NRI ਨੌਜਵਾਨ ਨੂੰ ਘਰ ਵੜ ਕੇ ਗੋਲ਼ੀਆਂ ਮਾਰਨ ਦੇ ਮਾਮਲੇ ''ਚ ਪੁਲਸ ਦਾ ਬਿਆਨ ਆਇਆ ਸਾਹਮਣੇ
Saturday, Aug 24, 2024 - 06:37 PM (IST)
ਅੰਮ੍ਰਿਤਸਰ- ਅੰਮ੍ਰਿਤਸਰ ਦੇ ਪਿੰਡ ਦਬੁਰਜੀ ਵਿਖੇ ਸ਼ਨੀਵਾਰ ਸਵੇਰੇ ਘਰ ਅੰਦਰ ਵੜ ਕੇ ਦੋ ਨੌਜਵਾਨਾਂ ਨੇ ਅਮਰੀਕਾ ਪੀ. ਆਰ. ਨੌਜਵਾਨ ਨੂੰ ਗੋਲ਼ੀਆਂ ਮਾਰ ਦਿੱਤੀਆਂ। ਦੋ ਗੋਲੀਆਂ ਲੱਗਣ ਕਾਰਣ ਐੱਨ. ਆਰ. ਆਈ. ਨੌਜਵਾਨ ਸੁਖਚੈਨ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਜਿਸ ਨੂੰ ਅੰਮ੍ਰਿਤਸਰ ਦੇ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਘਰ ਅੰਦਰ ਵੜ ਕੇ NRI ਨੂੰ ਗੋਲੀਆਂ ਨਾਲ ਭੁੰਨਿਆ
ਇਸ ਮਾਮਲੇ 'ਚ ਪੁਲਸ ਵੱਲੋਂ ਇਹ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਜ਼ਖ਼ਮੀ ਨੌਜਵਾਨ ਸੁਖਚੈਨ ਸਿੰਘ ਹਸਪਤਾਲ ਦਾਖ਼ਲ ਹੈ ਤੇ ਉਸ ਦੇ ਪਰਿਵਾਰਿਕ ਮੈਂਬਰ ਵੀ ਹਸਪਤਾਲ ਹਨ। ਫਿਲਹਾਲ ਸੁਖਚੈਨ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਫਿਲਹਾਲ ਜਾਂਚ ਤੋਂ ਪਤਾ ਲਗਾ ਹੈ ਕਿ ਮੁਲਜ਼ਮਾਂ ਦਾ ਟਾਰਗੇਟ ਸਿਰਫ਼ ਸੁਖਚੈਨ ਸਿੰਘ ਸੀ। ਪਲੁਸ ਨੇ ਸੀ. ਸੀ. ਟੀ. ਵੀ. ਕੈਮਰੇ ਕਬਜ਼ੇ 'ਚ ਲੈ ਲਏ ਹਨ ਅਤੇ ਜੋ ਵੀ ਜਾਂਚ 'ਚ ਸਾਹਮਣੇ ਆਵੇਗਾ ਉਸ ਹਿਸਾਬ ਨਾਲ ਬਣਦੀ ਕਾਰਵਾਈ ਕੀਤੀ ਜਾਵੇਗੀ। ਪੁਲਸ ਆਪਣੇ ਆਧਾਰ 'ਤੇ ਵੱਖ- ਵੱਖ ਐਗਲਸ ਤੋਂ ਕਾਰਵਾਈ ਕਰ ਰਹੀ ਹੈ ।
ਦੱਸ ਦਈਏ ਕਿ ਸੁਖਚੈਨ ਸਿੰਘ ਦੇ ਦੋ ਬੱਚੇ ਇੱਕ ਮੁੰਡਾ ਅਤੇ ਇੱਕ ਕੁੜੀ ਹੈ, ਜੋ ਕਿ ਪਹਿਲੀ ਪਤਨੀ ਦੇ ਹਨ। ਸੁਖਚੈਨ ਸਿੰਘ ਨੇ ਦੂਜਾ ਵਿਆਹ ਕਰਵਾਇਆ ਸੀ। ਪਰਿਵਾਰ ਦੇ ਮੈਂਬਰ ਪਰਮਜੀਤ ਸਿੰਘ ਨੇ ਦੱਸਿਆ ਕਿ ਸੁਖਚੈਨ ਦਾ ਆਪਣੀ ਪਹਿਲੀ ਪਤਨੀ ਦੇ ਪਰਿਵਾਰ ਨਾਲ ਝਗੜਾ ਚੱਲ ਰਿਹਾ ਸੀ। ਉਸਦੀ ਪਹਿਲੀ ਪਤਨੀ ਨੇ 2022 ਵਿੱਚ ਖੁਦਕੁਸ਼ੀ ਕਰ ਲਈ ਸੀ। ਇਸ ਤੋਂ ਬਾਅਦ ਮ੍ਰਿਤਕ ਦੀ ਪਤਨੀ ਪੇਕੇ ਪਰਿਵਾਰ ਵੱਲੋਂ ਐੱਫ਼. ਆਈ. ਆਰ. ਵੀ ਦਰਜ ਕਰਵਾਈ ਗਈ ਸੀ। ਜਿਸ 'ਚ ਪੁਲਸ ਜਾਂਚ 'ਚ ਸੁਖਚੈਨ ਬੇਕਸੂਰ ਪਾਇਆ ਗਿਆ, ਜਦਕਿ ਸੁਖਚੈਨ ਦੀ ਮਾਂ ਖ਼ਿਲਾਫ਼ ਅਦਾਲਤ 'ਚ ਚਲਾਨ ਪੇਸ਼ ਕੀਤਾ ਗਿਆ ਹੈ। ਮਾਮਲਾ ਅਜੇ ਅਦਾਲਤ ਵਿਚ ਸੀ। ਉਸ ਦੇ 2 ਬੱਚੇ ਹਨ, ਜੋ ਸੁਖਚੈਨ ਨਾਲ ਰਹਿ ਰਹੇ ਹਨ। ਉਸ ਨੇ ਦੱਸਿਆ ਕਿ ਕਰੀਬ 5 ਮਹੀਨੇ ਪਹਿਲਾਂ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ।
ਇਹ ਵੀ ਪੜ੍ਹੋ- SGPC ਦਫ਼ਤਰ 'ਚ ਕਤਲ ਕਰਨ ਵਾਲਾ ਮੁੱਖ ਮੁਲਜ਼ਮ ਸੁਖਬੀਰ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8