ਜਲੰਧਰ: ਸ਼ਮਸ਼ਾਨਘਾਟ ਪਹੁੰਚ ਪੁਲਸ ਨੇ ਰੁਕਵਾ ਦਿੱਤਾ ਕੁੜੀ ਦਾ ਅੰਤਿਮ ਸੰਸਕਾਰ, ਹੈਰਾਨ ਕਰੇਗਾ ਪੂਰਾ ਮਾਮਲਾ

05/27/2024 4:06:33 PM

ਜਲੰਧਰ (ਵਰੁਣ)- ਬੁਲੰਦਪੁਰ ਦੇ ਸ਼ਮਸ਼ਾਨਘਾਟ 'ਚ ਇਕ ਕੁੜੀ ਦੇ ਅੰਤਿਮ ਸੰਸਕਾਰ ਨੂੰ ਲੈ ਕੇ ਭਾਰੀ ਹੰਗਾਮਾ ਹੋ ਗਿਆ। ਸਥਾਨਕ ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਘਟਨਾ ਬੀਤੀ ਦੇਰ ਰਾਤ ਵਾਪਰੀ। ਸੂਚਨਾ ਮਿਲਦੇ ਹੀ ਥਾਣਾ ਨੰਬਰ 8 ਦੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਅੰਤਿਮ ਸੰਸਕਾਰ ਨੂੰ ਪੁਲਸ ਨੇ ਰੁਕਵਾ ਦਿੱਤਾ।

ਪ੍ਰਾਪਤ ਜਾਣਕਾਰੀ ਅਨੁਸਾਰ ਕੁੜੀ ਦੀ ਲਾਸ਼ ਨੂੰ ਅੰਤਿਮ ਸੰਸਕਾਰ ਲਈ ਐਕਟਿਵਾ 'ਤੇ ਲਿਆਂਦਾ ਗਿਆ ਸੀ। ਥਾਣਾ 8 ਦੇ ਇੰਚਾਰਜ ਗੁਰਮੀਤ ਸਿੰਘ ਦਾ ਕਹਿਣਾ ਹੈ ਕਿ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ। ਪਰਿਵਾਰਕ ਮੈਂਬਰ ਕਹਿ ਰਹੇ ਹਨ ਕਿ ਕੁੜੀ ਦੀ ਮੌਤ ਬੀਮਾਰੀ ਕਾਰਨ ਹੋਈ ਹੈ ਪਰ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ ਅਤੇ ਉਸ ਤੋਂ ਬਾਅਦ ਹੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਕੁੜੀ ਪਰਸ਼ੂਰਾਮ ਨਗਰ ਦੀ ਰਹਿਣ ਵਾਲੀ ਸੀ ਅਤੇ ਉੱਥੇ ਹੀ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਜਲੰਧਰ ਦੇ ਥਾਣਾ ਮਕਸੂਦਾਂ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ, ਸਾਮਾਨ ਸੜ ਕੇ ਹੋਇਆ ਸੁਆਹ

ਉਕਤ ਮਾਮਲੇ ਨੂੰ ਲੈ ਕੇ ਪਰਸ਼ੂਰਾਮ ਨਗਰ ਤੋਂ ਪੁਲਸ ਨੂੰ ਫੋਨ ਕੀਤਾ ਗਿਆ ਕਿ ਇਕ ਕੁੜੀ ਦੀ ਮੌਤ ਹੋ ਗਈ ਹੈ ਅਤੇ ਦੇਰ ਰਾਤ ਉਸ ਦਾ ਅੰਤਿਮ ਸੰਸਕਾਰ ਕੀਤਾ ਜਾ ਰਿਹਾ ਹੈ, ਜਿਸ ਦਾ ਇਲਾਕਾ ਨਿਵਾਸੀਆਂ ਨੇ ਵਿਰੋਧ ਕੀਤਾ ਪਰ ਉਹ ਮੰਨ ਨਹੀਂ ਰਹੇ ਸਨ। ਫਿਲਹਾਲ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ, ਪੁਲਸ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ- ਜਲੰਧਰ 'ਚ ਰੂਹ ਕੰਬਾਊ ਵਾਰਦਾਤ, ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


shivani attri

Content Editor

Related News