ਕੀਰਤਪੁਰ ਸਾਹਿਬ ਦੇ ਥਾਣੇ ਨੇ ਹਾਸਲ ਕੀਤੀ ਵੱਡੀ ਉਪਲੱਬਧੀ, ਹਰ ਪਾਸੇ ਹੋ ਰਹੇ ਚਰਚੇ
Thursday, Sep 26, 2024 - 07:19 PM (IST)
ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- ਕੀਰਤਪੁਰ ਸਾਹਿਬ ਪੁਲਸ ਥਾਣੇ ਨੇ 2023 ਦੀ ਸਾਲਾਨਾ ਰੈਂਕਿੰਗ ’ਚ ਦੇਸ਼ ਭਰ ’ਚੋਂ ਅੱਠਵਾਂ ਅਤੇ ਪੰਜਾਬ ’ਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਾਪਤੀ ਦਰਜ ਕੀਤੀ ਹੈ। ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਪੁਲਸ ਥਾਣਿਆਂ ਦੀ ਇਹ ਸਾਲਾਨਾ ਰੈਂਕਿੰਗ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਤੈਅ ਕੀਤੇ ਮਾਪਦੰਡਾਂ ਦੇ ਆਧਾਰ ’ਤੇ ਕੀਤੀ ਜਾਂਦੀ ਹੈ। ਦੇਸ਼ ਦੇ ਚੋਟੀ ਦੇ 10 ਪੁਲਸ ਥਾਣਿਆਂ ’ਚੋਂ ਕੀਰਤਪੁਰ ਸਾਹਿਬ ਦੇ ਥਾਣੇ ਨੂੰ ਚੁਣਿਆ ਗਿਆ ਹੈ। ਇਸ ਪ੍ਰਾਪਤੀ ਤਹਿਤ ਪੁਲਸ ਥਾਣੇ ਨੂੰ ਕੇਂਦਰੀ ਗ੍ਰਹਿ ਮੰਤਰੀ ਤੇ ਕੇਂਦਰੀ ਗ੍ਰਹਿ ਸਕੱਤਰ ਵੱਲੋਂ ਸਾਂਝੇ ਤੌਰ ’ਤੇ ਦੋ ਸਰਟੀਫਿਕੇਟ ਪ੍ਰਾਪਤ ਹੋਏ ਹਨ।
ਉਨ੍ਹਾਂ ਨੇ ਆਈ. ਜੀ. ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਅਤੇ ਐੱਸ. ਐੱਸ. ਪੀ. ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੂੰ ਦੋਵੇਂ ਸਰਟੀਫਿਕੇਟ ਸੌਂਪੇ ਅਤੇ ਉਨ੍ਹਾਂ ਨੂੰ ਅਤੇ ਐੱਸ. ਐੱਚ. ਓ. ਕੀਰਤਪੁਰ ਸਾਹਿਬ ਨੂੰ ਇਹ ਮੀਲ ਪੱਥਰ ਸਥਾਪਿਤ ਕਰਨ ’ਤੇ ਵਧਾਈ ਦਿੱਤੀ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਚਲਦੀ ਬੱਸ ਨੂੰ ਅਚਾਨਕ ਲੱਗ ਗਈ ਅੱਗ
ਗ੍ਰਹਿ ਮੰਤਰਾਲੇ ਵੱਲੋਂ ਜਾਂਚ ਦਾ ਨਿਪਟਾਰਾ, ਸ਼ਿਕਾਇਤਾਂ ਦਾ ਨਿਪਟਾਰਾ, ਪ੍ਰਭਾਵੀ ਢੰਗ ਨਾਲ ਸ਼ਿਕਾਇਤ ਨਿਪਟਾਰੇ, ਰਿਕਾਰਡ ਦੀ ਸਾਂਭ-ਸੰਭਾਲ, ਕਨਵਿਕਸ਼ਨ ਰੇਟ ਆਦਿ ਦੇ ਆਧਾਰ ’ਤੇ ਪੁਲਸ ਥਾਣਿਆਂ ਦੀ ਸਾਲਾਨਾ ਦਰਜਾਬੰਦੀ ਕੀਤੀ ਜਾਂਦੀ ਹੈ। ਡੀ. ਜੀ. ਪੀ. ਨੇ ਦੱਸਿਆ ਕਿ ਕੀਰਤਪੁਰ ਸਾਹਿਬ ਪੁਲਸ ਥਾਣੇ ਨੇ ਕੁਸ਼ਲ ਅਤੇ ਸੁਚੱਜੀ ਪੁਲਿਸਿੰਗ ਪ੍ਰਤੀ ਆਪਣੀ ਵਚਨਬੱਧਤਾ ਦਾ ਸਬੂਤ ਦਿੰਦਿਆਂ ਇਨ੍ਹਾਂ ਖੇਤਰਾਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਕੀਰਤਪੁਰ ਸਾਹਿਬ ਪੁਲਸ ਵੱਲੋਂ ਅਪਣਾਈਆਂ ਗਈਆਂ ਪ੍ਰਭਾਵਸ਼ਾਲੀ ਪੁਲਸ ਰਣਨੀਤੀਆਂ ਅਤੇ ਲੋਕ ਪੱਖੀ ਪਹੁੰਚ ਨੂੰ ਦਰਸਾਉਂਦੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਦਰਦਨਾਕ ਹਾਦਸਾ, ਖੇਡਦੇ ਸਮੇਂ 3 ਸਾਲਾ ਬੱਚੇ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ ਹੋਈ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ