ਪੁਲਸ ਨੇ ਕੱਸਿਆ ਨਸ਼ਿਆਂ ''ਤੇ ਸ਼ਿਕੰਜਾ! ਕਾਸੋ ਆਪ੍ਰੇਸ਼ਨ ਤਹਿਤ 9 ਜਣੇ ਗ੍ਰਿਫਤਾਰ
Monday, Aug 18, 2025 - 04:17 PM (IST)

ਪਠਾਨਕੋਟ (ਧਰਮਿੰਦਰ ਠਾਕੁਰ) : ਸੂਬੇ 'ਚ ਨਸ਼ੇ ਨੂੰ ਠਲ੍ਹ ਪਾਉਣ ਲਈ ਪੁਲਸ ਪੂਰੀ ਤਰ੍ਹਾਂ ਪੱਬਾਂ ਭਾਰ ਹੈ ਤੇ ਪੁਲਸ ਵੱਲੋਂ ਲਗਾਤਾਰ ਚਲਾਏ ਜਾ ਰਹੇ ਸਰਚ ਆਪ੍ਰੇਸ਼ਨਾਂ ਦੇ ਸਾਰਥਕ ਨਤੀਜੇ ਵੀ ਵੇਖਣ ਨੂੰ ਮਿਲ ਰਹੇ ਹਨ, ਜਿਸ ਦੇ ਚੱਲਦੇ ਕਈ ਨੌਜਵਾਨ ਨਸ਼ਾ ਛੱਡ ਜ਼ਿਲ੍ਹੇ ਦੇ ਨਸ਼ਾ ਛਡਾਊ ਕੇਂਦਰ ਵਿਖੇ ਆਪਣਾ ਇਲਾਜ ਕਰਵਾ ਰਹੇ ਹਨ ਤੇ ਅੱਜ ਮੁੜ ਇੱਕ ਵਾਰ ਜ਼ਿਲ੍ਹਾ ਪੁਲਸ ਵੱਲੋਂ ਐੱਸਐੱਸਪੀ ਦੀ ਅਗਵਾਈ ਹੇਠ ਆਪ੍ਰੇਸ਼ਨ ਕਾਸੋ ਤਹਿਤ ਜ਼ਿਲ੍ਹੇ ਭਰ 'ਚ ਸਰਚ ਆਪ੍ਰੇਸ਼ਨ ਚਲਾਏ ਗਏ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਪਠਾਨਕੋਟ ਦੇ ਕਿਹਾ ਕਿ ਅੱਜ ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਉਨ੍ਹਾਂ ਇਲਾਕਿਆਂ 'ਚ ਸਰਚ ਆਪ੍ਰੇਸ਼ਨ ਚਲਾਏ ਜਾ ਰਹੇ ਹਨ ਜਿਨ੍ਹਾਂ ਇਲਾਕਿਆਂ 'ਚ ਨਸ਼ੇ ਦਾ ਕੰਮ ਵੱਡੇ ਪੱਧਰ 'ਤੇ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਆਪ੍ਰੇਸ਼ਨ ਦੌਰਾਨ ਹੁਣ ਤਕ ਵੱਖ-ਵੱਖ ਥਾਵਾਂ ਤੋਂ 9 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜੋ ਕਿ ਨਸ਼ੇ ਦੇ ਕੰਮ ਨਾਲ ਜੁੜੇ ਹੋਏ ਸਨ। ਉਨ੍ਹਾਂ ਕਿਹਾ ਕਿ ਪਠਾਨਕੋਟ ਪੁਲਸ ਵੱਲੋਂ ਹੁਣ ਗੈਂਗਵਾਰ ਕਰਨ ਵਾਲੇ ਅਤੇ ਹਥਿਆਰਾਂ ਦਾ ਗੈਰ ਕਾਨੂੰਨੀ ਕੰਮ ਕਰਨ ਵਾਲੇ ਮੁਲਜ਼ਮਾਂ ਨੂੰ ਫੜਨ ਲਈ ਜ਼ਿਲ੍ਹਾ ਪੁਲਸ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e