SGPC ਦਫ਼ਤਰ ''ਚ ਹੋਏ ਕਤਲ ਦੇ ਮਾਮਲੇ ''ਚ ਪੁਲਸ ਨੇ ਲਿਆ ਵੱਡਾ ਐਕਸ਼ਨ

Sunday, Aug 04, 2024 - 07:00 PM (IST)

ਅੰਮ੍ਰਿਤਸਰ (ਸਰਬਜੀਤ)- ਬੀਤੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ ਵਿਚ ਮੁਲਾਜ਼ਮਾਂ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਇਕ ਮੁਲਾਜ਼ਮ ਵਲੋਂ ਦੂਜੇ ਮੁਲਾਜ਼ਮ 'ਤੇ ਤਲਵਾਰ ਨਾਲ ਹਮਲਾ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਐੱਸ. ਜੀ. ਪੀ. ਸੀ ਦੇ ਧਰਮ ਪ੍ਰਚਾਰ ਦੇ ਮੁਲਾਜ਼ਮ ਸੁਖਬੀਰ ਸਿੰਘ ਨੇ ਅਕਾਊਂਟ ਬ੍ਰਾਂਚ ਦੇ ਸੇਵਾਦਾਰ ਦਰਬਾਰਾ ਸਿੰਘ 'ਤੇ ਤਲਵਾਰ ਨਾਲ ਹਮਲਾ ਕਰ ਦਿੱਤਾ। ਜਿਸ 'ਚ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਹਾਲ 'ਚ ਵਾਪਰਿਆ ਵੱਡਾ ਹਾਦਸਾ, ਕੜਾਹੇ 'ਚ ਡਿੱਗਿਆ ਸੇਵਾਦਾਰ

ਇਸ ਦੌਰਾਨ ਪੁਲਸ ਨੇ ਮੁਲਜ਼ਮ ਵੱਲੋਂ ਕੀਤੇ ਕਤਲ ਮਾਮਲੇ 'ਚ ਕਾਰਵਾਈ ਕਰਦਿਆਂ ਮੁਲਜ਼ਮ ਸੁਖਬੀਰ ਸਿੰਘ ਦੇ ਦੋਵਾਂ ਪੁੱਤਰਾਂ 'ਤੇ ਵੀ ਕੇਸ ਦਰਜ ਕਰ ਦਿੱਤਾ ਹੈ।  ਜਾਣਕਾਰੀ ਮੁਤਾਬਕ ਮੁਲਜ਼ਮ ਆਪਣੇ ਦੋਵਾਂ ਪੁੱਤਰਾਂ ਨੂੰ ਕਤਲ ਕਰਨ ਲੈ ਕੇ ਗਿਆ ਸੀ, ਜਿਸ ਤੋਂ ਬਾਅਦ ਪੁਲਸ ਪੁਲਸ ਨੇ ਸੁਖਬੀਰ ਸਿੰਘ ਦੇ ਨਾਲ-ਨਾਲ ਉਸ ਦੇ ਪੁੱਤਰਾਂ ਅਰਸ਼ ਅਤੇ ਸਾਜਨ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਫਿਲਹਾਲ ਤਿੰਨੋਂ ਫਰਾਰ ਹਨ ਅਤੇ ਪੁਲਸ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ। ਦੱਸਿਆ ਜਾਂਦਾ ਹੈ ਕਿ ਸੁਖਬੀਰ ਸਿੰਘ ਤੇ ਦਰਬਾਰਾ ਸਿੰਘ ਦਾ ਕੋਈ ਪਰਿਵਾਰਕ ਆਪਸੀ ਝਗੜਾ ਹੋਇਆ ਸੀ ਜੋ ਵੱਧ ਕੇ ਜਾਨਲੇਵਾ ਹਮਲੇ ਤੱਕ ਪਹੁੰਚ ਗਿਆ ।

ਇਹ ਵੀ ਪੜ੍ਹੋ-  ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਔਰਤ ਨੂੰ ਹੋਟਲ 'ਚ ਲੈ ਗਿਆ ਪ੍ਰੇਮੀ, ਫਿਰ ਕਰ 'ਤਾ ਵੱਡਾ ਕਾਂਡ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News