ਪੁਲਸ ਦਾ ਸਖ਼ਤ ਐਕਸ਼ਨ : 1000 ਤੋਂ ਵੱਧ ਚਾਈਨਾ ਡੋਰ ਦੇ ਗੱਟੂ ਬਰਾਮਦ

Friday, Jan 03, 2025 - 04:58 PM (IST)

ਪੁਲਸ ਦਾ ਸਖ਼ਤ ਐਕਸ਼ਨ : 1000 ਤੋਂ ਵੱਧ ਚਾਈਨਾ ਡੋਰ ਦੇ ਗੱਟੂ ਬਰਾਮਦ

ਅੰਮ੍ਰਿਤਸਰ(ਜਸ਼ਨ)-ਹਲਕਾ ਕੇਂਦਰੀ ਅਧੀਨ ਪੈਂਦੇ ਥਾਣਿਆਂ ਦੀ ਪੁਲਸ ਨੇ ਪਿਛਲੇ ਕੁਝ ਦਿਨਾਂ ਵਿਚ ਹੀ 1000 ਤੋਂ ਵੱਧ ਗੱਟੂ ਬਰਾਮਦ ਕਰ ਕੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ ਕਾਰਵਾਈ ਕੀਤੀ ਹੈ। ਇਸ ਚਾਈਨਾ ਡੋਰ ਕਾਰਨ ਹੋਣ ਵਾਲੇ ਗੰਭੀਰ ਹਾਦਸਿਆਂ ਨੂੰ ਦੇਖਦੇ ਹੋਏ ਕਮਿਸ਼ਨਰੇਟ ਪੁਲਸ ਨੇ ਹੁਣ ਚਾਈਨਾ ਡੋਰ ਖਿਲਾਫ ਵੱਡੇ ਪੱਧਰ ’ਤੇ ਜੰਗ ਛੇੜ ਦਿੱਤੀ ਹੈ।

ਇਹ ਵੀ ਪੜ੍ਹੋ- ਹਸਪਤਾਲ 'ਚ ਗੈਂਗਸਟਰ ਨੂੰ ਇਕੱਲਾ ਛੱਡ ਗਏ ਪੁਲਸ ਮੁਲਾਜ਼ਮ, ਮਿਲਣ ਆਏ ਸਾਥੀਆਂ ਨੇ AK-47 ਨਾਲ ਬਣਾਈ ਵੀਡੀਓ

ਇਸ ਤੋਂ ਇਲਾਵਾ ਹੁਣ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਹੁਕਮਾਂ ਤਹਿਤ ਹਲਕਾ ਕੇਂਦਰੀ ਅਧੀਨ ਪੈਂਦੇ ਸਾਰੇ ਥਾਣਿਆਂ ਦੇ ਇਲਾਕਿਆਂ ਵਿਚ ਡਰੋਨ ਉਡਾ ਕੇ ਚਾਈਨਾ ਡੋਰ ਨਾਲ ਪਤੰਗਬਾਜ਼ੀ ਕਰਨ ਵਾਲਿਆਂ ’ਤੇ ਬਾਜ਼ ਨਿਗਾਹ ਰੱਖੀ ਜਾ ਰਹੀ ਹੈ। ਇਸ ਵਾਰ ਪੁਲਸ ਚਾਈਨਾ ਡੋਰ ਵੇਚਣ ਵਾਲਿਆਂ ਦੇ ਨਾਲ-ਨਾਲ ਚਾਈਨਾ ਡੋਰ ਨਾਲ ਪਤੰਗ ਉਡਾਉਣ ਵਾਲਿਆਂ ਵਿਰੁੱਧ ਵੀ ਸਖ਼ਤ ਕਾਨੂੰਨੀ ਕਾਰਵਾਈ ਕਰੇਗੀ। ਹਲਕਾ ਕੇਂਦਰੀ ਪੁਲਸ ਦੇ ਸੀਨੀਅਰ ਅਧਿਕਾਰੀ ਏ. ਸੀ. ਪੀ. ਜਸਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਅਧੀਨ ਆਉਂਦੇ ਖੇਤਰਾਂ ਵਿਚ ਚਾਈਨਾ ਡੋਰ ਦੀ ਵਿਕਰੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕੋਈ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਬੱਚਾ ਚਾਈਨਾ ਡੋਰ ਦੀ ਵਰਤੋਂ ਕਰਦਾ ਪਾਇਆ ਗਿਆ ਤਾਂ ਉਸ ਦੇ ਮਾਪਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। 

ਇਹ ਵੀ ਪੜ੍ਹੋ- ਪੰਜਾਬ 'ਚ 3 ਦਿਨ ਮੀਂਹ ਪਵੇਗਾ ਮੀਂਹ! ਦੇਖੋ ਮੌਸਮ ਵਿਭਾਗ ਦਾ ਤਾਜ਼ਾ ਅਲਰਟ

ਇਸ ਤਹਿਤ ਸਾਰੇ ਇਲਾਕਿਆਂ ਵਿਚ ਡਰੋਨ ਉਡਾ ਕੇ ਪਤੰਗ ਉਡਾਉਣ ਵਾਲਿਆਂ ’ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਥਾਣਾ ਇਸਲਾਮਾਬਾਦ, ਗੇਟ ਹਕੀਮਾ, ਡੀ ਡਵੀਜ਼ਨ ਅਤੇ ਈ ਡਵੀਜ਼ਨ ਵਿਚ ਹੁਣ ਤੱਕ ਕੀਤੀਆਂ ਕਾਰਵਾਈਆਂ ਦੌਰਾਨ 1000 ਤੋਂ ਵੱਧ ਚਾਈਨਾ ਡੋਰ ਦੇ ਗੱਟੂ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਡਰੋਨ ਰਾਹੀਂ ਪਤੰਗ ਉਡਾਉਣ ਵਾਲੇ ਲੋਕਾਂ ਨੂੰ ਕੈਮਰੇ ’ਚ ਕੈਦ ਕੀਤਾ ਜਾ ਰਿਹਾ ਹੈ ਤਾਂ ਜੋ ਬਾਅਦ ’ਚ ਉਨ੍ਹਾਂ ਦੀ ਪਛਾਣ ਕੀਤੀ ਜਾ ਸਕੇ।

ਇਹ ਵੀ ਪੜ੍ਹੋ- ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਉਨ੍ਹਾਂ ਕਿਹਾ ਕਿ ਜੇਕਰ ਬੱਚੇ ਇਸ ਡੋਰ ਨਾਲ ਪਤੰਗ ਉਡਾ ਰਹੇ ਹਨ ਤਾਂ ਫਿਰ ਉਨ੍ਹਾਂ ਦੇ ਮਾਪਿਆਂ ਨੂੰ ਥਾਣੇ ਬੁਲਾ ਕੇ ਵਾਰਨਿੰਗ ਦਿੱਤੀ ਜਾਵੇਗੀ ਅਤੇ ਜੇਕਰ ਦੁਬਾਰਾ ਅਜਿਹਾ ਪਾਇਆ ਗਿਆ ਤਾਂ ਫਿਰ ਬੱਚਿਆਂ ਦੇ ਪੇਰੈਂਟਸ ਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦੇ ਕਿਹਾ ਕਿ ਚਾਈਨਾ ਡੋਰ ਦੀ ਵਰਤੋਂ ਕਿਸੇ ਵੀ ਕੀਮਤ ਤੇ ਨਾ ਕਰਨ ਕਿਉਂਕਿ ਇਹ ਬੜੇ ਵੱਡੇ ਹਾਦਸਿਆਂ ਦਾ ਕਾਰਨ ਬਣਦੀ ਹੈ ਅਤੇ ਕਈਆਂ ਨੂੰ ਇਸ ਕਾਰਨ ਆਪਣੀ ਜਾਨ ਵੀ ਗੁਆਉਣੀ ਪੈਂਦੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News