ਬਰਨਾਲਾ 'ਚ ਹੋਏ ਦੋਹਰੇ ਕਤਲ ਕੇਸ ਦੀ ਗੁੱਥੀ ਸੁਲਝੀ, ਘਰ ਜਵਾਈ ਹੀ ਨਿਕਲਿਆ ਕਾਤਲ

Thursday, Aug 17, 2023 - 05:52 PM (IST)

ਬਰਨਾਲਾ 'ਚ ਹੋਏ ਦੋਹਰੇ ਕਤਲ ਕੇਸ ਦੀ ਗੁੱਥੀ ਸੁਲਝੀ, ਘਰ ਜਵਾਈ ਹੀ ਨਿਕਲਿਆ ਕਾਤਲ

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਬਰਨਾਲਾ ਪੁਲਸ ਨੇ ਪਿੰਡ ਸੇਖਾ ਵਿਖੇ ਬੀਤੇ ਦਿਨ ਮਾਂ-ਧੀ ਦੇ ਹੋਏ ਦੋਹਰੇ ਕਤਲ ਕਾਂਡ ਦੀ ਗੁੱਥੀ ਨੂੰ 24 ਘੰਟਿਆਂ ਦੇ ਅੰਦਰ ਹੀ ਸੁਲਝਾਉਂਦੇ ਹੋਏ ਦੋਸ਼ੀ ਬਜ਼ੁਰਗ ਔਰਤ ਦੇ ਜਵਾਈ ਨੂੰ ਗ੍ਰਿਫ਼ਤਾਰ ਕਰਕੇ ਉਸ ਵਿਰੁੱਧ ਕੇਸ ਦਰਜ ਕਰ ਲਿਆ ਹੈ। ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਤਵੀਰ ਸਿੰਘ PPS ਉਪ ਕਪਤਾਨ ਪੁਲਸ ਸਬ ਡਿਵੀਜ਼ਨ ਬਰਨਾਲਾ, ਸ੍ਰੀ ਗਮਦੂਰ ਸਿੰਘ ਚਹਿਲ ਉਪ ਕਪਤਾਨ ਪੁਲਸ (ਡੀ) ਬਰਨਾਲਾ, ਪੀ. ਡੀ. ਐੱਸ. ਪੀ. ਕਰਨ ਸਰਮਾ ਮੁੱਖ ਅਫ਼ਸਰ ਥਾਣਾ ਸਦਰ ਬਰਨਾਲਾ, ਇੰਸ ਬਲਜੀਤ ਸਿੰਘ ਇੰਚਾਰਜ ਸੀ. ਆਈ. ਏ. ਸਟਾਫ਼ ਬਰਨਾਲਾ ਦੀ ਟੀਮ ਨੇ ਮਿਤੀ 15,16 ਅਗਸਤ ਦੀ ਵਿਚਕਾਰਲੀ ਰਾਤ ਨੂੰ ਪਿੰਡ ਸੇਖਾ ’ਚ ਹੋਏ ਦੋਹਰੇ ਕਤਲ ਕਾਂਡ ਦੇ ਮਾਮਲੇ ਨੂੰ ਸੁਲਝਾਉਣ ’ਚ ਸਫ਼ਲਤਾ ਹਾਸਲ ਕੀਤੀ ਹੈ। ਉਕਤ ਘਟਨਾ ’ਚ ਪਰਮਜੀਤ ਕੌਰ ਪਤਨੀ ਰਾਜਦੀਪ ਸਿੰਘ ਵਾਸੀ ਸੇਖਾ ਅਤੇ ਉਸ ਦੀ ਮਾਤਾ ਹਰਬੰਸ ਕੌਰ ਪਤਨੀ ਚਤਿੰਨ ਸਿੰਘ ਵਾਸੀ ਸੇਖਾ ਦਾ ਬੜੇ ਹੀ ਦਰਦਨਾਕ ਤਰੀਕੇ ਨਾਲ ਕਤਲ ਕਰ ਦਿੱਤਾ ਗਿਆ ਸੀ।

PunjabKesari

ਪਰਮਜੀਤ ਕੌਰ ਦੇ ਪਤੀ ਰਾਜਦੀਪ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਰੂੜੇਕੇ ਕਲਾਂ ਹਾਲ ਅਬਾਦ ਸੇਖਾ ਨੂੰ ਸੱਟਾਂ ਲੱਗੀਆਂ ਸਨ ਅਤੇ ਘਰ ’ਚੋਂ ਸੋਨੇ ਦੇ ਗਹਿਣੇ, DVR ਦੀ ਚੋਰੀ ਹੋਈ ਸੀ। ਉਨ੍ਹਾਂ ਦੱਸਿਆ ਕਿ ਬਰਨਾਲਾ ਪੁਲਸ ਵੱਲੋ ਉਕਤ ਘਟਨਾ ਦੀ ਸੂਚਨਾ ਮਿਲਦਿਆਂ ਹੀ ਵੱਖ-ਵੱਖ ਟੀਮਾ ਬਣਾ ਕੇ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਅਤੇ ਮੌਕਾ ਵਾਰਦਾਤ ਦੀ ਫੋਰੇਂਸਿਕ ਟੀਮ ਰਾਹੀ ਡੂੰਘਾਈ ਨਾਲ ਜਾਂਚ ਕੀਤੀ ਗਈ।

ਇਹ ਵੀ ਪੜ੍ਹੋ : ਕੈਨੇਡਾ ਤੋਂ ਆਈ ਮਾੜੀ ਖ਼ਬਰ ਨੇ ਵਿਛਾਏ ਸੱਥਰ, ਚੂੜੇ ਦਾ ਰੰਗ ਫਿੱਕਾ ਪੈਣ ਤੋਂ ਪਹਿਲਾਂ ਜਹਾਨੋ ਤੁਰ ਗਈ ਪੰਜਾਬ ਦੀ ਧੀ

ਸ਼ੁਰੂਆਤੀ ਪੜਤਾਲ ਦੌਰਾਨ ਵਾਰਦਾਤ ’ਚ ਜ਼ਖ਼ਮੀ ਹੋਏ ਰਾਜਦੀਪ ਸਿੰਘ ਉਕਤ ਦੁਆਰਾ ਬਿਆਨ ਕੀਤੇ ਗਏ ਹਾਲਾਤ ਸ਼ੱਕੀ ਪਾਏ ਗਏ ਜੋ ਮੌਕਾ ਵਾਰਦਾਤ ਤੋਂ ਬਰਾਮਦ ਹੋਏ ਸਬੂਤਾ ਨਾਲ ਮੇਲ ਨਹੀਂ ਖਾ ਰਹੇ ਸਨ। ਉਨ੍ਹਾਂ ਦੱਸਿਆ ਕਿ ਇਸ ਸਬੰਧ ’ਚ ਮੁਕੱਦਮਾ ਨੰਬਰ 130 ਮਿਤੀ 16-08-2023 ਅ/ਧ 302, 201, 194, 511 IPC ਥਾਣਾ ਸਦਰ ਬਰਨਾਲਾ ਬਰਖ਼ਿਲਾਫ਼ ਰਾਜਦੀਪ ਸਿੰਘ ਉਕਤ ਦੇ ਦਰਜ ਰਜਿਸਟਰ ਕਰਕੇ ਤਫ਼ਤੀਸ਼ ਅਮਲ ’ਚ ਲਿਆਂਦੀ ਗਈ। ਦੌਰਾਨੇ ਤਫਤੀਸ਼ ਦੋਸ਼ੀ ਰਾਜਦੀਪ ਸਿੰਘ ਉਕਤ ਨੂੰ ਹਸਬ ਜਾਬਤਾ ਗ੍ਰਿਫ਼ਤਾਰ ਕੀਤਾ ਗਿਆ। ਜਿਸ ਨੂੰ ਅੱਜ ਮਾਨਯੋਗ ਅਦਾਲਤ ’ਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕਰਨ ਉਪਰੰਤ ਅਗਲੇਰੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ : ਬਰਨਾਲਾ 'ਚ ਮਾਂ-ਧੀ ਦੇ ਕਤਲ ਦੀ ਘਟਨਾ ਨੂੰ ਅੱਖੀਂ ਵੇਖਣ ਵਾਲੇ ਜ਼ਖ਼ਮੀ ਜਵਾਈ ਨੇ ਬਿਆਨਿਆ ਖ਼ੌਫ਼ਨਾਕ ਮੰਜ਼ਰ

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Anuradha

Content Editor

Related News