ਮੋਹਾਲੀ ਤੋਂ ਵੱਡੀ ਖ਼ਬਰ : ਨਸ਼ਾ ਤਸਕਰਾਂ ਨੂੰ ਫੜ੍ਹਨ ਗਈ ਪੁਲਸ ''ਤੇ ਚੱਲੀਆਂ ਤਾਬੜਤੋੜ ਗੋਲੀਆਂ
Saturday, Jul 25, 2026 - 05:39 PM (IST)
ਮੋਹਾਲੀ (ਜੱਸੀ) : ਮੋਹਾਲੀ 'ਚ ਨਸ਼ਾ ਤਸਕਰਾਂ ਨੂੰ ਫੜ੍ਹਨ ਗਈ ਪੁਲਸ ਟੀਮ 'ਤੇ ਸ਼ਨੀਵਾਰ ਸ਼ਾਮ ਕਰੀਬ 4 ਵਜੇ ਅਚਾਨਕ ਜਾਨਲੇਵਾ ਹਮਲਾ ਹੋ ਗਿਆ। ਪੁਲਸ ਨੂੰ ਸਨੇਟਾ ਪਿੰਡ ਦੇ ਨੇੜੇ 'ਚਿੱਟੇ' ਦੀ ਇੱਕ ਵੱਡੀ ਖ਼ੇਪ ਦੀ ਡਿਲੀਵਰੀ ਹੋਣ ਦੀ ਪੁਖ਼ਤਾ ਗੁਪਤ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਪੁਲਸ ਟੀਮ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਸ਼ੱਕੀਆਂ ਨੂੰ ਰੰਗੇ ਹੱਥੀਂ ਕਾਬੂ ਕਰਨ ਦੀ ਕੋਸ਼ਿਸ਼ ਕੀਤੀ। ਪੁਲਸ ਦੀ ਇਸ ਛਾਪੇਮਾਰੀ ਦੌਰਾਨ ਮੁਲਜ਼ਮਾਂ ਨੇ ਖ਼ੁਦ ਨੂੰ ਘਿਰਦਾ ਦੇਖ ਕੇ ਤੁਰੰਤ ਆਪਣੇ ਹੋਰ ਸਾਥੀਆਂ ਨੂੰ ਮੌਕੇ 'ਤੇ ਬੁਲਾ ਲਿਆ।
ਇਹ ਵੀ ਪੜ੍ਹੋ : ਹੜਤਾਲ ਵਿਚਾਲੇ ਮੁਲਾਜ਼ਮਾਂ 'ਤੇ ਪਾਵਰਕਾਮ ਦਾ ਵੱਡਾ ਐਕਸ਼ਨ, ਤਨਖ਼ਾਹਾਂ ਨੂੰ ਲੈ ਕੇ ਆ ਗਿਆ...
ਇਸ ਤੋਂ ਬਾਅਦ ਹਮਲਾਵਰਾਂ ਨੇ ਪੁਲਸ ਟੀਮ 'ਤੇ ਤਾਬੜਤੋੜ ਫਾਇਰਿੰਗ ਸ਼ੁਰੂ ਕਰ ਦਿੱਤੀ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਗੋਲੀ ਲੱਗਣ ਕਾਰਨ ਕਾਂਸਟੇਬਲ ਪਰਮਜੀਤ ਸਿੰਘ ਗੰਭੀਰ ਰੂਪ 'ਚ ਜ਼ਖਮੀ ਹੋ ਗਏ, ਜਦੋਂ ਕਿ ਕਾਂਸਟੇਬਲ ਜਗਜੀਤ ਸਿੰਘ 'ਤੇ ਤਲਵਾਰ ਨਾਲ ਵਾਰ ਕਰਕੇ ਉਨ੍ਹਾਂ ਨੂੰ ਜ਼ਖਮੀ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਪੰਜਾਬ : ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲਿਆਂ ਲਈ ਨਵੀਂ ਮੁਸੀਬਤ! ਪੈ ਗਿਆ ਵੱਡਾ ਰੌਲਾ
ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਸਾਰੇ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਜ਼ਖਮੀ ਪੁਲਸ ਮੁਲਾਜ਼ਮਾਂ ਨੂੰ ਮੋਹਾਲੀ ਦੇ ਫੇਜ਼-6 ਸਿਵਲ ਹਸਪਤਾਲ 'ਚ ਲਿਆਂਦਾ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਫਿਲਹਾਲ ਦੋਹਾਂ ਦੀ ਹਾਲਤ ਸਥਿਰ ਬਣੀ ਹੋਈ ਹੈ। ਘਟਨਾ ਤੋਂ ਬਾਅਦ ਪੁਲਸ ਨੇ ਪੂਰੇ ਇਲਾਕੇ 'ਚ ਨਾਕਾਬੰਦੀ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
