ਐਕਸ਼ਨ ਮੋਡ ''ਚ ਥਾਣਾ ਪੰਜ ਦੇ ਇੰਚਾਰਜ ਯਾਦਵਿੰਦਰ ਸਿੰਘ, ਸ਼ਰਾਰਤੀ ਅਨਸਰਾਂ ਨੂੰ ਦਿੱਤੀ ਚਿਤਾਵਨੀ
Tuesday, Nov 25, 2025 - 03:45 PM (IST)
ਜਲੰਧਰ (ਕੁੰਦਨ, ਪੰਕਜ) : ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਵੱਲੋਂ ਕੱਲ੍ਹ ਜਲੰਧਰ ਦੇ ਕਈ ਥਾਣਿਆਂ ਦੇ ਇੰਚਾਰਜਾਂ ਦੇ ਤਬਾਦਲੇ ਕੀਤੇ ਗਏ ਸਨ। ਇਸ ਬਦਲੀ ਸੂਚੀ ਵਿਚ ਥਾਣਾ ਨੰਬਰ 8 ਦੇ ਇੰਚਾਰਜ ਯਾਦਵਿੰਦਰ ਸਿੰਘ ਨੂੰ ਥਾਣਾ ਨੰਬਰ 5 ਵਿਚ ਤਾਇਨਾਤ ਕੀਤਾ ਗਿਆ ਹੈ। ਨਵੀਂ ਤਾਇਨਾਤੀ ਤੋਂ ਬਾਅਦ ਥਾਣਾ ਇੰਚਾਰਜ ਯਾਦਵਿੰਦਰ ਸਿੰਘ ਨੇ ਸਖ਼ਤ ਰੁਖ਼ ਅਖ਼ਤਿਆਰ ਕਰਦੇ ਹੋਏ ਕਿਹਾ ਕਿ ਉਹ ਆਪਣੇ ਇਲਾਕੇ ਵਿਚ ਨਸ਼ਾ ਤਸਕਰੀ, ਗੁੰਡਾਗਰਦੀ ਅਤੇ ਅਪਰਾਧਕ ਗਤੀਵਿਧੀਆਂ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ।
ਉਨ੍ਹਾਂ ਕਿਹਾ ਕਿ ਜੇ ਇਲਾਕਾ ਵਾਸੀਆਂ ਨੂੰ ਕੋਈ ਵੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸਿੱਧਾ ਸੰਪਰਕ ਕਰ ਸਕਦੇ ਹੋ। ਹਰ ਸ਼ਿਕਾਇਤ ਨੂੰ ਪਹਿਲ ਦੇ ਆਧਾਰ 'ਤੇ ਦੇਖਿਆ ਜਾਵੇਗਾ ਤੇ ਕਾਨੂੰਨ ਅਨੁਸਾਰ ਤੁਰੰਤ ਕਾਰਵਾਈ ਕੀਤੀ ਜਾਵੇਗੀ। ਯਾਦਵਿੰਦਰ ਸਿੰਘ ਨੇ ਇਹ ਵੀ ਭਰੋਸਾ ਦਿਵਾਇਆ ਕਿ ਥਾਣਾ 5 ਦੇ ਇਲਾਕੇ ਵਿਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ ਅਤੇ ਅਪਰਾਧੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।
