ਮੁਅੱਤਲ ਪੁਲਸ ਮੁਲਾਜ਼ਮ ਨੇ ਖੇਡੀ ਖੂਨੀ ਖੇਡ, ਮੌਤ ਦੇ ਘਾਟ ਉਤਾਰੇ ਪਤਨੀ ਤੇ ਪੁੱਤਰ

Sunday, Dec 06, 2020 - 06:13 PM (IST)

ਮੁਅੱਤਲ ਪੁਲਸ ਮੁਲਾਜ਼ਮ ਨੇ ਖੇਡੀ ਖੂਨੀ ਖੇਡ, ਮੌਤ ਦੇ ਘਾਟ ਉਤਾਰੇ ਪਤਨੀ ਤੇ ਪੁੱਤਰ

ਲੰਬੀ/ਮਲੋਟ (ਜੁਨੇਜਾ): ਹਲਕਾ ਲੰਬੀ ਦੇ ਸਭ ਤੋਂ ਵੱਡੇ ਪਿੰਡ ਸਰਾਵਾਂ ਬੋਦਲਾਂ ਵਿਖੇ ਇਕ ਵਿਅਕਤੀ ਨੇ ਗੋਲੀਆਂ ਮਾਰ ਕੇ ਆਪਣੀ ਪਤਨੀ ਅਤੇ ਜਵਾਨ ਪੁੱਤਰ ਦਾ ਕਤਲ ਕਰ ਦਿੱਤਾ ਹੈ। ਕਾਤਲ ਪੰਜਾਬ ਪੁਲਸ ਦਾ ਡਿਸਮਿਸ ਕਰਮਚਾਰੀ ਹੈ। ਘਟਨਾ ਦੀ ਸੂਚਨਾ ਪਿੰਡ ਦੇ ਸਰਪੰਚ ਗੁਰਜੀਤ ਸਿੰਘ ਅਤੇ ਹੋਰ ਪੰਚਾਇਤ ਮੈਂਬਰਾਂ ਨੇ ਪੁਲਸ ਨੂੰ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਕੋਰੋਨਾ ਦੇ ਡਰ ਤੋਂ ਪਤੀ ਨੇ ਬਣਾਈ ਦੂਰੀ, ਹੁਣ ਕੋਰਟ 'ਚ ਦੇਣਾ ਪਿਆ ਇਹ ਸਬੂਤ

PunjabKesari

ਜਾਣਕਾਰੀ ਅਨੁਸਾਰ ਪਿੰਡ ਸਰਾਵਾਂ ਦੇ ਮੁਅੱਤਲ ਪੁਲਸ ਕਰਮਚਾਰੀ ਸਤਨਾਮ ਸਿੰਘ (55ਸਾਲ) ਨੇ ਸਵੇਰੇ 9 ਵਜੇ ਬੰਦੂਕ ਨਾਲ ਗੋਲੀਆਂ ਮਾਰਕੇ ਆਪਣੀ ਪਤਨੀ ਪਰਮਿੰਦਰ ਕੌਰ  (50ਸਾਲ) ਅਤੇ ਪੁੱਤਰ ਅਮਰਜੰਗ ਸਿੰਘ (23 ਸਾਲ) ਦਾ ਕਤਲ ਕਰ ਦਿੱਤਾ। ਇਸ ਘਟਨਾ ਦੀ ਸੂਚਨਾ ਮਿਲਨ ਕਰਕੇ ਕਬਰਵਾਲਾ ਪੁਲਸ ਦੇ ਮੁੱਖ ਅਫ਼ਸਰ ਹਰਪ੍ਰੀਤ ਸਿੰਘ ਏ.ਐੱਸ.ਆਈ. ਮਨਜੀਤ ਸਿੰਘ ਸਮੇਤ ਪੁਲਸ ਟੀਮਾਂ ਨੇ ਮੌਕੇ ਤੇ ਪੁੱਜ ਕਿ ਜਾਂਚ ਸ਼ੁਰੂ ਕਰ ਦਿੱਤੀ ਹੈ। ਸਤਨਾਮ ਸਿੰਘ ਮੌਕੇ ਤੋਂ ਫਰਾਰ ਹੋ ਗਿਆ। ਇਨ੍ਹਾਂ ਕਤਲਾਂ ਨੂੰ ਅੰਜਾਮ ਦੇਣ ਪਿੱਛੇ ਕੀ ਕਾਰਨ ਹਨ ਪਤਾ ਨਹੀਂ ਚੱਲ ਸਕਿਆ ਪਰ ਇਹ ਪਤਾ ਲੱਗਾ ਹੈ ਕਿ ਉਕਤ ਪਰਿਵਾਰ ਜ਼ਮੀਨੀ ਵਿਵਾਦ ਕਰਕੇ ਪ੍ਰੇਸ਼ਾਨ ਸੀ।

ਇਹ ਵੀ ਪੜ੍ਹੋ:  ਕੈਪਟਨ-ਬਾਦਲ ਦੇ ਫ੍ਰੈਂਡਲੀ ਮੈਚ ਦੀ ਦਹਾਕਿਆਂ ਤੋਂ ਸਜ਼ਾ ਭੁਗਤ ਰਿਹੈ ਪੰਜਾਬ : ਭਗਵੰਤ ਮਾਨ


author

Shyna

Content Editor

Related News