ਕਈ ਜ਼ਿਲ੍ਹਿਆਂ ਦੀ ਪੁਲਸ ਨੇ ਅੰਮ੍ਰਿਤਪਾਲ ਸਿੰਘ ਦੇ ਕਾਫਲੇ ਨੂੰ ਪਾਇਆ ਘੇਰਾ, 6 ਨੂੰ ਲਿਆ ਹਿਰਾਸਤ ਵਿਚ

Saturday, Mar 18, 2023 - 06:33 PM (IST)

ਕਈ ਜ਼ਿਲ੍ਹਿਆਂ ਦੀ ਪੁਲਸ ਨੇ ਅੰਮ੍ਰਿਤਪਾਲ ਸਿੰਘ ਦੇ ਕਾਫਲੇ ਨੂੰ ਪਾਇਆ ਘੇਰਾ, 6 ਨੂੰ ਲਿਆ ਹਿਰਾਸਤ ਵਿਚ

ਜਲੰਧਰ/ਮੋਗਾ (ਬਿਊਰੋ, ਗੋਪੀ) : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਪੁਲਸ ਨੇ ਹਿਰਾਸਤ ਵਿਚ ਲੈ ਲਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਜ਼ਿਲ੍ਹਾ ਜਲੰਧਰ ਦੇ ਸ਼ਾਹਕੋਟ ਨੂੰ ਜਾ ਰਹੇ ਸਨ। ਇਸ ਦੌਰਾਨ ਪਹਿਲਾਂ ਤੋਂ ਪੂਰੀ ਤਿਆਰੀ ਵਿਚ ਖੜ੍ਹੀ ਪੰਜਾਬ ਪੁਲਸ ਨੇ ਅੰਮ੍ਰਿਤਪਾਲ ਦੇ ਕਾਫਲੇ ਨੂੰ ਘੇਰਾ ਪਾ ਲਿਆ ਅਤੇ ਕੁੱਝ ਗੱਡੀਆਂ ਨੂੰ ਰੁਕਵਾ ਲਿਆ। ਇਸ ਦੌਰਾਨ ਪੁਲਸ ਨੇ ਅੰਮ੍ਰਿਤਪਾਲ ਸਿੰਘ ਦੇ ਛੇ ਸਾਥੀਆਂ ਨੂੰ ਹਿਰਾਸਤ ਵਿਚ ਲੈ ਲਿਆ। ਜਦਕਿ ਅੰਮ੍ਰਿਤਪਾਲ ਸਿੰਘ ਦੀ ਗੱਡੀ ਅੱਗੇ ਨਿਕਲ ਗਈ, ਜਿਸ ਦਾ ਪੁਲਸ ਵਲੋਂ ਪਿੱਛਾ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ : ਖ਼ਤਰਨਾਕ ਗੈਂਗਸਟਰ ਗੋਲਡੀ ਬਰਾੜ ਦਾ ਪੁਲਸ ਨੂੰ ਚੈਲੰਜ, ਕਿਹਾ ਇਕ ਹਫ਼ਤੇ ’ਚ ਮਾਰਾਂਗੇ ਜੱਗੂ ਭਗਵਾਨਪੁਰੀਆ

ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਕਾਫਲੇ ਨਾਲ ਮੌਜੂਦ ਸਮਰਥਕ ਨੇ ਲਾਈਵ ਹੋ ਕੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਸ ਨੇ ਉਨ੍ਹਾਂ ਦੇ ਕਾਫਲੇ ਨੂੰ ਘੇਰਾ ਪਾ ਲਿਆ ਸੀ। ਪੁਲਸ ਨੇ ਕੁੱਝ ਸਮਰਥਕਾਂ ਨੂੰ ਹਿਰਾਸਤ ਵਿਚ ਲੈ ਲਿਆਹੈ ਜਦਕਿ ਅੰਮ੍ਰਿਤਪਾਲ ਦੀ ਗੱਡੀ ਅੱਗੇ ਨਿਕਲ ਚੁੱਕੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅੱਠ ਜ਼ਿਲ੍ਹਿਆਂ ਦੀ ਪੁਲਸ ਵਲੋਂ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਹੈ। ਫਿਲਹਾਲ ਕੋਈਵੀ ਪੁਲਸ ਅਧਿਕਾਰੀ ਇਸ ਮਾਮਲੇ ’ਤੇ ਕੁੱਝ ਵੀ ਬੋਲਣ ਲਈ ਤਿਆਰ ਨਹੀਂ ਹੈ। 

ਇਹ ਵੀ ਪੜ੍ਹੋ : ਐਕਸ਼ਨ ਮੋਡ ’ਚ  ਪੰਜਾਬ ਸਰਕਾਰ, ਇਕ ਹੋਰ ਵੱਡਾ ਕਦਮ ਚੁੱਕਣ ਦੀ ਤਿਆਰੀ

ਮੋਗਾ ਵਿਚ ਵੀ ਪੁਲਸ ਦੀ ਵੱਡੀ ਕਾਰਵਾਈ

ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਜਿੱਥੇ ਪੁਲਸ ਨੇ ਜਲੰਧਰ ਦੇ ਸ਼ਾਹਕੋਟ ਵਿਚ ਹਿਰਾਸਤ ’ਚ ਲੈ ਲਿਆ ਹੈ। ਉਥੇ ਹੀ ਮੋਗਾ ਜ਼ਿਲ੍ਹੇ ਨਾਲ ਸੰਬੰਧਤ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਗੁਰਮੀਤ ਸਿੰਘ ਬੁੱਕਣਵਾਲਾ ਅਤੇ ਪ੍ਰਧਾਨ ਮੰਤਰੀ ਬਾਜੇਕੇ ਨੂੰ ਵੀ ਪੁਲਸ ਨੇ ਹਿਰਾਸਤ ਵਿਚ ਲੈ ਲਿਆ ਹੈ। ਮੋਗਾ ਜ਼ਿਲ੍ਹੇ ਦੀ ਹੱਦ ’ਤੇ ਜਲੰਧਰ ਮੁੱਖ ਮਾਰਗ ’ਤੇ ਸਥਿਤ ਪਿੰਡ ਕਮਾਲਕੇ ਨਜ਼ਦੀਕ ਪੁਲਸ ਵਲੋਂ ਪਹਿਲਾਂ ਹੀ ਵੱਡੀ ਨਾਕਾਬੰਦੀ ਕੀਤੀ ਗਈ ਸੀ। ਹਾਲਾਂਕਿ ਕੋਈ ਵੀ ਪੁਲਸ ਦਾ ਅਧਿਕਾਰੀ ਇਸ ਮਾਮਲੇ ਵਿਚ ਕੁੱਝ ਵੀ ਕਹਿਣ ਨੂੰ ਤਿਆਰ ਨਹੀਂ ਹੈ। 

ਇਹ ਵੀ ਪੜ੍ਹੋ : ਪੰਜਾਬ ’ਚ ਲਗਾਤਾਰ ਖ਼ਰਾਬ ਹੋ ਰਹੇ ਮੌਸਮ ਤੋਂ ਬਾਅਦ ਕਿਸਾਨਾਂ ਲਈ ਜਾਰੀ ਹੋਈ ਐਡਵਾਇਜ਼ਰੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
 


author

Gurminder Singh

Content Editor

Related News