ਲੜਕੀ ਵਲੋਂ ਖੁਦਕੁਸ਼ੀ ਕਰਨ ਦੇ ਮਾਮਲੇ ’ਚ ਪੁਲਸ ਨੇ ਰੁਕਵਾਇਆ ਸਸਕਾਰ, ਕਰਵਾਇਆ ਪੋਸਟਮਾਰਟਮ
Friday, Feb 12, 2021 - 03:56 PM (IST)
ਬਠਿੰਡਾ (ਸੁਖਵਿੰਦਰ) : ਵੀਰਵਾਰ ਨੂੰ ਬੀਬੀਵਾਲਾ ਰੋਡ ’ਤੇ ਸਥਿਤ ਸ਼ਮਸ਼ਾਨਘਾਟ ’ਚ ਉਸ ਸਮੇਂ ਸਥਿਤੀ ਤਣਾਪੂਰਨ ਹੋ ਗਈ ਜਦੋਂ ਇਕ ਲੜਕੀ ਦੇ ਹੋ ਰਹੇ ਸਸਕਾਰ ਦੌਰਾਨ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਪੁਲਸ ਨੇ ਲਾਸ਼ ਨੂੰ ਚੁੱਕ ਕੇ ਪੋਸਟਮਾਰਟਮ ਦੇ ਲਈ ਸਰਕਾਰੀ ਹਸਪਤਾਲ ਪਹੁੰਚਾ ਦਿੱਤਾ | ਸੂਤਰਾਂ ਅਨੁਸਾਰ ਪਤਾ ਲੱਗਾ ਹੈ ਕਿ ਲੜਕੀ ਨੇ ਖੁਦਕੁਸ਼ੀ ਕੀਤੀ ਸੀ | ਪੁਲਸ ਨੂੰ ਸ਼ਿਕਾਇਤ ਮਿਲੀ ਸੀ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ ਬਿਨ੍ਹਾ ਪੋਸਟਮਾਰਟਮ ਦੇ ਅੰਤਿਮ ਸੰਸਕਾਰ ਕੀਤਾ ਜਾ ਰਿਹਾ ਹੈ, ਜਿਸ ਨਾਲ ਮਾਮਲਾ ਸ਼ੱਕੀ ਹੋ ਗਿਆ | ਇਸ ਤੋਂ ਬਾਅਦ ਪੁਲਸ ਨੇ ਉਕਤ ਕਾਰਵਾਈ ਕੀਤੀ ਅਤੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਹੀ ਲੜਕੀ ਦੀ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪੀ |
ਇਹ ਵੀ ਪੜ੍ਹੋ : ਪੰਜਾਬ ’ਚ ਕੋਰੋਨਾ ਟੀਕਾਕਰਨ ਮੁਹਿੰਮ ਨੂੰ ਵੱਡਾ ਹੁੰਗਾਰਾ, 88 ਹਜ਼ਾਰ ਫਰੰਟਲਾਈਨ ਵਰਕਰਾਂ ਨੂੰ ਲੱਗਿਆ ਟੀਕਾ
ਦੱਸਣਯੋਗ ਹੈ ਕਿ ਹੌਲਦਾਰ ਜਸਵੰਤ ਸਿੰਘ ਨੇ ਦੱਸਿਆ ਕਿ ਉਕਤ ਲੜਕੀ ਪ੍ਰੀਖਿਆ ’ਚ ਲਗਾਤਾਰ ਫੇਲ ਹੋਣ ਕਾਰਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ। ਇਸ ਕਾਰਨ ਵੀਰਵਾਰ ਸਵੇਰੇ ਨਾਮਦੇਵ ਰੋਡ ’ਤੇ ਉਸ ਨੇ ਸਵੇਰੇ ਘਰ ’ਚ ਹੀ ਖੁਦਕੁਸ਼ੀ ਕਰ ਲਈ ਸੀ | ਜਦੋਂ ਮ੍ਰਿਤਕਾ ਦੇ ਪਰਿਵਾਰਕ ਮੈਂਬਰ ਬੀਬੀਵਾਲਾ ਰੋਡ ਸਥਿਤ ਸ਼ਮਸ਼ਾਨਘਾਟ ’ਚ ਉਸਦਾ ਅੰਤਿਮ ਸੰਸਕਾਰ ਕਰਨ ਲਈ ਪਹੁੰਚੇ ਤਾਂ ਇਸ ਦੌਰਾਨ ਸਿਵਲ ਲਾਈਨ ਪੁਲਸ ਦੀ ਟੀਮ ਉੱਥੇ ਪਹੁੰਚ ਗਈ | ਪੁਲਸ ਨੇ ਸਹਾਰਾ ਜਨ ਸੇਵਾ ਦੀ ਮਦਦ ਨਾਲ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਪਹੁੰਚਾਇਆ ਤਾਂ ਜੋ ਉਸ ਦਾ ਪੋਸਟਮਾਰਟਮ ਕਰਵਾਇਆ ਜਾ ਸਕੇ | ਪੁਲਸ ਨੇ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾਇਆ | ਬਾਅਦ ’ਚ ਲਾਸ਼ ਨੂੰ ਪਰਿਵਾਰ ਦੇ ਹਵਾਲੇ ਕਰ ਦਿੱਤਾ |
ਇਹ ਵੀ ਪੜ੍ਹੋ : ਦੀਪ ਸਿੱਧੂ ਤੋਂ ਬਾਅਦ ਹੁਣ ਲੱਖਾ ਸਿਧਾਣਾ ਤੇ ਜੁਗਰਾਜ ਦੀ ਭਾਲ, ਮਿਲੇ ਅਹਿਮ ਸੁਰਾਗ
ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ