ਮਾਸਕ ਨਾ ਪਾਉਣ ਵਾਲਿਆਂ ''ਤੇ ਪੁਲਸ ਨੇ ਕੱਸਿਆ ਸ਼ਿਕੰਜਾ, ਕੀਤੇ ਗਏ ਕੋਰੋਨਾ ਟੈਸਟ
Thursday, Mar 25, 2021 - 01:36 AM (IST)
ਫਗਵਾੜਾ (ਹਰਜੋਤ)-ਕੋਰੋਨਾ ਮਹਾਮਾਰੀ ਦੌਰਾਨ ਬਿਨਾਂ ਮਾਸਕ ਘੁੰਮਣ ਵਾਲੇ ਲੋਕਾਂ ’ਤੇ ਪੁਲਸ ਨੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਜਿਸ ਤਹਿਤ ਪੀ. ਸੀ. ਆਰ. ਇੰਚਾਰਜ ਬਲਜਿੰਦਰ ਸਿੰਘ ਮੱਲ੍ਹੀ ਦੀ ਅਗਵਾਈ ਹੇਠ ਪੁਲਸ ਪਾਰਟੀ ਨੇ ਝੱਟਕਈਆਂ ਚੌਕ ਤੇ ਸੁਭਾਸ਼ ਨਗਰ ਚੌਕ ਨਾਕੇਬੰਦੀ ਕਰ ਕੇ ਬਿਨਾਂ ਮਾਸਕ ਵਾਲੇ ਵਿਅਕਤੀਆਂ ਨੂੰ ਰੋਕ ਕੇ ਮੌਕੇ ’ਤੇ ਸਿਹਤ ਵਿਭਾਗ ਨੂੰ ਸੈਂਪਲ ਦਿਵਾਏ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੂੰ ਲੈ ਕੇ ਕਾਂਗਰਸ ’ਚ ਫਿਰ ਫਸਿਆ ਪੇਚ, ਕੀਤੇ ਟਵੀਟ ਨੇ ਛੇੜੀ ਨਵੀਂ ਚਰਚਾ
ਪੀ. ਸੀ. ਆਰ. ਇੰਚਾਰਜ ਬਲਜਿੰਦਰ ਸਿੰਘ ਮੱਲ੍ਹੀ ਨੇ ਦੱਸਿਆ ਕਿ ਅੱਜ ਕਰੀਬ 85 ਵਿਅਕਤੀਆਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਹਾਮਾਰੀ ਤੋਂ ਬਚਾਅ ਲਈ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਤਾਂ ਜੋ ਇਸ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਲੋਕ ਹੁਕਮਾਂ ਦੀ ਉਲੰਘਣਾ ਕਰਦੇ ਹਨ ਤਾਂ ਸਖ਼ਤੀ ਵਰਤੀ ਜਾਵੇਗੀ।
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?