ਪੰਜਾਬ ਦੇ ਇਕ ਹੋਰ ਥਾਣੇ ''ਤੇ ਗ੍ਰਨੇਡ ਹਮਲਾ
Thursday, Dec 19, 2024 - 06:27 PM (IST)

ਗੁਰਦਾਸਪੁਰ (ਹਰਮਨ) : ਪੰਜਾਬ ਦੇ ਪੁਲਸ ਥਾਣਿਆਂ 'ਤੇ ਹੋ ਰਹੇ ਹਮਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਹੁਣ ਬਟਾਲਾ ਦੇ ਕਲਾਨੌਰ ਦੇ ਬਖਸ਼ੀਵਾਲਾ ਇਲਾਕੇ ਵਿਚ ਸਥਿਤ ਪੁਲਸ ਚੌਂਕੀ 'ਤੇ ਗ੍ਰਨੇਡ ਹਮਲਾ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਚੌਂਕੀ ਪਿਛਲੇ ਕੁਝ ਸਮੇਂ ਤੋਂ ਬੰਦ ਪਈ ਸੀ, ਜਿਸ ਕਾਰਣ ਇਥੇ ਕਿਸੇ ਤਰ੍ਹਾਂ ਦੇ ਜਾਨੀ ਮਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਲਗਾਤਾਰ ਤਿੰਨ ਛੁੱਟੀਆਂ, ਸਕੂਲ ਰਹਿਣਗੇ ਬੰਦ
ਸੂਤਰਾਂ ਮੁਤਾਬਕ ਫੌਰੈਂਸਿਕ ਟੀਮਾਂ ਨੂੰ ਜਾਂਚ ਲਈ ਮੌਕੇ 'ਤੇ ਪਹੁੰਚ ਗਈਆਂ ਹਨ। ਫਿਲਹਾਲ ਪੁਲਸ ਦੇ ਅਧਿਕਾਰੀਆਂ ਵਲੋਂ ਅਜੇ ਤਕ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ ਪਰ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਥਾਣਿਆਂ 'ਤੇ ਲਗਾਤਾਰ ਹਮਲੇ ਹੋ ਰਹੇ ਹਨ। ਦੋ ਦਿਨ ਪਹਿਲਾਂ ਅੰਮ੍ਰਿਤਸਰ ਦੇ ਇਸਲਾਮਾਬਾਦ ਥਾਣੇ 'ਤੇ ਵੀ ਗ੍ਰਨੇਡ ਹਮਲਾ ਹੋਇਆ ਸੀ। ਜਿਸ ਵਿਚ ਕਿਸੇ ਤਰ੍ਹਾਂ ਦੇ ਜਾਨੀ ਮਾਲੀ ਨੁਕਸਾਨ ਤੋਂ ਬਚਾਅ ਰਿਹਾ ਸੀ। ਇਸ ਹਮਲੇ ਦੀ ਕਥਿਤ ਜ਼ਿੰਮੇਵਾਰੀ ਗੈਂਗਸਟਰ ਫੌਜੀ ਵਲੋਂ ਫੇਸਬੁੱਕ 'ਤੇ ਪੋਸਟ ਪਾ ਕੇ ਲਈ ਗਈ ਸੀ।
ਇਹ ਵੀ ਪੜ੍ਹੋ : ਪੰਜਾਬ ਦੀਆਂ ਔਰਤਾਂ ਲਈ ਆ ਗਈ ਚੰਗੀ ਖ਼ਬਰ, ਮਾਨ ਨੇ ਸਰਕਾਰ ਨੇ ਲਿਆ ਵੱਡਾ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e