ਪੁਲਸ ਨੇ ਟ੍ਰੈਪ ਲਗਾ ਕੇ ਗ੍ਰਿਫ਼ਤਾਰ ਕੀਤੇ ਸਕੇ ਭੈਣ-ਭਰਾ, ਕਾਰਨ ਜਾਣ ਹੋਵੋਗੇ ਹੈਰਾਨ

07/23/2023 6:35:18 PM

ਫਿਲੌਰ (ਭਾਖੜੀ) : ਪੁਲਸ ਨੇ ਸਕੇ ਭੈਣ-ਭਰਾ ਨੂੰ ਸਮੱਗਲਿੰਗ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਹੈ ਜਿਨ੍ਹਾਂ ਤੋਂ 13 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਕੁਝ ਦਿਨ ਪਹਿਲਾਂ ਹੀ ਪੁਲਸ ਨੇ ਉਨ੍ਹਾਂ ਦੀ ਮਾਂ ਨੂੰ ਵੀ ਨਸ਼ਾ ਸਮੱਗਲਿੰਗ ਦੇ ਦੋਸ਼ ਵਿਚ ਗ੍ਰਿਫਤਾਰ ਕਰ ਕੇ ਜੇਲ੍ਹ ਭੇਜਿਆ ਸੀ। ਪੂਰਾ ਪਰਿਵਾਰ ਹੀ ਨਸ਼ਾ ਸਮੱਗਲਿੰਗ ਦੇ ਧੰਦੇ ਵਿਚ ਲੱਗਾ ਹੋਇਆ ਸੀ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਸਬ-ਡਵੀਜ਼ਨ ਫਿਲੌਰ ਜਗਦੀਸ਼ ਰਾਜ ਨੇ ਦੱਸਿਆ ਕਿ ਥਾਣਾ ਮੁਖੀ ਇੰਸਪੈਕਟਰ ਹਰਜਿੰਦਰ ਸਿੰਘ ਦੀ ਅਗਵਾਈ ਵਿਚ ਏ.ਐੱਸ.ਆਈ. ਚਰਨਜੀਤ ਸਿੰਘ ਨੂੰ ਸੂਚਨਾ ਮਿਲੀ ਸੀ ਕਿ ਗੰਨਾ ਪਿੰਡ ਦਾ ਰਹਿਣ ਵਾਲਾ ਸ਼ੁਭਮ ਗੁੱਗੂ ਪੁੱਤਰ ਰਵੇਲ ਚੰਦ ਆਪਣੀ ਸਕੀ ਭੈਣ ਦੀਪਾਲੀ ਪਤਨੀ ਜਸਦੀਪ, ਜੋ ਪਠਾਨਕੋਟ ਦੇ ਪਿੰਡ ਮਾਜਰਾ ਵਿਚ ਵਿਆਹੀ ਹੋਈ ਹੈ, ਉਥੋਂ ਹੈਰੋਇਨ ਦੀ ਖੇਪ ਲਿਆ ਕੇ ਗੰਨਾ ਪਿੰਡ ਵਿਚ ਆਉਂਦੀ ਹੈ, ਜਿਥੋਂ ਉਹ ਆਪਣੇ ਭਰਾ ਸ਼ੁੱਭਮ ਨਾਲ ਮਿਲ ਕੇ ਉਨ੍ਹਾਂ ਨੂੰ ਅੱਗੇ ਗਾਹਕਾਂ ਤੱਕ ਪਹੁੰਚਾ ਦਿੰਦੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ ਵਿਚ 29 ਜੁਲਾਈ ਨੂੰ ਸਰਕਾਰੀ ਛੁੱਟੀ ਦਾ ਐਲਾਨ

ਇਸ ਸੂਚਨਾ ਤੋਂ ਬਾਅਦ ਐੱਸ. ਆਈ. ਚਰਨਜੀਤ ਸਿੰਘ ਨੇ ਟ੍ਰੈਪ ਲਗਾ ਕੇ ਦੋਵੇਂ ਭੈਣ-ਭਰਾ ਨੂੰ 13 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕਰ ਲਈ। ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਪੁਲਸ ਨੇ ਉਨ੍ਹਾਂ ਦੀ ਮਾਤਾ ਸਰਬਜੀਤ ਕੌਰ ਨੂੰ ਨਸ਼ਾ ਸਮੱਗਲਿੰਗ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਸੀ, ਜੋ ਕਪੂਰਥਲਾ ਜੇਲ੍ਹ ਵਿਚ ਬੰਦ ਹੈ। ਉਨ੍ਹਾਂ ਕਿਹਾ ਕਿ ਵਿਆਹ ਕਰਵਾਉਣ ਤੋਂ ਬਾਅਦ ਵੀ ਦੀਪਾਲੀ ਨੇ ਸਮੱਗਲਿੰਗ ਦਾ ਧੰਦਾ ਨਹੀਂ ਛੱਡਿਆ, ਸਗੋਂ ਉਥੋਂ ਮਾਲ ਲਿਆ ਕੇ ਆਪਣੇ ਪਰਿਵਾਰ ਦੇ ਮੈਂਬਰਾਂ ਨਾਲ ਫਿਲੌਰ ਏਰੀਆ ਵਿਚ ਵੇਚਣ ਦਾ ਕਾਰੋਬਾਰ ਕਰ ਰਹੀ ਸੀ।

ਇਹ ਵੀ ਪੜ੍ਹੋ : ਪਾਣੀ ਦਾ ਪੱਧਰ ਵਧਣ ਕਾਰਣ ਭਾਖੜਾ ਦੇ ਫਲੱਡ ਗੇਟ ਖੋਲ੍ਹਣ ਦੀ ਤਿਆਰੀ, ਇਹ ਇਲਾਕੇ ਖਾਲ੍ਹੀ ਕਰਵਾਉਣ ਦੇ ਹੁਕਮ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Gurminder Singh

This news is Content Editor Gurminder Singh