ਪੰਜਾਬ: ਬੱਸ ਅੰਦਰ ਔਰਤ ਦੀ ਨਸ਼ਾ ਕਰਦੇ ਵੀਡੀਓ ਵਾਇਰਲ ਹੋਣ ਮਗਰੋਂ ਪੁਲਸ ਦਾ ਸਖ਼ਤ ਐਕਸ਼ਨ

Friday, Jun 19, 2026 - 05:33 PM (IST)

ਪੰਜਾਬ: ਬੱਸ ਅੰਦਰ ਔਰਤ ਦੀ ਨਸ਼ਾ ਕਰਦੇ ਵੀਡੀਓ ਵਾਇਰਲ ਹੋਣ ਮਗਰੋਂ ਪੁਲਸ ਦਾ ਸਖ਼ਤ ਐਕਸ਼ਨ

ਸੁਲਤਾਨਪੁਰ ਲੋਧੀ (ਗੁਰਪ੍ਰੀਤ)- ਸੋਸ਼ਲ ਮੀਡੀਆ 'ਤੇ ਕਥਿਤ ਤੌਰ 'ਤੇ ਨਸ਼ਾ ਕਰਦੇ ਹੋਏ ਇਕ ਔਰਤ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਸ ਹਰਕਤ 'ਚ ਆ ਗਈ ਹੈ। ਪੁਲਸ ਵੱਲੋਂ ਬੱਸ ਸਟੈਂਡ ਇਲਾਕੇ 'ਚ ਕਾਰਵਾਈ ਕਰਦੇ ਵਾਇਰਲ ਵੀਡੀਓ 'ਚ ਵਿਖਾਈ ਦੇ ਰਹੇ ਤਿੰਨ ਵਿਅਕਤੀਆਂ ਖ਼ਿਲਾਫ਼ ਧਾਰਾ 27-61-85 ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਵੱਲੋਂ ਜੁਗਰਾਜ ਸਿੰਘ ਉਰਫ਼ ਬਿੱਲਾ ਪੁੱਤਰ ਜੁਗਿੰਦਰ ਸਿੰਘ ਵਾਸੀ ਸ਼ਾਮੇਵਾਲੀ ਪਿੰਡ ਜੋਗੇਵਾਲ, ਥਾਣਾ ਮੱਖੂ ਜ਼ਿਲ੍ਹਾ ਫਿਰੋਜ਼ਪੁਰ, ਰੰਗਾ ਸਿੰਘ ਪੁੱਤਰ ਜੀਤ ਸਿੰਘ ਵਾਸੀ ਚੂਹੜਪੁਰ, ਥਾਣਾ ਕਬੀਰਪੁਰ ਅਤੇ ਮੁਸਤਾਖ ਪੁੱਤਰ ਰਮਜ਼ਾਨ ਮੁਹੰਮਦ ਵਾਸੀ ਕੰਦੋਲਾ ਖੁਰਦ, ਥਾਣਾ ਬਿਲਗਾ ਨੂੰ ਕਾਬੂ ਕੀਤਾ ਗਿਆ। ਪੁਲਸ ਨੇ ਤਿੰਨਾਂ ਨੂੰ ਨਸ਼ਾ ਛੁਡਾਊ ਕੇਂਦਰ ਵਿਚ ਦਾਖ਼ਲ ਕਰਵਾ ਦਿੱਤਾ ਹੈ।

ਇਹ ਵੀ ਪੜ੍ਹੋ:  ਅਮਰੀਕਾ 'ਚ ਪੰਜਾਬੀ ਪਰਿਵਾਰ ਦਾ ਕਤਲ! ਨੌਜਵਾਨ ਨੇ ਮਾਂ-ਪਿਓ ਤੇ ਨਾਨੀ ਨੂੰ ਗੋਲ਼ੀਆਂ ਨਾਲ ਭੁੰਨਿਆ

PunjabKesari

ਡੀ. ਐੱਸ. ਪੀ. ਨੇ ਦੱਸਿਆ ਕਿ ਵਾਇਰਲ ਵੀਡੀਓ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਲੋੜੀਂਦੀ ਕਾਰਵਾਈ ਕੀਤੀ ਗਈ ਹੈ ਅਤੇ ਤਿੰਨਾਂ ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵੀਡੀਓ 'ਚ ਵਿਖਾਈ ਦੇ ਰਹੀ ਮਹਿਲਾ ਦੀ ਅਜੇ ਤੱਕ ਸ਼ਨਾਖਤ ਨਹੀਂ ਹੋ ਸਕੀ ਹੈ। ਪੁਲਸ ਵੱਲੋਂ ਉਸ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਪਛਾਣ ਹੋਣ ਉਪਰੰਤ ਬਣਦੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ। ਉਧਰ ਇਸ ਪੂਰੇ ਮਾਮਲੇ ਨੇ ਪੁਲਸ ਦੀ ਕਾਰਗੁਜ਼ਾਰੀ ਨੂੰ ਲੈ ਕੇ ਵੀ ਚਰਚਾ ਛੇੜ ਦਿੱਤੀ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਥਾਣਾ ਸੁਲਤਾਨਪੁਰ ਲੋਧੀ ਅਤੇ ਬੱਸ ਸਟੈਂਡ ਵਿਚਕਾਰ ਦੂਰੀ ਮਹਿਜ਼ ਕਰੀਬ 200 ਮੀਟਰ ਹੈ ਅਤੇ ਇਸ ਦੇ ਬਾਵਜੂਦ ਕਥਿਤ ਤੌਰ 'ਤੇ ਖੁੱਲ੍ਹੇਆਮ ਨਸ਼ੇ ਦਾ ਸੇਵਨ ਕੀਤਾ ਜਾ ਰਿਹਾ ਸੀ ਤਾਂ ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ।

PunjabKesari

ਸਥਾਨਕ ਲੋਕਾਂ ਅਤੇ ਵਿਰੋਧੀ ਧਿਰਾਂ ਦਾ ਮੰਨਣਾ ਹੈ ਕਿ ਜੇਕਰ ਵੀਡੀਓ ਵਾਇਰਲ ਨਾ ਹੁੰਦੀ ਤਾਂ ਸ਼ਾਇਦ ਇਹ ਮਾਮਲਾ ਵੀ ਸਾਹਮਣੇ ਨਾ ਆਉਂਦਾ। ਇਸ ਕਰਕੇ ਹੁਣ ਇਹ ਚਰਚਾ ਵੀ ਜ਼ੋਰ ਫੜ ਰਹੀ ਹੈ ਕਿ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦੇ ਦਾਅਵੇ ਜ਼ਮੀਨੀ ਪੱਧਰ 'ਤੇ ਕਿੰਨੇ ਪ੍ਰਭਾਵਸ਼ਾਲੀ ਹਨ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਲੋਕਾਂ ਦੀ ਨਜ਼ਰ ਹੁਣ ਮਹਿਲਾ ਦੀ ਪਛਾਣ ਅਤੇ ਅਗਲੀ ਕਾਰਵਾਈ 'ਤੇ ਟਿਕੀ ਹੋਈ ਹੈ।

ਇਹ ਵੀ ਪੜ੍ਹੋ: ਬਠਿੰਡਾ 'ਚ ਸ਼ਰਾਬ ਦੀ ਫੈਕਟਰੀ ਵਿਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News