ਥਾਣੇਦਾਰ ਨੇ ਸਰਹਿੰਦ ਨਹਿਰ ’ਚ ਛਾਲ ਮਾਰ ਕੀਤੀ ਖ਼ੁਦਕੁਸ਼ੀ, ਰੋਂਦੀ ਪਤਨੀ ਨੇ ਬਿਆਨ ਕੀਤਾ ਪੂਰਾ ਸੱਚ
Friday, Dec 15, 2023 - 06:33 PM (IST)

ਫਤਿਹਗੜ੍ਹ ਸਾਹਿਬ (ਜੱਜੀ) : ਬੀਤੇ ਦਿਨੀਂ ਜੀ. ਆਰ. ਪੀ. ਖਾਣਾ ਸਰਹਿੰਦ ਦੇ ਸਹਾਇਕ ਥਾਣੇਦਾਰ ਵੱਲੋਂ ਨਹਿਰ ’ਚ ਛਾਲ ਮਾਰ ਕੇ ਆਤਮ ਹੱਤਿਆ ਕਰ ਲਈ ਗਈ ਸੀ ਜਿਸ ਦੀ ਲਾਸ਼ ਮਿਲ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਮਾਮਲੇ ’ਚ ਜੀ.ਆਰ.ਪੀ. ਥਾਣਾ ਸਰਹੰਦ ਦੇ ਐੱਸ. ਐੱਚ. ਓ. ਅਤੇ ਮੁਨਸ਼ੀ ਖ਼ਿਲਾਫ ਥਾਣਾ ਮੂਲੇਪੁਰ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ। ਥਾਣਾ ਮੂਲੇਪੁਰ ਦੇ ਸਹਾਇਕ ਥਾਣੇਦਾਰ ਪ੍ਰਿਥਵੀਰਾਜ ਨੇ ਦੱਸਿਆ ਕਿ ਹਰਚੈਨ ਕੌਰ ਪਤਨੀ ਸੁਖਵਿੰਦਰ ਪਾਲ ਸਿੰਘ ਬਾਸੀ ਪਿੰਡ ਚਨਾਥਲ ਨੇ ਪੁਲਸ ਨੂੰ ਦੱਸਿਆ ਕਿ ਉਸ ਦਾ ਪਤੀ ਸੁਖਵਿੰਦਰ ਪਾਲ ਸਿੰਘ ਜੀ. ਆਰ. ਪੀ. ਥਾਣਾ ਸਰਹਿੰਦ ਵਿਖੇ ਬਤੌਰ ਏ. ਐੱਸ. ਆਈ. ਡਿਊਟੀ ਕਰਦਾ ਸੀ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਵਲੋਂ ਪੰਥ ਤੋਂ ਮੰਗੀ ਗਈ ਮੁਆਫ਼ੀ ’ਤੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ
ਉਕਤ ਨੇ ਦੱਸਿਆ ਕਿ ਬੀਤੇ ਕੁਝ ਦਿਨਾਂ ਤੋਂ ਉਸਦਾ ਪਤੀ ਪ੍ਰੇਸ਼ਾਨ ਸੀ, ਮੇਰੇ ਵਲੋਂ ਪੁੱਛਣ ’ਤੇ ਉਸ ਨੇ ਦੱਸਿਆ ਕਿ ਉਸ ਨੂੰ ਜੀ. ਆਰ. ਪੀ. ਥਾਣਾ ਸਰਹਿੰਦ ਦਾ ਐੱਸ. ਐੱਚ. ਓ. ਗੁਰਦਰਸ਼ਨ ਸਿੰਘ ਅਤੇ ਮੁਨਸ਼ੀ ਗੁਰਿੰਦਰ ਸਿੰਘ ਢੀਂਡਸਾ ਪ੍ਰੇਸ਼ਾਨ ਕਰ ਰਹੇ ਹਨ ਅਤੇ ਉਸ ਨੂੰ ਰਿਸ਼ਵਤ ਲੈਣ ਲਈ ਮਜਬੂਰ ਕਰਦੇ ਹਨ। ਉਕਤ ਮੁਲਾਜ਼ਮਾਂ ਤੋਂ ਤੰਗ ਆ ਕੇ ਹੀ ਮੇਰੇ ਪਤੀ ਨੇ ਨਹਿਰ ’ਚ ਛਾਲ ਮਾਰ ਦਿੱਤੀ। ਸੁਖਵਿੰਦਰ ਦੀ ਲਾਸ਼ ਗੋਰਖਪੁਰ ਹਰਿਆਣਾ ਤੋਂ ਭਾਖੜਾ ਨਹਿਰ ’ਚੋਂ ਮਿਲ ਗਈ ਹੈ । ਹਰਚੈਨ ਕੌਰ ਦੇ ਬਿਆਨਾਂ ’ਤੇ ਉਕਤ ਦੋਵਾਂ ਮੁਲਾਜ਼ਮਾਂ ਖ਼ਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਸੁਖਵਿੰਦਰ ਪਾਲ ਸਿੰਘ ਦੀ ਲਾਸ਼ ਦਾ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਤੋਂ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਦੋ ਦਿਨ ਪਹਿਲਾਂ ਜਿਮ ਲੱਗੇ ਨੌਜਵਾਨ ਦੀ ਅਚਾਨਕ ਐਕਸਰਸਾਈਜ਼ ਕਰਦਿਆਂ ਹੋਈ ਮੌਤ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8