ਪੰਜਾਬ ਦੇ ਥਾਣਿਆਂ 'ਚ ਖੜ੍ਹੇ ਵਾਹਨਾਂ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ, ਜਾਰੀ ਹੋਏ ਹੁਕਮ
Monday, Jan 19, 2026 - 05:10 PM (IST)
ਜਲੰਧਰ/ਚੰਡੀਗੜ੍ਹ (ਧਵਨ) : ਪੁਲਸ ਥਾਣਿਆਂ ਅਤੇ ਸ਼ਹਿਰ ਦੀਆਂ ਹੱਦਾਂ ਦੇ ਅੰਦਰ ਸਥਿਤ ਹੋਰ ਸਰਕਾਰੀ ਜ਼ਮੀਨਾਂ ’ਤੇ ਮੌਜੂਦ ਸਾਰੇ ਸਕ੍ਰੈਪਡ, ਛੱਡੇ ਗਏ, ਲਾਵਾਰਿਸ ਅਤੇ ਜ਼ਬਤ ਕੀਤੇ ਵਾਹਨਾਂ ਨੂੰ ਵਿਵਸਥਿਤ ਤਰੀਕੇ ਨਾਲ ਹਟਾਉਣ ਅਤੇ ਸ਼ਹਿਰੀ ਖੇਤਰਾਂ ਤੋਂ ਬਾਹਰ ਤੈਅ ਯਾਰਡਾਂ ਵਿਚ ਤਬਦੀਲ ਕਰਨ ਲਈ ਵਿਆਪਕ ਨਿਰਦੇਸ਼ ਜਾਰੀ ਹੋਏ ਹਨ। ਇਸ ਕਦਮ ਦਾ ਮਕਸਦ ਲੋਕਾਂ ਦੀ ਸੁਰੱਖਿਆ, ਸਵੱਛਤਾ, ਟ੍ਰੈਫਿਕ ਪ੍ਰਬੰਧਨ ਅਤੇ ਜਨਤਕ ਬੁਨਿਆਦੀ ਢਾਂਚੇ ਦੇ ਸੁਚਾਰੂ ਉਪਯੋਗ ਨੂੰ ਹੋਰ ਬਿਹਤਰ ਬਣਾਉਣਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਤਰੀਖ਼ਾਂ ਨੂੰ ਆ ਸਕਦੈ ਹਨੇਰੀ-ਤੂਫ਼ਾਨ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
30 ਦਿਨਾਂ ਦੇ ਅੰਦਰ ਤਬਦੀਲ ਕੀਤੇ ਜਾਣਗੇ ਵਾਹਨ
ਜਾਣਕਾਰੀ ਅਨੁਸਾਰ ਪੁਲਸ ਥਾਣਿਆਂ, ਟ੍ਰੈਫਿਕ ਪੁਲਸ ਯਾਰਡਾਂ, ਨਗਰ ਪਾਲਿਕਾ ਦੀਆਂ ਜ਼ਮੀਨਾਂ ਅਤੇ ਸ਼ਹਿਰ ਦੀਆਂ ਸੜਕਾਂ ਦੇ ਕਿਨਾਰੇ ਲੰਬੇ ਸਮੇਂ ਤੋਂ ਖੜ੍ਹੇ ਅਜਿਹੇ ਸਾਰੇ ਵਾਹਨਾਂ ਨੂੰ 30 ਦਿਨਾਂ ਦੇ ਅੰਦਰ ਸ਼ਹਿਰਾਂ ਦੀਆਂ ਹੱਦਾਂ ਤੋਂ ਬਾਹਰ ਸਥਿਤ ਵਾਹਨ ਯਾਰਡਾਂ ਵਿਚ ਪਹੁੰਚਾਇਆ ਜਾਵੇਗਾ। ਪੁਲਸ ਵਿਭਾਗ, ਨਗਰ ਨਿਗਮਾਂ, ਟ੍ਰੈਫਿਕ ਪੁਲਸ ਅਤੇ ਜ਼ਿਲਾ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਨੂੰ ਤੁਰੰਤ ਸਰਵੇਖਣ ਕਰਨ, ਵਿਸਤ੍ਰਿਤ ਸੂਚੀ ਤਿਆਰ ਕਰਨ ਅਤੇ ਇਸ ਨਿਰਦੇਸ਼ ਦੀ ਸਮੇਂ ਸਿਰ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਵਿਭਾਗ ਅਨੁਸਾਰ ਸ਼ਹਿਰਾਂ ਦੀਆਂ ਹੱਦਾਂ ਦੇ ਅੰਦਰ ਵੱਡੀ ਗਿਣਤੀ ਵਿਚ ਖੜ੍ਹੇ ਕੰਡਮ ਅਤੇ ਜ਼ਬਤ ਕੀਤੇ ਵਾਹਨਾਂ ਦੀ ਮੌਜੂਦਗੀ ਕਾਰਨ ਕਈ ਨਾਗਰਿਕ ਅਤੇ ਪ੍ਰਸ਼ਾਸਨਿਕ ਚੁਣੌਤੀਆਂ ਪੈਦਾ ਹੁੰਦੀਆਂ ਹਨ। ਪੁਰਾਣੇ ਵਾਹਨਾਂ ਦੇ ਧੂੰਏਂ ਅਤੇ ਜਲਣਸ਼ੀਲ ਪਦਾਰਥਾਂ ਕਾਰਨ ਸੰਘਣੀ ਆਬਾਦੀ ਵਾਲੇ ਸ਼ਹਿਰੀ ਖੇਤਰਾਂ ਵਿਚ ਕਈ ਗੰਭੀਰ ਵਾਤਾਵਰਣ ਸਮੱਸਿਆਵਾਂ ਪੈਦਾ ਹੁੰਦੀਆਂ ਹਨ। ਲਾਵਾਰਿਸ ਜਾਂ ਲੰਬੇ ਸਮੇਂ ਤੋਂ ਛੱਡੇ ਗਏ ਇਨ੍ਹਾਂ ਵਾਹਨਾਂ ਵਿਚ ਪਾਣੀ ਜਮ੍ਹਾਂ ਹੋ ਜਾਂਦਾ ਹੈ, ਜੋ ਮੱਛਰਾਂ ਅਤੇ ਚੂਹਿਆਂ ਲਈ ਪ੍ਰਜਨਨ ਸਥਾਨ ਬਣ ਜਾਂਦਾ ਹੈ ਅਤੇ ਜਿਸ ਕਾਰਨ ਡੇਂਗੂ, ਮਲੇਰੀਆ ਅਤੇ ਹੋਰ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ।
ਇਹ ਵੀ ਪੜ੍ਹੋ : ਕਰਨਲ ਬਾਠ ਮਾਮਲੇ ਵਿਚ CBI ਅਦਾਲਤ ਨੇ ਪੰਜ ਪੁਲਸ ਅਫ਼ਸਰ ਕੀਤੇ ਤਲਬ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
