ਪੁਲਸ ਨੇ ਸ਼ੱਕ ਦੇ ਆਧਾਰ ’ਤੇ ਰੋਕੇ ਐਕਟਿਵਾ ਸਵਾਰ ਮਹਿਲਾ ਤੇ ਵਿਅਕਤੀ, ਜਦੋਂ ਤਲਾਸ਼ੀ ਲਈ ਤਾਂ ਉੱਡੇ ਹੋਸ਼
Wednesday, May 31, 2023 - 06:34 PM (IST)
ਹੁਸ਼ਿਆਰਪੁਰ (ਅਮਰੀਕ) : ਹੁਸ਼ਿਆਰਪੁਰ ਦੀ ਥਾਣਾ ਮਾਡਲ ਟਾਊਨ ਪੁਲਸ ਨੇ ਐਕਟਿਵਾ ’ਤੇ 42 ਲੱਖ ਰੁਪਏ ਦੀ ਬਲੈਕ ਮਨੀ ਲੈ ਕੇ ਜਾ ਰਹੇ ਇਕ ਮਹਿਲਾ ਅਤੇ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲਸ ਵਲੋਂ ਕਾਬੂ ਕੀਤੀ ਗਈ ਮਹਿਲਾ ਦੀ ਪਛਾਣ ਰਜਨੀ ਪਤਨੀ ਸ਼ਮਿੰਦਰ ਅਤੇ ਸ਼ੰਕਰ ਮੈਨੀ ਵਾਸੀ ਹੁਸ਼ਿਆਰਪੁਰ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਥਾਣਾ ਮਾਡਲ ਟਾਊਨ ਦੇ ਐੱਸ. ਐੱਚ. ਓ. ਕਰਨੈਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਪੁਲਸ ਪਾਰਟੀ ਸਮੇਤ ਇਲਾਕੇ ’ਚ ਗਸ਼ਤ ਕੀਤੀ ਜਾ ਰਹੀ ਸੀ।
ਇਹ ਵੀ ਪੜ੍ਹੋ : ਪੰਜਾਬ ’ਚ ਮੀਂਹਾਂ ਨੂੰ ਲੈ ਕੇ ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ, ਜਾਰੀ ਕੀਤਾ ਵਿਸ਼ੇਸ਼ ਬੁਲੇਟਿਨ
ਇਸ ਦੌਰਾਨ ਜਦੋਂ ਸ਼ੱਕ ਦੇ ਆਧਾਰ ’ਤੇ ਐਕਟਿਵਾ ਸਵਾਰ ਇਕ ਮਹਿਲਾ ਅਤੇ ਵਿਅਕਤੀ ਨੂੰ ਰੋਕ ਕੇ ਉਨ੍ਹਾਂ ਦੀ ਤਾਲਾਸ਼ੀ ਲਈ ਤਾਂ ਉਨ੍ਹਾਂ ਵਲੋਂ ਐਕਟਿਵਾ ਅੱਗੇ ਰੱਖੇ ਬੈਗ ’ਚੋਂ 42 ਲੱਖ ਰੁਪਏ ਦੀ ਨਕਦੀ ਬਰਾਮਦ ਹੋਈ। ਇਸ ਦੌਰਾਨ ਇਨਕਮ ਟੈਕਸ ਦੇ ਅਧਿਕਾਰੀਆਂ ਜਦੋਂ ਮੌਕੇ ’ਤੇ ਆ ਕੇ ਉਨ੍ਹਾਂ ਪਾਸੋਂ ਪੁੱਛਗਿੱਛ ਕੀਤੀ ਤਾਂ ਉਹ ਕੋਈ ਵੀ ਤਸੱਲੀ ਬਖਸ਼ ਜਵਾਬ ਨਹੀਂ ਦੇ ਸਕੇ ਜਿਸ ’ਤੇ ਇਹ ਪੈਸੇ ਬਲੈਕ ਮਨੀ ਸਾਬਿਤ ਹੋਏ। ਉਨ੍ਹਾਂ ਦੱਸਿਆ ਕਿ ਸਾਰੇ ਨੋਟ 2-2 ਹਜ਼ਾਰ ਰੁਪਏ ਦੇ ਸੀ। ਉਨ੍ਹਾਂ ਦੱਸਿਆ ਕਿ ਪੁਲਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਵਧਾਈ ਗਈ ਸੁਰੱਖਿਆ, ਡੀ. ਜੀ. ਪੀ. ਨੇ ਪੁਲਸ ਅਫ਼ਸਰਾਂ ਨੂੰ ਜਾਰੀ ਕੀਤੀਆਂ ਸਖ਼ਤ ਹਦਾਇਤਾਂ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani