ਪੰਜਾਬ ਪੁਲਸ ਦੇ ਮੁਲਾਜ਼ਮ ਨੇ ਖ਼ਤਮ ਕੀਤੀ ਜੀਵਨਲੀਲਾ, ਪਿਤਾ ਦੀ ਮੌਤ ਮਗਰੋਂ ਮਿਲੀ ਸੀ ਨੌਕਰੀ

Saturday, Jan 06, 2024 - 11:15 PM (IST)

ਪੰਜਾਬ ਪੁਲਸ ਦੇ ਮੁਲਾਜ਼ਮ ਨੇ ਖ਼ਤਮ ਕੀਤੀ ਜੀਵਨਲੀਲਾ, ਪਿਤਾ ਦੀ ਮੌਤ ਮਗਰੋਂ ਮਿਲੀ ਸੀ ਨੌਕਰੀ

ਲੁਧਿਆਣਾ (ਰਾਜ)- ਇਕ ਪੁਲਸ ਮੁਲਾਜ਼ਮ ਸ਼ੱਕੀ ਹਾਲਾਤ ’ਚ ਫਾਹ ਲਾ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਹਰਮਨਜੀਤ ਸਿੰਘ (23) ਹੈ। ਸੂਚਨਾ ਮਿਲਣ ਤੋਂ ਬਾਅਦ ਥਾਣਾ ਫੋਕਲ ਪੁਆਇੰਟ ਤਹਿਤ ਚੌਕੀ ਜੀਵਨ ਨਗਰ ਦੀ ਪੁਲਸ ਪੁੱਜੀ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਦੀ ਮੌਰਚਰੀ ’ਚ ਰੱਖਵਾ ਦਿੱਤਾ।

ਇਹ ਖ਼ਬਰ ਵੀ ਪੜ੍ਹੋ - ਨਗਰ ਕੀਰਤਨ ਦੌਰਾਨ ਲੰਗਰ ਦੀ ਸੇਵਾ ਕਰ ਰਹੇ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ, ਇਲਾਜ ਦੌਰਾਨ ਹੋਈ ਮੌਤ

ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਦਲਬੀਰ ਸਿੰਘ ਨੇ ਦੱਸਿਆ ਕਿ ਹਰਮਨਦੀਪ ਸਿੰਘ ਦੇ ਪਿਤਾ ਪੰਜਾਬ ਪੁਲਸ ’ਚ ਸਨ। ਉਨ੍ਹਾਂ ਦੀ ਮੌਤ ਤੋਂ ਬਾਅਦ ਹਰਮਨਦੀਪ ਸਿੰਘ ਨੂੰ ਨੌਕਰੀ ਮਿਲੀ ਸੀ। ਪਿਤਾ ਦੀ ਮੌਤ ਤੋਂ ਬਾਅਦ ਤੋਂ ਹੀ ਉਹ ਕਾਫੀ ਪ੍ਰੇਸ਼ਾਨ ਚੱਲ ਰਿਹਾ ਸੀ। ਇਨ੍ਹਾਂ ਦਿਨਾਂ ’ਚ ਉਹ ਥਰਡ ਆਈ. ਆਰ. ਬੀ. ’ਚ ਤਾਇਨਾਤ ਸੀ ਅਤੇ ਟ੍ਰੇਨਿੰਗ ਲੈ ਰਿਹਾ ਸੀ। ਉਹ ਘਰ ਛੁੱਟੀ ’ਤੇ ਆਇਆ ਹੋਇਆ ਸੀ। ਘਰ ’ਚ ਹਰਮਨਦੀਪ ਅਤੇ ਉਸ ਦੀ ਮਾਂ ਸੀ। ਉਹ ਆਪਣੇ ਕਮਰੇ ’ਚ ਚਲਾ ਗਿਆ। ਜਦੋਂ ਉਹ ਕਾਫੀ ਸਮੇਂ ਤੱਕ ਬਾਹਰ ਨਾ ਆਇਆ ਤਾਂ ਉਸ ਦੀ ਮਾਂ ਨੇ ਅੰਦਰ ਜਾ ਕੇ ਦੇਖਿਆ ਤਾਂ ਬੇਟੇ ਦੀ ਲਾਸ਼ ਫਾਹੇ ਨਾਲ ਲਟਕ ਰਹੀ ਸੀ। ਪੁਲਸ ਦਾ ਕਹਿਣਾ ਹੈ ਕਿ ਲਾਸ਼ ਦਾ ਪੋਸਟਮਾਰਟਮ ਕਰਵਾ ਦਿੱਤਾ ਹੈ, ਜਿਸ ਤੋਂ ਬਾਅਦ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਗਈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News