ਸੜਕ ਵਿਚਾਲੇ ਪੁਲਸ ਮੁਲਾਜ਼ਮਾਂ ਨਾਲ ਭਿੜ ਗਿਆ ਵਿਅਕਤੀ, ਚੱਲੇ ਲੱਤਾਂ-ਮੁੱਕੇ, ਲੱਥੀ ਪੱਗ, ਵੀਡੀਓ ਹੋਈ ਵਾਇਰਲ

Wednesday, May 17, 2023 - 06:32 PM (IST)

ਸੜਕ ਵਿਚਾਲੇ ਪੁਲਸ ਮੁਲਾਜ਼ਮਾਂ ਨਾਲ ਭਿੜ ਗਿਆ ਵਿਅਕਤੀ, ਚੱਲੇ ਲੱਤਾਂ-ਮੁੱਕੇ, ਲੱਥੀ ਪੱਗ, ਵੀਡੀਓ ਹੋਈ ਵਾਇਰਲ

ਅੰਮ੍ਰਿਤਸਰ (ਅਰੁਣ) : ਅੰਮ੍ਰਿਤਸਰ ਵਿਖੇ ਟ੍ਰੈਫਿਕ ਪੁਲਸ ਮੁਲਾਜ਼ਮ ਅਤੇ ਇਕ ਵਿਅਕਤੀ ਵਿਚਾਲੇ ਸੜਕ ਵਿਚਕਾਰ ਝੜਪ ਹੋ ਗਈ। ਇਸ ਝੜਪ ਦੌਰਾਨ ਜਿੱਥੇ ਪੁਲਸ ਮੁਲਜ਼ਮ ਦੀ ਵਰਦੀ ਫਟ ਗਈ, ਉਥੇ ਹੀ ਵਿਅਕਤੀ ਦੀ ਪੱਗ ਵੀ ਲੱਥ ਗਈ। ਘਟਨਾ ਖਾਲਸਾ ਕਾਲਜ ਦੇ ਸਾਹਮਣੇ ਦੀ ਹੈ। ਜਿੱਥੇ ਟ੍ਰੈਫਿਕ ਪੁਲਸ ਕਰਮਚਾਰੀਆਂ ਨੇ ਇਕ ਵਿਅਕਤੀ ਨੂੰ ਗਲ਼ਤ ਸਾਈਡ ’ਤੇ ਜਾਣ ਤੋਂ ਮਨ੍ਹਾ ਕਰਦਿਆਂ ਗੱਡੀ ਦੇ ਕਾਗਜ਼ ਪੱਤਰ ਦਿਖਾਉਣ ਲਈ ਕਿਹਾ ਤਾਂ ਉਹ ਇਨ੍ਹਾਂ ਮੁਲਾਜ਼ਮਾਂ ਨਾਲ ਉਲਝ ਪਿਆ। ਰਾਮ ਤੀਰਥ ਵਾਸੀ ਜਗਤਾਰ ਸਿੰਘ ਜੋ ਸ਼ਰੇ ਬਾਜ਼ਾਰ ਪੁਲਸ ਕਰਮਚਾਰੀਆਂ ਨਾਲ ਗਾਲੀ-ਗਲੋਚ ਕਰਦਾ ਨਜ਼ਰ ਆਇਆ ਅਤੇ ਏ. ਐੱਸ. ਆਈ. ਨਾਲ ਹੱਥੋਪਾਈ ਕਰ ਕੇ ਉਸ ਦੀ ਵਰਦੀ ਪਾੜ ਦਿੱਤੀ।

ਇਹ ਵੀ ਪੜ੍ਹੋ : ਤੜਕੇ 3 ਵਜੇ ਘਰ ’ਚ ਦਾਖਲ ਹੋਏ 20-25 ਵਿਅਕਤੀਆਂ ਨੇ ਸ਼ਰੇਆਮ ਅਗਵਾ ਕੀਤੀ ਕੁੜੀ

ਮੌਕੇ ’ਤੇ ਪੁੱਜੀ ਕੰਟੋਨਮੈਂਟ ਥਾਣੇ ਦੀ ਪੁਲਸ ਨੇ ਇਸ ਵਿਅਕਤੀ ਨੂੰ ਹਿਰਾਸਤ ਵਿਚ ਲੈ ਲਿਆ। ਥਾਣਾ ਮੁਖੀ ਇੰਸਪੈਕਟਰ ਹਰਿੰਦਰ ਸਿੰਘ ਨੇ ਦੱਸਿਆ ਕਿ ਕਾਨੂੰਨ ਹੱਥ ਵਿਚ ਲੈਣ ਦੀ ਇਜ਼ਾਜਤ ਕਿਸੇ ਨੂੰ ਨਹੀਂ ਹੈ। ਮੁਲਜ਼ਮ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਇਸ ਘਟਨਾ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। 

ਇਹ ਵੀ ਪੜ੍ਹੋ : ਸੋਹਣੀਆਂ ਮੁਟਿਆਰਾਂ ਦੇ ਕਾਲੇ ਕਾਰਨਾਮੇ, ਵਟਸਐਪ ’ਤੇ ਚੱਲਦੇ ਇਸ ਧੰਦੇ ਬਾਰੇ ਜਾਣ ਉੱਡਣਗੇ ਹੋਸ਼

ਦੱਸਿਆ ਜਾ ਰਿਹਾ ਹੈ ਕਿ ਪੁਲਸ ਮੁਲਾਜ਼ਮ ਨੇ ਵਿਅਕਤੀ ਕਾਗਜ਼ ਪੱਤਰ ਦਿਖਾਉਣ ਲਈ ਕਿਹਾ ਸੀ। ਇਸ ਦੌਰਾਨ ਦੋਵਾਂ ਵਿਚ ਬਹਿਸ ਹੋ ਗਈ। ਮਾਮਲਾ ਹੱਥੋਪਾਈ ਤਕ ਪਹੁੰਚ ਗਿਆ ਅਤੇ ਦੋਵਾਂ ਨੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਮੌਕੇ ’ਤੇ ਹੰਗਾਮਾ ਹੁੰਦਾ ਦੇਖ ਵੱਡੀ ਗਿਣਤੀ ’ਚ ਲੋਕ ਇਕੱਠੇ ਹੋ ਗਏ। ਬਾਅਦ ਵਿਚ ਲੋਕਾਂ ਨੇ ਬਚਾਅ ਕਰਦੇ ਹੋਏ ਦੋਵਾਂ ਨੂੰ ਅਲੱਗ ਥਲੱਗ ਕੀਤਾ। ਇਸ ਦੌਰਾਨ ਮੌਕੇ ’ਤੇ ਪੁਲਸ ਅਧਿਕਾਰੀ ਵੀ ਪਹੁੰਚ ਗਏ। ਜਿਸ ਤੋਂ ਬਾਅਦ ਉਕਤ ਵਿਅਕਤੀ ਨੂੰ ਹਿਰਾਸਤ ਵਿਚ ਲੈ ਲਿਆ। 

ਇਹ ਵੀ ਪੜ੍ਹੋ : ਗੁਰਦੁਆਰਾ ਦੂਖ ਨਿਵਾਰਨ ਸਾਹਿਬ ’ਚ ਸ਼ਰਾਬ ਪੀਣ ਵਾਲੀ ਜਨਾਨੀ ਦੀ ਹੋਈ ਅਸਲ ਸ਼ਨਾਖਤ, ਪਰਿਵਾਰ ਆਇਆ ਸਾਹਮਣੇ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

Gurminder Singh

Content Editor

Related News