ਅੰਮ੍ਰਿਤਸਰ 'ਚ 3 ਨੌਜਵਾਨਾਂ ਨੇ ਸ਼ਰੇਆਮ ਕੁੱਟਿਆ ਪੁਲਸ ਮੁਲਾਜ਼ਮ
Thursday, Sep 19, 2019 - 12:51 AM (IST)

ਅੰਮ੍ਰਿਤਸਰ,(ਸੁਮਿਤ ਖੰਨਾ): ਸ਼ਹਿਰ ਦੇ ਕਚਹਿਰੀ ਚੌਂਕ 'ਚ ਬੁੱਧਵਾਰ ਨੂੰ ਇਕ ਪੁਲਸ ਮੁਲਾਜ਼ਮ 'ਤੇ 3 ਨੌਜਵਾਨਾਂ ਵਲੋਂ ਜਾਨਲੇਵਾ ਹਮਲਾ ਕੀਤਾ। ਜਿਸ ਦੀ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ। ਜਾਣਕਾਰੀ ਮੁਤਾਬਕ ਪੁਲਸ ਮੁਲਾਜ਼ਮ ਹਰਪ੍ਰੀਤ ਸਿੰਘ ਜਦ ਅੰਮ੍ਰਿਤਸਰ ਦੇ ਕਚਹਿਰੀ ਚੌਂਕ ਨੇੜੇ ਪੈਂਦੇ ਪੈਟਰੋਲ ਪੰਪ 'ਤੇ ਪਹੁੰਚ ਕੇ ਪੈਟਰੋਲ ਪੁਆਉਣ ਲੱਗਾ ਤਾਂ ਮੋਟਰਸਾਈਕਲ 'ਤੇ ਆਏ 3 ਨੌਜਵਾਨਾਂ ਨੇ ਉਸ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ ਤੇ ਨਾਲ ਹੀ ਉਸ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਮੁਲਾਜ਼ਮ ਦੀ ਦਸਤਾਰ ਦੀ ਵੀ ਬੇਅਦਬੀ ਕੀਤੀ। ਪੁਲਸ ਮੁਲਾਜ਼ਮ ਨਾਲ ਕੁੱਟਮਾਰ ਕਰਨ ਉਪਰੰਤ ਤਿੰਨੋ ਫਰਾਰ ਹੋ ਗਏ। ਪੁਲਸ ਵਲੋਂ ਮਾਮਲਾ ਦਰਜ ਕਰ ਕੇ ਉਕਤ 3 ਨੌਜਵਾਨਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।