ਦੁਕਾਨਦਾਰਾਂ ਨੂੰ ਪੁਲਸ ਦੀ Warning! ਜੇ ਨਾ ਮੰਨਿਆ ਇਹ ਹੁਕਮ ਦਰਜ ਹੋਵੇਗੀ FIR
Friday, Aug 16, 2024 - 10:15 AM (IST)
ਜਲੰਧਰ: ਜਲੰਧਰ ਦੇ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ ਹੋਏ ਹਨ। ਦਰਅਸਲ, ਪੁਲਸ ਕਮਿਸ਼ਨਰ ਸਵਪਨ ਸ਼ਰਮਾ ਇਕ ਵਾਰ ਫ਼ਿਰ ਟ੍ਰੈਫਿਕ ਦੀ ਸਮੱਸਿਆ ਨੂੰ ਲੈ ਕੇ ਐਕਟਿਵ ਹੋ ਗਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਟ੍ਰੈਫ਼ਿਕ ਪ੍ਰਬੰਧ ਇਕ ਵਾਰ ਫ਼ਿਰ ਵਿਗੜ ਗਏ ਹਨ, ਕਿਉਂਕਿ ਦੁਕਾਨਦਾਰਾਂ ਵੱਲੋਂ ਫੁਟਪਾਥ 'ਤੇ ਸਾਮਾਨ ਰੱਖਿਆ ਜਾ ਰਿਹਾ ਹੈ। ਇੱਥੋਂ ਤਕ ਕਿ ਬੋਰਡ ਲਗਾ ਕੇ ਰਾਹ ਵੀ ਬੰਦ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਰੇਹੜੀਆਂ ਸੜਕਾਂ 'ਤੇ ਆ ਗਈਆਂ ਹਨ ਤੇ ਖੋਖੇ ਦੁਬਾਰਾ ਲੱਗ ਗਏ ਹਨ।
ਇਹ ਖ਼ਬਰ ਵੀ ਪੜ੍ਹੋ - ਘਰ ਦੇ ਕੰਮ ਕਰਦੇ ਨੌਜਵਾਨ ਨਾਲ ਵਾਪਰ ਗਿਆ ਭਾਣਾ! ਸੋਚਿਆ ਨਾ ਸੀ ਇੰਝ ਆਵੇਗੀ ਮੌਤ
ਅਜਿਹੇ ਵਿਚ ਪੁਲਸ ਕਮਿਸ਼ਨਰ ਦਾ ਕਹਿਣਾ ਹੈ ਕਿ ਦੁਕਾਨਾਂ ਦੇ ਬਾਹਰ ਫੁੱਟਪਾਥ 'ਤੇ ਸਾਮਾਨ ਰੱਖਣ, ਸੜਕਾਂ 'ਤੇ ਰੇਹੜੀਆਂ ਲਗਾਉਣ, ਸਾਈਨ ਬੋਰਡ ਲਗਾਉਣ ਅਤੇ ਗਲਤ ਪਾਰਕਿੰਗ 'ਤੇ ਪਾਬੰਦੀ ਲਗਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦੁਕਾਨਦਾਰ ਨੇ ਇਹ ਹੁਕਮ ਨਾ ਮੰਨਿਆ ਤਾਂ ਉਸ ਦੇ ਖ਼ਿਲਾਫ਼ ਪਰਚਾ ਦਰਜ ਕੀਤਾ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8