ਪੁਲਸ ਨੇ ਚੰਦ ਘੰਟਿਆਂ ''ਚ ਸੁਲਝਾਈ ਕਤਲ ਦੀ ਗੁੱਥੀ, ਪਤਨੀ ਹੀ ਨਿਕਲੀ ਕਾਤਲ

Monday, Jul 05, 2021 - 10:26 PM (IST)

ਪੁਲਸ ਨੇ ਚੰਦ ਘੰਟਿਆਂ ''ਚ ਸੁਲਝਾਈ ਕਤਲ ਦੀ ਗੁੱਥੀ, ਪਤਨੀ ਹੀ ਨਿਕਲੀ ਕਾਤਲ

ਅਜੀਤਵਾਲ(ਰੱਤੀ ਕੋਕਰੀ)- ਅਜੀਤਵਾਲ ਪੁਲਸ ਨੇ ਕੱਲ ਢੁੱਡੀਕੇ ਸੂਏ ਵਿਚੋਂ ਮਿਲੀ ਨੌਜਵਾਨ ਦੀ ਲਾਸ਼ ਦੀ ਗੁੱਥੀ ਸੁਲਝਾ ਲਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਨਿਹਾਲ ਸਿੰਘ ਵਾਲਾ ਪਰਸਨ ਸਿੰਘ, ਡੀ. ਐੱਸ. ਸੀ. ਸੁਖਵਿੰਦਰ ਸਿੰਘ, ਥਾਣਾ ਅਜੀਤਵਾਲ ਦੇ ਮੁਖੀ ਇੰਸਪੈਕਟਰ ਸੁਖਜਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕ ਦੀ ਪਤਨੀ ਸੁਰਿੰਦਰ ਕੌਰ ਦੇ ਦਲਜੀਤ ਸਿੰਘ ਪੁੱਤਰ ਗੁਰਮੇਲ ਸਿੰਘ ਨਾਲ ਪ੍ਰੇਮ ਸਬੰਧ ਸਨ ਜੋ ਕਿ ਉਸਦੇ ਨਾਲ ਹੀ ਸਫਾਈ ਸੇਵਕ ਦਾ ਕੰਮ ਕਰਦਾ ਸੀ। ਪ੍ਰੇਮ ਸੰਬੰਧਾਂ ਦੇ ਚੱਲਦੇ ਦੋਨਾਂ ਨੇ ਰਾਜਕੁਮਾਰ ਦੀ ਗਲਾ ਕੱਟ ਕੇ ਹੱਤਿਆ ਕਰ ਦਿੱਤੀ ਅਤੇ ਲਾਸ਼ ਨੂੰ ਸੂਏ ਵਿੱਚ ਸੁੱਟ ਦਿੱਤਾ। 

PunjabKesari

ਇਹ ਵੀ ਪੜ੍ਹੋ : ਦਿੱਲੀ ਦੇ ਨਾਗਰਿਕ ਪੰਜਾਬ ਨਾਲੋਂ ਬਿਜਲੀ ਲਈ ਔਸਤਨ ਵੱਧ ਕੀਮਤ ਕਰ ਰਹੇ ਹਨ ਅਦਾ : ਕੈਪਟਨ
ਕੱਲ ਪਿੰਡ ਢੁੱਡੀਕੇ 'ਚੋਂ ਲੰਘਦੇ ਸੂਏ 'ਚੋਂ ਕੁਝ ਨੌਜਵਾਨਾਂ ਨੇ ਤੈਰਦੀ ਹੋਈ ਲਾਸ਼ ਦੇਖੀ ਅਤੇ ਉਨ੍ਹਾਂ ਨੇ ਤੁਰੰਤ ਅਜੀਤਵਾਲ ਪੁਲਸ ਨੂੰ ਸੂਚਿਤ ਕੀਤਾ। ਪੁਲਸ ਵੱਲੋਂ ਲਾਸ਼ ਬਰਾਮਦ ਕਰ ਕੇ ਮੋਗਾ ਦੇ ਸਿਵਲ ਹਸਪਤਾਲ ਭੇਜ ਦਿੱਤੀ ਗਈ। ਮ੍ਰਿਤਕ ਨੌਜਵਾਨ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ 'ਤੇ ਪਰਿਵਾਰ ਵੱਲੋਂ ਪੁਲਸ ਨਾਲ ਸੰਪਰਕ ਕੀਤਾ ਗਿਆ ਜਿਸ 'ਤੇ ਮਿ੍ਤਕ ਨੌਜਵਾਨ ਦੀ ਪਛਾਣ ਰਾਜ ਕੁਮਾਰ ਉਰਫ ਰਾਜੂ ਵਾਸੀ ਜਗਰਾਓਂ ਵਜੋਂ ਹੋਈ ਜੋ ਕਿ ਡਾਕਖਾਨੇ 'ਚ ਪੋਸਟਮੈਨ ਵਜੋਂ ਤੈਨਾਤ ਸੀ ਅਤੇ ਸ਼ਨੀਵਾਰ ਸ਼ਾਮ ਤੋਂ ਗਾਇਬ ਸੀ। ਪੁਲਸ ਵਲੋਂ ਬਰੀਕੀ ਨਾਲ ਕੀਤੀ ਗਈ ਜਾਂਚ ਦੌਰਾਨ ਜਦ ਮ੍ਰਿਤਕ ਦੀ ਪਤਨੀ ਅਤੇ ਉਸਦੇ ਪ੍ਰੇਮੀ ਨਾਲ ਸਖਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਮੰਨਿਆਂ ਕਿ ਉਨ੍ਹਾਂ ਨੇ ਹੀ ਰਾਜ ਕੁਮਾਰ ਦਾ ਕਤਲ ਕੀਤਾ ਹੈ । ਮਿ੍ਤਕ ਦੇ ਇੱਕ ਲੜਕਾ ਅਤੇ ਦੋ ਲੜਕੀਆਂ ਹਨ । ਪੁਲਸ ਵੱਲੋਂ ਦੋਸ਼ੀਆਂ ਦਾ ਰਿਮਾਂਡ ਲੈ ਕੇ ਕੱਲ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ।


author

Bharat Thapa

Content Editor

Related News