ਸਕੂਲਾਂ-ਕਾਲਜਾਂ ਬਾਹਰ ਗੇੜੀਆਂ ਮਾਰਨ ਵਾਲਿਆਂ ਖ਼ਿਲਾਫ਼ ਪੁਲਸ ਸਖ਼ਤ, ਧੜਾਧੜ ਕੱਟੇ ਚਲਾਨ ਤੇ ਵਾਹਨ ਕੀਤੇ ਜ਼ਬਤ
Friday, Oct 25, 2024 - 05:17 AM (IST)
ਜਲੰਧਰ (ਸੁਧੀਰ)– ਸ਼ਹਿਰ ਵਿਚ ਔਰਤਾਂ ਨਾਲ ਛੇੜਛਾੜ (ਈਵ ਟੀਜ਼ਿੰਗ) ਦੇ ਵਧ ਰਹੇ ਮਾਮਲਿਆਂ ਨਾਲ ਨਜਿੱਠਣ ਲਈ ਜਾਰੀ ਕਾਰਵਾਈ ਦੌਰਾਨ ਪੁਲਸ ਕਮਿਸ਼ਨਰ (ਸੀ. ਪੀ.) ਸਵਪਨ ਸ਼ਰਮਾ ਦੀ ਅਗਵਾਈ ਵਿਚ ਜਲੰਧਰ ਕਮਿਸ਼ਨਰੇਟ ਪੁਲਸ ਨੇ 3 ਮਹੀਨਿਆਂ ਵਿਚ ਅਜਿਹੇ ਜੁਰਮਾਂ ਖ਼ਿਲਾਫ਼ 8 ਮਾਮਲਿਆਂ ਵਿਚ ਪ੍ਰੀਵੈਂਟਿਵ ਐਕਸ਼ਨ ਲੈਣ ਦੇ ਨਾਲ-ਨਾਲ 284 ਚਲਾਨ, 80 ਵਾਹਨ ਜ਼ਬਤ ਅਤੇ 18 ਮਾਮਲਿਆਂ ਵਿਚ ਮਾਪਿਆਂ ਨਾਲ ਕਾਊਂਸਲਿੰਗ ਕੀਤੀ ਹੈ। ਇਹ ਪਹਿਲ ਡਾਇਰੈਕਟਰ ਜਨਰਲ ਆਫ ਪੁਲਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਸਟ੍ਰੀਟ ਕ੍ਰਾਈਮ ਖ਼ਿਲਾਫ਼ ਕਾਰਵਾਈ ਕਰਨ ਦੇ ਹੁਕਮਾਂ ਦੇ ਪਾਲਣ ਤਹਿਤ ਕੀਤੀ ਗਈ ਹੈ।
ਸੀ.ਪੀ. ਸਵਪਨ ਸ਼ਰਮਾ ਨੇ ਦੱਸਿਆ ਕਿ ਜਲੰਧਰ ਕਮਿਸ਼ਨਰੇਟ ਪੁਲਸ ਨੇ ਔਰਤਾਂ ਨਾਲ ਛੇੜਛਾੜ ਕਰਨ ਵਾਲੇ ਅਨਸਰਾਂ ਦੀ ਨਕੇਲ ਕੱਸਣ ਲਈ ਪਿਛਲੇ 3 ਮਹੀਨਿਆਂ ਵਿਚ 150 ਤੋਂ ਵੱਧ ਚੈੱਕ ਪੁਆਇੰਟ ਸਥਾਪਤ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿਚ ਔਰਤਾਂ ਨਾਲ ਛੇੜਛਾੜ ਦੀ ਸਮੱਸਿਆ ਨਾਲ ਨਜਿੱਠਣ ਲਈ ਆਪਣੀ ਕਿਸਮ ਦੀ ਨਵੀਂ ਅਤੇ ਕਾਰਗਰ ਰਣਨੀਤੀ ਤਿਆਰ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪੁਲਸ ਨੇ ਹੈਲਪਲਾਈਨ ਨੰਬਰ 112 ’ਤੇ ਪ੍ਰਾਪਤ ਹੋਈਆਂ ਘੱਟ ਤੋਂ ਘੱਟ 28 ਸ਼ਕਿਾਇਤਾਂ ਦਾ ਨਿਪਟਾਰਾ ਕੀਤਾ ਹੈ ਅਤੇ ਸਕੂਲਾਂ-ਕਾਲਜਾਂ ਅਤੇ ਭੀੜ-ਭੜੱਕੇ ਵਾਲੇ ਇਲਾਕਿਆਂ ਦੇ ਨੇੜੇ ਬਿਨਾਂ ਕਿਸੇ ਕਾਰਨ ਘੁੰਮਣ ਵਾਲੇ ਵਿਅਕਤੀਆਂ ਦੇ ਚਲਾਨ ਵੀ ਕੀਤੇ ਗਏ ਹਨ।
ਇਹ ਵੀ ਪੜ੍ਹੋ- ਪੱਕੇ ਹੋਣ ਦੀ ਚਾਹਤ ਨੇ ਔਰਤ ਨੂੰ ਵਿਦੇਸ਼ 'ਚ ਫਸਾਇਆ, 12 ਸਾਲ ਬਾਅਦ ਸੰਤ ਸੀਚੇਵਾਲ ਨੇ ਕਰਵਾਈ ਘਰ ਵਾਪਸੀ
ਉਨ੍ਹਾਂ ਦੱਸਿਆ ਕਿ ਵਿਸ਼ਲੇਸ਼ਣ ਦੇ ਅਨੁਸਾਰ ਛੇੜਛਾੜ ਦੀਆਂ ਘਟਨਾਵਾਂ ਆਮ ਤੌਰ ’ਤੇ ਦੇਰ ਸ਼ਾਮ 7 ਤੋਂ ਰਾਤ 9 ਵਜੇ ਵਿਚਕਾਰ ਹੁੰਦੀਆਂ ਹਨ ਪਰ ਸਿੱਖਿਆ ਸੰਸਥਾਵਾਂ ਦਾ ਹੱਬ ਹੋਣ ਕਾਰਨ ਜਲੰਧਰ ਵਿਚ ਅਜਿਹੀਆਂ ਘਟਨਾਵਾਂ ਸਕੂਲਾਂ-ਕਾਲਜਾਂ ਦੇ ਸਮੇਂ ਤੋਂ ਬਾਅਦ ਆਮ ਤੌਰ ’ਤੇ ਦੁਪਹਿਰ 1 ਤੋਂ ਸ਼ਾਮ 4 ਵਜੇ ਦੇ ਵਿਚਕਾਰ ਰਿਪੋਰਟ ਕੀਤੀਆਂ ਗਈਆਂ ਹਨ।
ਸੀ.ਪੀ. ਨੇ ਦੱਸਿਆ ਕਿ ਐਕਸ਼ਨ ਪਲਾਨ ਵਿਚ ਈਵ ਟੀਜ਼ਿੰਗ ਦੀਆਂ ਘਟਨਾਵਾਂ ਦੀ ਨਿਗਰਾਨੀ ਅਤੇ ਰੋਕਥਾਮ ਦੇ ਪੂਰੇ ਸ਼ਹਿਰ ਵਿਚ ਨਾਕੇ ਲਾਉਣਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸਕੂਲਾਂ-ਕਾਲਜਾਂ, ਸੰਸਥਾਵਾਂ ਅਤੇ ਹੋਰ ਭੀੜ-ਭੜੱਕੇ ਵਾਲੀਆਂ ਥਾਵਾਂ ’ਤੇ ਵਿਸ਼ੇਸ਼ ਧਿਆਨ ਦੇਣ ਲਈ ਸਪੈਸ਼ਲ ਟੀਮਾਂ ਬਣਾਈਆਂ ਗਈਆਂ ਹਨ। ਜਲੰਧਰ ਕਮਿਸ਼ਨਰੇਟ ਪੁਲਸ ਨੇ ਈਵ ਟੀਜ਼ਿੰਗ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਹੈ ਅਤੇ ਉਲੰਘਣ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ 1970 ਦੇ ਦਹਾਕੇ ਤੋਂ ਭਾਰਤ ਵਿਚ ਜਨਤਕ ਥਾਵਾਂ ’ਤੇ ਔਰਤਾਂ ਨਾਲ ਛੇੜਛਾੜ ਦੀਆਂ ਵਧਦੀਆਂ ਘਟਨਾਵਾਂ ਕਾਰਨ ਈਵ ਟੀਜ਼ਿੰਗ ਵੱਡਾ ਮੁੱਦਾ ਬਣਦਾ ਜਾ ਰਿਹਾ ਹੈ, ਇਸ ਨਾਲ ਡਰ ਦਾ ਮਾਹੌਲ ਪੈਦਾ ਹੁੰਦਾ ਹੈ, ਜਿਸ ਨਾਲ ਔਰਤਾਂ ਦੀ ਮਨੋਵਿਗਿਆਨਕਿ ਸਥਿਤੀ ਅਤੇ ਨਿੱਜੀ ਸੁਰੱਖਿਆ ਦੀ ਭਾਵਨਾ ਪ੍ਰਭਾਵਿਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਲਿੰਗ ਸਮਾਨਤਾ ’ਤੇ ਸਿੱਖਿਆ ਦੀ ਘਾਟ ਅਤੇ ਮੀਡੀਆ ’ਚ ਔਰਤਾਂ ਦੀ ਆਬਜੈਕਟੀਫਕਿੇਸ਼ਨ ਅਜਿਹੇ ਸਮਾਜਕਿ ਰਵੱਈਏ ਨੂੰ ਜਨਮ ਦਿੰਦੇ ਹਨ, ਜੋ ਔਰਤਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣਦਾ ਹੈ।
ਸਵਪਨ ਸ਼ਰਮਾ ਨੇ ਕਿਹਾ ਕਿ ਸਕੂਲਾਂ-ਕਾਲਜਾਂ ਤੇ ਸੰਸਥਾਵਾਂ ਵਿਚ ਜਨਤਕ ਜਾਗਰੂਕਤਾ ਵਧਾਉਣ ’ਤੇ ਲਿੰਗ ਸਮਾਨਤਾ ’ਤੇ ਕੇਂਦਰਿਤ ਜਨਤਕ ਪ੍ਰੋਗਰਾਮਾਂ ਜ਼ਰੀਏ ਲੋਕਾਂ ਨੂੰ ਜਾਗਰੂਕ ਕਰਨ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੁਰੱਖਿਆ ਨੂੰ ਹੋਰ ਪ੍ਰਭਾਵੀ ਬਣਾਉਣ ਲਈ ਪੁਲਸ ਦੀ ਮੌਜੂਦਗੀ ਵਧਾਈ ਗਈ ਹੈ। ਨਿਗਰਾਨੀ ਵਧਾਉਣ ਲਈ ਸੀ.ਸੀ.ਟੀ.ਵੀ. ਕੈਮਰੇ ਲਾਏ ਜਾ ਰਹੇ ਹਨ ਅਤੇ ਸੰਵੇਦਨਸ਼ੀਲ ਇਲਾਕਿਆਂ ਵਿਚ ਰੈਗੂਲਰ ਗਸ਼ਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੰਗਾਮੀ ਪ੍ਰਤੀਕਿਰਿਆ ਪ੍ਰਣਾਲੀ ਵਾਹਨ ਦਿਨ ਵਿਚ ਸਕੂਲਾਂ ਨੇੜੇ ਅਤੇ ਰਾਤ ਨੂੰ ਭੀੜ-ਭੜੱਕੇ ਵਾਲੇ ਇਲਾਕਿਆਂ ਵਿਚ ਤਾਇਨਾਤ ਰਹਿੰਦੇ ਹਨ।
ਇਹ ਵੀ ਪੜ੍ਹੋ- ਬਠਿੰਡਾ ਵਾਸੀਆਂ ਨੂੰ CM ਮਾਨ ਦਾ ਵੱਡਾ ਤੋਹਫ਼ਾ ; 30 ਕਰੋੜ ਦੀ ਲਾਗਤ ਨਾਲ ਬਣੇ Auditorium ਦਾ ਕੀਤਾ ਉਦਘਾਟਨ
ਸੀ.ਪੀ. ਨੇ ਲੋਕਾਂ ਤੋਂ ਸਹਿਯੋਗ ਦੀ ਮੰਗ ਕਰਦੇ ਹੋਏ ਉਨ੍ਹਾਂ ਨੂੰ ਅਜਿਹੇ ਜੁਰਮਾਂ ਦੀ ਰਿਪੋਰਟ ਤੁਰੰਤ 112, 1091 ਅਤੇ 1098 ਵਰਗੇ ਜਾਰੀ ਹੈਲਪਲਾਈਨ ਨੰਬਰਾਂ ’ਤੇ ਕਰਨ ਦੀ ਅਪੀਲ ਕੀਤੀ ਤਾਂ ਕਿ ਅਜਿਹੇ ਜੁਰਮਾਂ ਦੇ ਪੀੜਤਾਂ ਨੂੰ ਤੁਰੰਤ ਸਹਾਇਤਾ ਮੁਹੱਈਆ ਕੀਤੀ ਜਾ ਸਕੇ।
ਜ਼ਿਕਰਯੋਗ ਹੈ ਕਿ ਲੋਕਾਂ ਨੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਇਸ ਪਹਿਲ ਦੀ ਸ਼ਲਾਘਾ ਕੀਤੀ ਅਤੇ ਪੁਲਸ ਨੂੰ ਸਮਰਥਨ ਦਾ ਹੁੰਗਾਰਾ ਭਰਿਆ। ਇਸ ਦੇ ਨਾਲ ਹੀ ਔਰਤਾਂ ਨੇ ਈਵ ਟੀਜ਼ਿੰਗ ਪ੍ਰਤੀ ਆਪਣੀਆਂ ਚਿੰਤਾਵਾਂ ਅਤੇ ਤਜਰਬੇ ਸਾਂਝੇ ਕੀਤੇ। ਮੌਕੇ ’ਤੇ ਮੌਜੂਦ ਇਕ ਅਧਿਆਪਕਾ ਪ੍ਰਿਯਾ ਸ਼ਰਮਾ ਨੇ ਜਨਤਕ ਸਥਾਨਾਂ ’ਤੇ ਔਰਤਾਂ ਨੂੰ ਦਰਪੇਸ਼ ਚੁਣੌਤੀਆਂ ਨੂੰ ਉਜਾਗਰ ਕੀਤਾ ਅਤੇ ਇਨ੍ਹਾਂ ਦੇ ਹੱਲ ਲਈ ਸਖ਼ਤ ਕਦਮ ਚੁੱਕਣ ਦੀ ਲੋੜ ’ਤੇ ਜ਼ੋਰ ਦਿੱਤਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e