੰਮ ਚਲਾਉਂਦੇ ਐੱਸ. ਐੱਸ. ਪੀ. ਭਾਗੀਰਥ ਸਿੰਘ ਮੀਨਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 1 ਵਿਅਕਤੀ ਨੂੰ ਕਾਬੂ ਕਰ ਕੇ ਉਸਦੀ ਨਿਸ਼ਾਨਦੇਹੀ ਤੋਂ 6 ਕਿੱਲੋ 630 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਿਸਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ 33 ਕਰੋੜ 15 ਲੱਖ ਰੁਪਏ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਨਾਈਟ ਕਰਫਿਊ ਦਾ ਬਦਲਿਆ ਸਮਾਂ

ਇਸ ਸਬੰਧੀ ਐੱਸ. ਐੱਸ. ਪੀ. ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਡੀ. ਐੱਸ. ਪੀ. ਇੰਨਵੈਸਟੀਗੇਸ਼ਨ ਰਵਿੰਦਰਪਾਲ ਸਿੰਘ ਦੀ ਜ਼ੇਰੇ ਨਿਗਰਾਨੀ ਹੇਠ ਸੀ. ਆਈ. ਏ. ਸਟਾਫ ਫਿਰੋਜ਼ਪੁਰ ਦੇ ਇੰਚਾਰਜ ਜਤਿੰਦਰ ਸਿੰਘ ਵੱਲੋਂ ਗੁਪਤ ਸੂਚਨਾ ਦੇ ਅਧਾਰ ’ਤੇ ਬਸਤੀ ਰਾਮ ਲਾਲ ਏਰੀਆ ਤੋਂ ਇਕ ਵਿਅਕਤੀ ਪ੍ਰੇਮ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਗੱਟੀ ਰਾਜੋ ਕੀ ਥਾਣਾ ਸਦਰ ਫਿਰੋਜ਼ਪੁਰ ਨੂੰ ਕਾਬੂ ਕਰ ਕੇ ਉਸਦੀ ਨਿਸ਼ਾਨਦੇਹੀ ਤੋਂ ਬਸਤੀ ਰਾਮ ਲਾਲ ਚੌਕੀ ਦੇ ਇਲਾਕੇ ’ਚ ਭਾਰਤ ਪਾਕਿ ਕੰਡਿਆਲੀ ਤਾਰ ਤੋਂ ਪਾਰੋਂ ਭਾਰਤ ਵਾਲੇ ਪਾਸਿਓਂ 6 ਕਿੱਲੋ 630 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਹੈਰੋਇਨ ਦੀ ਖੇਪ ਫੀਡ ਵਾਲੀ ਬੋਰੀ ’ਚ ਛੁਪਾ ਕੇ ਰੱਖੀ ਹੋਈ ਸੀ।

ਇਹ ਵੀ ਪੜ੍ਹੋ- ਪੰਜਾਬ 'ਚ ਨਾਈਟ ਕਰਫਿਊ ਦਾ ਬਦਲਿਆ ਸਮਾਂ

ਉਕਤ ਕਾਬੂ ਵਿਅਕਤੀ ਦੇ ਖਿਲਾਫ ਪਹਿਲਾਂ ਵੀ ਹੈਰੋਇਨ ਤੇ ਨਸ਼ੇ ਵਾਲੀਆਂ ਗੋਲੀਆਂ ਬਰਾਮਦਗੀ ਦਾ ਮਾਮਲਾ ਦਰਜ ਹੈ।


Bharat Thapa

Content Editor

Related News