ਬਠਿੰਡਾ ’ਚ ਲੋਕਾਂ ਨੇ ਬਲਾਤਕਾਰ ਕਰਦਾ ਥਾਣੇਦਾਰ ਰੰਗੇ ਹੱਥੀਂ ਫੜਿਆ, ਇਤਰਾਜ਼ਯੋਗ ਹਾਲਤ ਦੀ ਵੀਡੀਓ ਵਾਇਰਲ
Wednesday, May 12, 2021 - 07:03 PM (IST)
ਬਠਿੰਡਾ (ਕੁਨਾਲ ਬਾਂਸਲ) : ਬਠਿੰਡਾ ’ਚ ਪੰਜਾਬ ਪੁਲਸ ਦੇ ਥਾਣੇਦਾਰ ਦੀ ਸ਼ਰਮਨਾਕ ਕਰਤੂਤ ਸਾਹਮਣੇ ਆਈ ਹੈ। ਜਿੱਥੇ ਥਾਣੇਦਾਰ ਨੂੰ ਇਕ ਵਿਧਵਾ ਜਨਾਨੀ ਨਾਲ ਬਲਾਤਕਾਰ ਕਰਦੇ ਹੋਏ ਪਿੰਡ ਵਾਸੀਆਂ ਨੇ ਰੰਗੇ ਹੱਥੀਂ ਕਾਬੂ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਉਕਤ ਥਾਣੇਦਾਰ ਗੁਰਵਿੰਦਰ ਸਿੰਘ ਵਿਧਵਾ ਜਨਾਨੀ ਦੇ ਪੁੱਤ ’ਤੇ ਦਰਜ ਮਾਮਲੇ ਨੂੰ ਰੱਦ ਕਰਵਾਉਣ ਲਈ ਬਲੈਕਮੇਲ ਕਰਕੇ ਉਕਤ ਨਾਲ ਸਰੀਰਕ ਸੰਬੰਧ ਬਣਾਉਣ ਲਈ ਦਬਾਅ ਪਾ ਰਿਹਾ ਸੀ। ਇਸ ਦੌਰਾਨ ਪਰਿਵਾਕ ਮੈਂਬਰਾਂ ਅਤੇ ਪਿੰਡ ਵਾਸੀਆਂ ਵਲੋਂ ਜਬਰ-ਜ਼ਿਨਾਹ ਕਰਦੇ ਹੋਏ ਏ. ਐੱਸ. ਆਈ. ਦੀ ਵੀਡੀਓ ਵੀ ਬਣਾਈ ਗਈ, ਜਿਸ ਵਿਚ ਏ. ਐੱਸ. ਆਈ. ਅਲਫ ਨੰਗਾ ਨਜ਼ਰ ਆ ਰਿਹਾ ਹੈ ਅਤੇ ਵੀਡੀਓ ਵਿਚ ਆਪਣੀ ਗ਼ਲਤੀ ਵੀ ਮੰਨ ਰਿਹਾ ਹੈ।
ਇਹ ਵੀ ਪੜ੍ਹੋ : ਮੌਸਮ ਵਿਭਾਗ ਦੀ ਭਵਿੱਖਬਾਣੀ, ਪੰਜਾਬ ’ਚ ਕਰਵਟ ਲਵੇਗਾ ਮੌਸਮ, ਹੋਵੇਗੀ ਗੜੇਮਾਰੀ
ਘਟਨਾ ਬਠਿੰਡਾ ਜ਼ਿਲ੍ਹੇ ਦੇ ਪਿੰਡ ਬਾਠ ਦੀ ਹੈ, ਜਿੱਥੇ ਇਕ ਵਿਧਵਾ ਨਾਲ ਜਬਰ-ਜ਼ਿਨਾਹ ਕਰ ਰਹੇ ਸੀ. ਆਈ. ਏ. ਸਟਾਫ ਦੇ ਏ. ਐੱਸ. ਆਈ. ਨੂੰ ਲੋਕਾਂ ਨੇ ਰੰਗੇ ਹੱਥੀਂ ਕਾਬੂ ਕਰ ਲਿਆ। ਲੋਕਾਂ ਨੇ ਉਕਤ ਏ. ਐੱਸ. ਆਈ. ਨੂੰ ਨਥਾਣਾ ਪੁਲਸ ਹਵਾਲੇ ਕਰ ਦਿੱਤਾ। ਪੀੜਤ ਜਨਾਨੀ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਸ ਦੇ ਪੁੱਤਰ ਖ਼ਿਲਾਫ਼ ਪੁਲਸ ਨੇ ਨਸ਼ਾ ਤਸਕਰੀ ਦਾ ਝੂਠਾ ਕੇਸ ਦਰਜ ਕੀਤਾ ਸੀ। ਉਕਤ ਏ. ਐੱਸ. ਆਈ. ਉਸ ਦੇ ਪੁੱਤ ਨੂੰ ਬਚਾਉਣ ਲਈ ਲਗਾਤਾਰ ਉਸ ਨੂੰ ਬਲੈਕਮੇਲ ਕਰ ਰਿਹਾ ਸੀ। ਦੋ ਦਿਨ ਪਹਿਲਾਂ ਏ. ਐੱਸ. ਆਈ. ਨੇ ਉਸ ਨੂੰ ਆਦੇਸ਼ ਹਸਪਤਾਲ ਨੇੜੇ ਬੁਲਾ ਕੇ ਉਸ ਨਾਲ ਕਾਰ ਵਿਚ ਜਬਰ-ਜ਼ਿਨਾਹ ਕੀਤਾ। ਇਸ ਤੋਂ ਬਾਅਦ ਉਹ ਉਸ ਦੇ ਘਰ ਆਉਣ ਦੀ ਜ਼ਿੱਦ ਕਰਨ ਲੱਗਾ।
ਇਹ ਵੀ ਪੜ੍ਹੋ : ਗੈਂਗਸਟਰ ਗੁਰਪ੍ਰੀਤ ਸੇਖੋਂ ਦੀ ਵਿਗੜੀ ਸਿਹਤ, ਪੁਲਸ ਦੇ ਸਖ਼ਤ ਪਹਿਰੇ ਹੇਠ ਹਸਪਤਾਲ ਲਿਆਂਦਾ ਗਿਆ
ਇਸ ਤੋਂ ਬਾਅਦ ਪੀੜਤਾ ਨੇ ਆਪਣੇ ਪਰਿਵਾਰ ਅਤੇ ਪਿੰਡ ਦੇ ਮੋਹਤਵਰਾਂ ਨੂੰ ਹੱਡਬੀਤੀ ਦੱਸੀ। ਇਸ ਤੋਂ ਬਾਅਦ ਪਿੰਡ ਵਾਸੀਆਂ ਨੇ ਫ਼ੈਸਲਾ ਕੀਤਾ ਕਿ ਉਕਤ ਏ, ਐੱਸ. ਆਈ. ਨੂੰ ਰੰਗੇ ਹੱਥੀਂ ਫੜਿਆ ਜਾਵੇ ਕਿਉਂਕਿ ਜੇਕਰ ਉਹ ਪੁਲਸ ਨੂੰ ਸ਼ਿਕਾਇਤ ਦੇਣਗੇ ਤਾਂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਵੇਗੀ। ਜਿਸ ਤੋਂ ਬਾਅਦ ਸਾਰਿਆਂ ਨੇ ਯੋਜਨਾਬਧ ਤਰੀਕੇ ਨਾਲ ਏ. ਐੱਸ. ਆਈ. ਨੂੰ ਦਬੋਚ ਲਿਆ।
ਇਹ ਵੀ ਪੜ੍ਹੋ : ਜਗਰਾਓਂ ’ਚ ਬੇਨਕਾਬ ਹੋਇਆ ਦੇਹ ਵਪਾਰ ਦਾ ਧੰਦਾ, ਕੋਠੀ ’ਚ ਫੜੇ ਗਏ ਮੁੰਡੇ-ਕੁੜੀਆਂ
ਏ. ਐੱਸ. ਆਈ. ਨੇ ਮੰਗਲਵਾਰ ਨੂੰ ਉਕਤ ਜਨਾਨੀ ਨੂੰ ਫੋਨ ਕਰਕੇ ਰਾਤ ਸਮੇਂ ਘਰ ਆਉਣ ਦੀ ਗੱਲ ਕਹੀ। ਮੰਗਲਵਾਰ ਰਾਤ ਕਰੀਬ ਸਾਢੇ ਦੱਸ ਵਜੇ ਏਐੱਸਆਈ ਉਸ ਦੇ ਘਰ ਪੁੱਜਾ ਅਤੇ ਉਸ ਨਾਲ ਜਬਰ-ਜ਼ਿਨਾਹ ਕਰਨ ਲੱਗਾ। ਪਹਿਲਾਂ ਤੋਂ ਹੀ ਯੋਜਨਾ ਬਣਾ ਕੇ ਲੁਕੀ ਬੈਠੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਏ. ਐੱਸ. ਆਈ. ਨੂੰ ਜਬਰ-ਜ਼ਿਨਾਹ ਕਰਦਿਆਂ ਮੌਕੇ ’ਤੇ ਹੀ ਫੜ ਲਿਆ। ਉਧਰ ਥਾਣਾ ਨਥਾਣਾ ਏ. ਐੱਸ. ਆਈ. ਹਰਬੰਸ ਸਿੰਘ ਦੀ ਅਗਵਾਈ ਹੇਠਲੀ ਪੁਲਸ ਪਾਰਟੀ ਨੇ ਏ. ਐੱਸ. ਆਈ. ਗੁਰਵਿੰਦਰ ਸਿੰਘ ਨੂੰ ਹਿਰਾਸਤ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਲੁਧਿਆਣਾ ’ਚ ਵੱਡੀ ਵਾਰਦਾਤ, ਦਿਨ-ਦਿਹਾੜੇ ਮੋਬਾਇਲ ਚਾਰਜਰ ਦੀ ਤਾਰ ਨਾਲ ਵਿਆਹੁਤਾ ਦਾ ਕਤਲ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?