ਗੁਰਪੁਰਬ ਮੌਕੇ ਟਰੈਕਟਰਾਂ ''ਤੇ ਸਟੰਟਬਾਜ਼ੀ ਕਰਨ ਵਾਲਿਆਂ ਖ਼ਿਲਾਫ਼ ਪੁਲਸ ਵੱਲੋਂ ਵੱਡੀ ਕਾਰਵਾਈ

Saturday, Nov 28, 2026 - 01:21 PM (IST)

ਗੁਰਪੁਰਬ ਮੌਕੇ ਟਰੈਕਟਰਾਂ ''ਤੇ ਸਟੰਟਬਾਜ਼ੀ ਕਰਨ ਵਾਲਿਆਂ ਖ਼ਿਲਾਫ਼ ਪੁਲਸ ਵੱਲੋਂ ਵੱਡੀ ਕਾਰਵਾਈ

ਸੁਲਤਾਨਪੁਰ ਲੋਧੀ (ਸੋਢੀ)- ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ 23 ਅਤੇ 24 ਨਵੰਬਰ ਦੀ ਰਾਤ ਨੂੰ ਸਟੰਟਬਾਜ਼ੀ ਕਰਨ ਵਾਲਿਆਂ ਵਿਰੁੱਧ ਪੁਲਸ ਨੇ ਵੱਡੀ ਕਾਰਵਾਈ ਕੀਤੀ ਹੈ। ਦਾਣਾ ਮੰਡੀ ਸੁਲਤਾਨਪੁਰ ਲੋਧੀ, ਇਸ ਦੇ ਸਾਹਮਣੇ ਲੰਘਦੀ ਡਡਵਿੰਡੀ-ਸੁਲਤਾਨਪੁਰ ਲੋਧੀ ਸੜਕ ਅਤੇ ਹੋਰ ਮੁੱਖ ਸੜਕਾਂ ’ਤੇ ਟਰੈਕਟਰਾਂ ਰਾਹੀਂ ਸਟੰਟਬਾਜ਼ੀ ਕਰਕੇ ਸੰਗਤਾਂ ਨੂੰ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਸ ਨੇ 2 ਨਾਮਜ਼ਦ ਨੌਜਵਾਨਾਂ ਸਮੇਤ 50 ਤੋਂ 60 ਅਣਪਛਾਤੇ ਨੌਜਵਾਨਾਂ ਖ਼ਿਲਾਫ਼  ਮਾਮਲਾ ਦਰਜ ਕੀਤਾ ਹੈ।

ਜ਼ਿਕਰਯੋਗ ਹੈ ਕਿ ਦਾਣਾ ਮੰਡੀ ਵਿਖੇ ਕੀਤੀ ਸਟੰਟਬਾਜ਼ੀ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਮਗਰੋਂ ਸੰਗਤਾਂ ’ਚ ਭਾਰੀ ਰੋਸ ਸੀ ਅਤੇ ਲੋਕ ਪੁੱਛ ਰਹੇ ਸਨ ਕਿ ਪਵਿੱਤਰ ਮੌਕੇ ’ਤੇ ਅਜਿਹੀਆਂ ਹਰਕਤਾਂ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਿਉਂ ਨਹੀਂ ਹੋਈ। ਐੱਸ. ਐੱਸ. ਪੀ. ਕਪੂਰਥਲਾ ਗੌਰਵ ਤੂਰਾ ਦੀਆਂ ਹਦਾਇਤਾਂ ’ਤੇ ਪੁਲਸ ਨੇ ਕਾਰਵਾਈ ਅਮਲ ’ਚ ਲਿਆਂਦੀ।

PunjabKesari

ਇਹ ਵੀ ਪੜ੍ਹੋ: ਗੁਰਪੁਰਬ ਮੌਕੇ ਦੇਰ ਰਾਤ ਤਕ ਸਟੰਟਬਾਜ਼ੀ ਦਾ ਜਲਵਾ! ਵੀਡੀਓ ਵਾਇਰਲ, ਨਗਰ ਕੀਰਤਨ ਦੌਰਾਨ ਵੀ ਹੁੱਲੜਬਾਜ਼ੀ

ਏ. ਐੱਸ. ਪੀ. ਧੀਰੇਂਦਰ ਵਰਮਾ ਅਤੇ ਥਾਣਾ ਸੁਲਤਾਨਪੁਰ ਲੋਧੀ ਦੇ ਐੱਸ. ਐੱਚ. ਓ. ਦਵਿੰਦਰ ਪਾਲ ਸ਼ਰਮਾ ਨੇ ਦੱਸਿਆ ਕਿ 24 ਨਵੰਬਰ ਦੀ ਰਾਤ ਨੂੰ ਪੁਲਸ ਨੇ ਨੌਜਵਾਨਾਂ ਨੂੰ ਮੌਕੇ ਤੋਂ ਭਜਾਇਆ ਸੀ ਅਤੇ ਮਗਰੋਂ ਜਾਂਚ ਦੌਰਾਨ ਜਗਰੂਪ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਬਾਠ ਕਲਾਂ, ਥਾਣਾ ਮਹਿਤਪੁਰ ਅਤੇ ਰਣਯੋਧ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਨੂਰਪੁਰ ਰਾਜਪੂਤਾਂ, ਥਾਣਾ ਕੋਤਵਾਲੀ ਕਪੂਰਥਲਾ ਸਮੇਤ 50-60 ਅਣਪਛਾਤੇ ਨੌਜਵਾਨਾਂ ਵਿਰੁੱਧ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਨੂੰ ਪ੍ਰੇਸ਼ਾਨ ਕਰਨ ਵਾਲੇ ਕਿਸੇ ਵੀ ਨੌਜਵਾਨ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਸਖਤ ਕਾਰਵਾਈ ਕੀਤੀ ਜਾਵੇਗੀ। ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਨੌਜਵਾਨ ਬਿਨਾਂ ਡਰ ਸਟੰਟਬਾਜ਼ੀ ਕਰ ਰਹੇ ਸਨ ਅਤੇ ਪਿਛਲੇ ਸਾਲ ਵੀ ਪ੍ਰਕਾਸ਼ ਪੁਰਬ ਮੌਕੇ ਅਜਿਹੀ ਸਟੰਟਬਾਜ਼ੀ ਦੌਰਾਨ ਇਕ-ਦੋ ਟਰੈਕਟਰਾਂ ਦਾ ਕਾਫ਼ੀ ਨੁਕਸਾਨ ਹੋਇਆ ਸੀ।

ਇਹ ਵੀ ਪੜ੍ਹੋ: ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ ਜੋ ਸੋਚਿਆ ਨਾ ਸੀ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News