ਪੁਲਸ ਨੇ ਸ਼ੱਕ ਦੇ ਆਧਾਰ ''ਤੇ ਨਾਕੇ ''ਤੇ ਰੋਕੀ ਕਾਰ, ਜਦੋਂ ਤਲਾਸ਼ੀ ਲਈ ਤਾਂ ਰਹਿ ਗਏ ਹੈਰਾਨ
Saturday, Aug 17, 2024 - 06:28 PM (IST)
ਫਤਹਿਗੜ੍ਹ ਸਾਹਿਬ (ਜਗਦੇਵ) : ਫਤਹਿਗੜ੍ਹ ਸਾਹਿਬ ਦੇ ਸੀ. ਆਈ. ਏ. ਸਟਾਫ ਸਰਹਿੰਦ ਵੱਲੋਂ ਮੰਡੀ ਗੋਬਿੰਦਗੜ੍ਹ ਵਿਖੇ ਕੀਤੀ ਗਈ ਸਪੈਸ਼ਲ ਨਾਕਾਬੰਦੀ ਦੌਰਾਨ ਵੱਡੀ ਉਪਲੱਬਧੀ ਹਾਸਲ ਕਰਦਿਆਂ ਅੱਧਾ ਕਿੱਲੋ ਤੋਂ ਵੱਧ (511 ਗ੍ਰਾਮ) ਹੈਰੋਇਨ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਡਾ. ਰਵਜੋਤ ਗਰੇਵਾਲ ਆਈ. ਪੀ. ਐੱਸ. ਮਾਨਯੋਗ ਐੱਸ.ਐੱਸ.ਪੀ. ਫਤਹਿਗੜ੍ਹ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਖ਼ਿਲਾਫ ਚਲਾਈ ਮੁਹਿੰਮ ਤਹਿਤ ਪ੍ਰੈੱਸ ਕਾਨਫਰਸ ਨੂੰ ਸੰਬੋਧਨ ਕਰਦਿਆਂ ਐੱਸ. ਪੀ. ਡੀ. ਫਤਹਿਗੜ੍ਹ ਸਾਹਿਬ ਰਾਗੇਸ਼ ਯਾਦਵ ਨੇ ਦੱਸਿਆ ਕਿ ਸੀ. ਆਈ. ਏ. ਸਟਾਫ ਸਰਹਿੰਦ ਦੇ ਇੰਚਾਰਜ ਇੰਸਪੈਕਟਰ ਅਕਾਸ਼ ਦੱਤ ਅਤੇ ਉਨ੍ਹਾਂ ਦੀ ਟੀਮ ਵੱਲੋਂ ਮੰਡੀ ਗੋਬਿੰਦਗੜ੍ਹ ਵਿਖੇ ਕੀਤੀ ਗਈ ਨਾਕਾਬੰਦੀ ਦੌਰਾਨ ਲੁਧਿਆਣਾ ਸਾਈਡ ਤੋਂ ਬਿਨਾਂ ਨੰਬਰੀ ਆ ਰਹੀ ਫੋਰਡ ਫੀਗੋ ਕਾਰ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਚੈਕਿੰਗ ਕੀਤੀ ਗਈ। ਇਸ ਦੌਰਾਨ ਕਾਰ ਵਿਚ ਸਵਾਰ ਕੁਲਦੀਪ ਸਿੰਘ ਪਿੰਡ ਖਾਨਪੁਰ ਜ਼ਿਲ੍ਹਾ ਲੁਧਿਆਣਾ ਅਤੇ ਚਮਨਜੀਤ ਸਿੰਘ ਵਾਸੀ ਪਿੰਡ ਲੁਹਾਰਾ ਜ਼ਿਲ੍ਹਾ ਲੁਧਿਆਣਾ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 511 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ, ਇੰਨੇ ਦਿਨ ਬੰਦ ਰਹਿਣਗੇ ਸਕੂਲ
ਪੁਲਸ ਨੇ ਦੋਸ਼ੀਆਂ ਵਿਰੁੱਧ ਥਾਣਾ ਗੋਬਿੰਦਗੜ੍ਹ ਵਿਖੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੋਵੇਂ ਦੋਸ਼ੀ ਆਪਸ ਵਿਚ ਮਾਮੇ-ਭੂਆ ਦੇ ਲੜਕੇ ਹਨ। ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ। ਜਿਨ੍ਹਾਂ ਪਾਸੋਂ ਪੁੱਛਗਿਛ ਜਾਰੀ ਹੈ। ਪੁੱਛਗਿੱਛ ਦੌਰਾਨ ਮੁਲਜ਼ਮਾਂ ਪਾਸੋਂ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਕਥਿਤ ਆਰੋਪੀ ਕੁਲਦੀਪ ਸਿੰਘ ਖ਼ਿਲਾਫ ਪਹਿਲਾਂ ਵੀ ਦੋ ਵੱਖ-ਵੱਖ ਮੁਕੱਦਮੇ ਦਰਜ ਹਨ ਤੇ ਇਹ ਜ਼ਮਾਨਤ 'ਤੇ ਆਇਆ ਹੋਇਆ ਸੀ ਅਤੇ ਲੁਧਿਆਣੇ ਤੋਂ ਖੰਨਾ ਫਤਹਿਗੜ੍ਹ ਸਾਹਿਬ ਪਟਿਆਲਾ ਅਤੇ ਨੇੜੇ ਦੇ ਹੋਰ ਇਲਾਕਿਆਂ ਵਿਚ ਹੈਰੋਇਨ ਸਪਲਾਈ ਕਰਦੇ ਸਨ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਪੁਲਸ ਵਿਚ ਸਭ ਤੋਂ ਵੱਡਾ ਫੇਰਬਦਲ, 210 DSPs ਅਤੇ 9 SSPs ਦੇ ਤਬਾਦਲੇ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8