ਪੁਲਸ ਚੌਂਕੀ ਕੈਰੋਂ ਦੇ ਥਾਣੇਦਾਰ ਅਮਰਜੀਤ ਸਿੰਘ ਦੀ ਗੋਲ਼ੀ ਲੱਗਣ ਨਾਲ ਮੌਤ
Friday, Jun 26, 2026 - 11:08 AM (IST)
ਪੱਟੀ (ਸੌਰਭ) : ਪੁਲਸ ਥਾਣਾ ਸਿਟੀ ਪੱਟੀ ਅਧੀਨ ਪੈਂਦੀ ਪੁਲਸ ਚੌਂਕੀ ਕੈਰੋਂ ਦੇ ਇੰਚਾਰਜ ਥਾਣੇਦਾਰ ਅਮਰਜੀਤ ਸਿੰਘ ਦੀ ਬੀਤੀ ਰਾਤ ਗੋਲ਼ੀ ਲੱਗਣ ਕਾਰਣ ਮੌਤ ਹੋ ਗਈ। ਸੂਤਰਾਂ ਮੁਤਾਬਕ ਥਾਣੇਦਾਰ ਅਮਰਜੀਤ ਸਿੰਘ ਨੇ ਆਪਣੇ ਸਰਕਾਰੀ ਸਰਵਿਸ ਰਿਵਾਲਵਰ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕੀਤੀ ਹੈ। ਹਾਲਾਂਕਿ ਇਸ ਬਾਰੇ ਅਜੇ ਪੁਲਸ ਦਾ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ ਪਰ ਗੋਲ਼ੀ ਲੱਗਣ ਕਾਰਣ ਅਮਰਜੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਚੌਂਕੀ ਪੁਲਸ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਮ੍ਰਿਤਕ ਥਾਣੇਦਾਰ ਅਮਰਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਪੱਟੀ ਦੇ ਮੁਰਦਾ ਘਰ ਵਿਚ ਜਮ੍ਹਾਂ ਕਰਵਾਇਆ।
ਇਹ ਵੀ ਪੜ੍ਹੋ : ਪੰਜਾਬ ਦਾ ਇਹ ਵੱਡਾ ਸ਼ਹਿਰ ਕਰਵਾਇਆ ਗਿਆ ਬੰਦ, ਜਾਣੋ ਕੀ ਹੈ ਪੂਰਾ ਮਾਮਲਾ
ਥਾਣੇਦਾਰ ਅਮਰਜੀਤ ਸਿੰਘ ਵੱਲੋਂ ਇਹ ਕਦਮ ਕਿਉਂ ਚੁੱਕਿਆ ਗਿਆ ਹੈ ਫਿਲਹਾਲ ਇਸ ਬਾਰੇ ਜਾਣਕਾਰੀ ਨਹੀਂ ਮਿਲ ਸਕੀ ਹੈ। ਪੁਲਸ ਵੱਲੋਂ ਇਸ ਮਾਮਲੇ ਦੀ ਵੱਖ-ਵੱਖ ਐਂਗਲਾਂ ਤੋਂ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਵੱਡੇ ਖ਼ਤਰੇ ਦੀ ਘੰਟੀ, ਹੈਰਾਨ ਕਰ ਦੇਣ ਵਾਲੀ ਰਿਪੋਰਟ ਆਈ ਸਾਹਮਣੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
