ਥਾਣਾ ਮਜੀਠਾ ਦੇ ਬਾਹਰ ਹੋਏ ਧਮਾਕੇ ਦੇ ਮਾਮਲੇ ਵਿਚ ਨਵਾਂ ਮੋੜ
Friday, Dec 06, 2024 - 03:24 PM (IST)
ਅੰਮ੍ਰਿਤਸਰ : ਮਜੀਠਾ ਥਾਣੇ ਦੇ ਬਾਹਰ ਹੋਏ ਧਮਾਕੇ ਨੂੰ ਲੈ ਕੇ ਇਕ ਵਾਰ ਫਿਰ ਪੁਲਸ ਨੇ ਆਖਿਆ ਹੈ ਕਿ ਇਹ ਕੋਈ ਧਮਾਕਾ ਨਹੀਂ ਸੀ ਸਗੋਂ ਟਾਇਰ ਫਟਣ ਦੀ ਆਵਾਜ਼ ਸੀ। ਪੁਲਸ ਦਾ ਕਹਿਣਾ ਹੈ ਕਿ ਇਸ ਧਮਾਕੇ ਨਾਲ ਕਿਸੇ ਗੈਂਗਸਟਰ ਦਾ ਹੱਥ ਨਹੀਂ ਹੈ। ਪੁਲਸ ਮੁਤਾਬਕ ਇਸ ਧਮਾਕੇ ਨੂੰ ਲੈ ਕੇ ਸੋਸ਼ਲ ਮੀਡੀਆ 'ਚ ਵਾਇਰਲ ਹੋ ਰਹੀ ਪੋਸਟ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਬੀਤੇ ਦੇਰ ਰਾਤ ਮਜੀਠਾ ਥਾਣੇ ਦੇ ਬਾਹਰ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਸੀ ਜਿਸ ਤੋਂ ਬਾਅਦ ਇਲਾਕੇ ਵਿਚ ਸਨਸਨੀ ਫੈਲ ਗਈ। ਧਮਾਕਾ ਇੰਨਾ ਜ਼ੋਰਦਾਰ ਸੀ ਕਿ ਥਾਣੇ ਦੇ ਸਾਰੇ ਸ਼ੀਸ਼ੇ ਟੁੱਟ ਗਏ ਅਤੇ ਕੰਧਾਂ ਵਿਚ ਤਰੇੜਾਂ ਵੀ ਆ ਗਈਆਂ।
ਇਹ ਵੀ ਪੜ੍ਹੋ : ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇਅ 'ਤੇ ਵੱਡਾ ਹਾਦਸਾ, ਤਸਵੀਰਾਂ 'ਚ ਦੇਖੋ ਭਿਆਨਕ ਮੰਜ਼ਰ
ਅੰਮ੍ਰਿਤਸਰ ਦਿਹਾਤੀ ਦੇ ਐੱਸ. ਪੀ. ਹਰਿੰਦਰ ਸਿੰਘ ਨੇ ਕਿਹਾ ਥਾਣੇ ਵਿਚ ਕਿਸੇ ਤਰ੍ਹਾਂ ਦਾ ਵੀ ਗਰਨੇਡ ਹਮਲਾ ਨਹੀਂ ਹੋਇਆ ਅਤੇ ਨਾ ਹੀ ਇਸ ਧਮਾਕੇ ਵਿਚ ਕੋਈ ਪੁਲਸ ਮੁਲਾਜ਼ਮ ਜ਼ਖਮੀ ਹੋਇਆ ਹੈ। ਉਨ੍ਹਾਂ ਕਿਹਾ ਕਿ ਪੁਲਸ ਮੁਲਾਜ਼ਮ ਵੱਲੋਂ ਆਪਣੇ ਮੋਟਰਸਾਈਕਲ ਦੇ ਟਾਇਰ ਵਿਚ ਹਵਾ ਭਰੀ ਜਾ ਰਹੀ ਸੀ ਜਿਸ ਕਰਕੇ ਟਾਇਰ ਫਟ ਗਿਆ ਤੇ ਧਮਾਕੇ ਦੀ ਆਵਾਜ਼ ਆਈ। ਉਨ੍ਹਾਂ ਕਿਹਾ ਕਿ ਜਿਹੜੀ ਸੋਸ਼ਲ ਮੀਡੀਆ 'ਤੇ ਇਕ ਪੋਸਟ ਵਾਇਰਲ ਹੋ ਰਹੀ ਹੈ ਉਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਜਲਦੀ ਹੀ ਹੋਰ ਖੁਲਾਸੇ ਕੀਤੇ ਜਾਣਗੇ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e