ਪੁਲਸ ਤੋਂ ਪਰੇਸ਼ਾਨ ਨੌਜਵਾਨ ਨੇ ਸੁਸਾਇਡ ਨੋਟ ਲਿਖ ਕੀਤੀ ਖ਼ੁਦਕੁਸ਼ੀ, ਅਗਲੇ ਮਹੀਨੇ ਹੋਣਾ ਸੀ ਵਿਆਹ (ਵੀਡੀਓ)

Saturday, Sep 11, 2021 - 12:37 PM (IST)

ਅੰਮ੍ਰਿਤਸਰ (ਸੁਮਿਤ) - ਅੰਮ੍ਰਿਤਸਰ ਜ਼ਿਲ੍ਹੇ ਦੇ ਫਰੀਦ ਕਾ ਚੌਕ ਇਲਾਕੇ ਵਿੱਚ ਉਸ ਸਮੇਂ ਸੋਗ ਦਾ ਮਾਹੋਲ ਪੈਦਾ ਹੋ ਗਿਆ, ਜਦੋਂ ਇੱਕ ਨੌਜਵਾਨ ਵਲੋਂ ਪੁਲਸ ਅਧਿਕਾਰੀ ਤੋਂ ਪਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ। ਮ੍ਰਿਤਕ ਦੀ ਪਛਾਣ ਗੌਤਮ ਚਾਵਲਾ ਵਜੋਂ ਹੋਈ ਹੈ। ਨੌਜਵਾਨ ਨੇ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਇਕ ਸੁਸਾਇਡ ਨੋਟ ਵੀ ਲਿਖਿਆ ਹੈ, ਜਿਸ ’ਚ ਉਸ ਨੇ ਆਪਣੀ ਮੌਤ ਦਾ ਜ਼ਿੰਮੇਵਾਰ ਕੁੜੀ ਦੇ ਪਰਿਵਾਰ ਦੇ ਨਾਲ-ਨਾਲ ਉਸ ਦੇ ਪੁਲਸ ’ਚ ਤਾਇਨਾਤ ਤਾਏ ਨੂੰ ਦੱਸਿਆ ਹੈ। ਪਤਾ ਲੱਗਾ ਹੈ ਕਿ ਮੁੰਡੇ ਦਾ ਕਿਸੇ ਹੋਰ ਕੁੜੀ ਨਾਲ ਅਕਤੂਬਰ ’ਚ ਵਿਆਹ ਹੋਣ ਵਾਲਾ ਸੀ।

ਪੜ੍ਹੋ ਇਹ ਵੀ ਖ਼ਬਰ - ਅਹਿਮ ਖ਼ਬਰ: ਕੋਰੋਨਾ ਵੈਕਸੀਨ ਲਗਾਏ ਬਿਨਾਂ ਵਿਆਹ ਜਾਂ ਕਿਸੇ ਹੋਰ ਪ੍ਰੋਗਰਾਮ ’ਚ ਗਏ ਤਾਂ ਹੋਵੇਗੀ ਸਖ਼ਤ ਕਾਰਵਾਈ

PunjabKesari

ਨੌਜਵਾਨ ਦੇ ਪਰਿਵਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੁਝ ਸਮਾਂ ਪਹਿਲਾਂ ਗੌਤਮ ਚਾਵਲਾ ਦੀ ਮੰਗਣੀ ਇਕ ਕੁੜੀ, ਜਿਸ ਦੀ ਪਛਾਣ ਸੇਜਲ ਵਜੋਂ ਹੋਈ ਹੈ, ਦੇ ਨਾਲ ਹੋਈ ਸੀ। ਕੁਝ ਸਮੇਂ ਬਾਅਦ ਉਹ ਮੰਗਣੀ ਟੁੱਟ ਗਈ। ਕੁੜੀ ਦਾ ਤਾਇਆ ਪੁਲਸ ’ਚ ਸਬ-ਇੰਸਪੈਕਟਰ ਵਜੋਂ ਤਾਇਨਾਤ ਹੈ, ਜੋ ਉਸ ਨੂੰ ਹਮੇਸ਼ਾ ਤੰਗ ਅਤੇ ਪਰੇਸ਼ਾਨ ਕਰਦਾ ਰਹਿੰਦਾ ਸੀ। ਕੁੜੀ ਦਾ ਤਾਇਆ ਗੌਤਮ ਨੂੰ ਹਮੇਸ਼ਾ ਪੁਲਸ ’ਚ ਹੋਣ ਦੀ ਧਮਕੀ ਦਿੰਦਾ ਅਤੇ ਕਹਿੰਦਾ ਕਿ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਸਖ਼ਤ ਕਾਰਵਾਈ ਕਰੇਗਾ। ਪਰਿਵਾਰ ਨੇ ਦੱਸਿਆ ਕਿ ਨੌਜਵਾਨ ਦਾ ਅਗਲੇ ਮਹੀਨੇ ਕਿਸੇ ਹੋਰ ਕੁੜੀ ਨਾਲ ਵਿਆਹ ਹੋਣ ਵਾਲਾ ਸੀ। ਉਸ ਦੇ ਤਾਏ ਦੀਆਂ ਗੱਲਾਂ ਤੋਂ ਪਰੇਸ਼ਾਨ ਅਤੇ ਵਿਆਹ ਮੁੜ ਤੋਂ ਟੁੱਟ ਜਾਣ ਦੇ ਡਰ ਤੋਂ ਖ਼ੁਦਕੁਸ਼ੀ ਕਰ ਲਈ। 

ਪੜ੍ਹੋ ਇਹ ਵੀ ਖ਼ਬਰ - ਭੈਣ ਦੀ ਕੁੱਟਮਾਰ ਕਰਦੇ ਹੋਏ ਭਰਾ ਨੇ ਕੀਤੀਆਂ ਸ਼ਰਮਨਾਕ ਹਰਕਤਾਂ, ਵੀਡੀਓ ’ਚ ਦੇਖੋ ਪੂਰਾ ਮਾਮਲਾ

PunjabKesari

ਦੂਜੇ ਪਾਸੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੇ ਕੁੜੀ ਦੇ ਤਾਏ ਖ਼ਿਲਾਫ਼ ਮਾਮਲਾ ਵੀ ਦਰਜ ਕਰਵਾਇਆ ਹੋਇਆ ਹੈ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ। ਉਨ੍ਹਾਂ ਨੇ ਉਕਤ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਤੋਂ ਪਰੇਸ਼ਾਨ ਹੋ ਕੇ ਉਨ੍ਹਾਂ ਦੇ ਪੁੱਤਰ ਨੇ ਖ਼ੁਦਕੁਸ਼ੀ ਕੀਤੀ, ਉਨ੍ਹਾਂ ਨੂੰ ਸਜ਼ਾ ਦੇ ਕੇ ਸਾਨੂੰ ਇਨਸਾਫ ਦਿੱਤਾ ਜਾਵੇ। ਦੂਜੇ ਪਾਸੇ ਇਸ ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਅਤੇ ਉਸ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਉਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।

ਪੜ੍ਹੋ ਇਹ ਵੀ ਖ਼ਬਰ - ਥਾਣਾ ਮਜੀਠਾ ਦੇ ASI ਦਾ ਕਾਰਨਾਮਾ : ਗੱਲ ਸੁਨਣ ਦੀ ਥਾਂ ਨੌਜਵਾਨ ਨਾਲ ਖਹਿਬੜਿਆ, ਜੜਿਆ ਥੱਪੜ (ਤਸਵੀਰਾਂ)


author

rajwinder kaur

Content Editor

Related News