ਸਿਹਤ ਵਿਭਾਗ ਫਾਜ਼ਿਲਕਾ ਵੱਲੋਂ 1,41,198 ਬੱਚਿਆਂ ਨੂੰ ਪਿਲਾਈਆਂ ਪੋਲੀਓ ਬੂੰਦਾਂ

Tuesday, Nov 24, 2026 - 04:53 PM (IST)

ਸਿਹਤ ਵਿਭਾਗ ਫਾਜ਼ਿਲਕਾ ਵੱਲੋਂ 1,41,198 ਬੱਚਿਆਂ ਨੂੰ ਪਿਲਾਈਆਂ ਪੋਲੀਓ ਬੂੰਦਾਂ

ਫਾਜ਼ਿਲਕਾ (ਨਾਗਪਾਲ) : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਕਵਿਤਾ ਸਿੰਘ ਦੀ ਅਗਵਾਈ ’ਚ ਰਿੰਕੂ ਚਾਵਲਾ ਜ਼ਿਲ੍ਹਾ ਟੀਕਾਕਰਨ ਅਫ਼ਸਰ ਦੀ ਦੇਖ-ਰੇਖ ’ਚ ਅੱਜ ਪਲਸ ਪੋਲੀਓ ਰਾਊਂਡ ਦੇ ਤੀਜੇ ਦਿਨ 28,936 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ। ਡਾ. ਕਵਿਤਾ ਨੇ ਦੱਸਿਆ ਕਿ ਪਹਿਲੇ, ਦੂਜੇ ਅਤੇ ਤੀਜੇ ਦਿਨ ਦੀ ਕਵਰੇਜ਼ ਮਿਲਾ ਕੇ 1,41,198 ਬੱਚਿਆਂ ਨੂੰ ਬੂੰਦਾਂ ਪਿਲਾਈਆਂ ਗਈਆਂ ਹਨ। ਜ਼ਿਲ੍ਹਾ ਫਾਜ਼ਿਲਕਾ ਵੱਲੋਂ 99.5 ਫ਼ੀਸਦੀ ਟੀਚਾ ਪ੍ਰਾਪਤ ਕਰ ਲਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਪਲਸ ਪੋਲੀਓ ਮੁਹਿੰਮ ਦੌਰਾਨ ਸਿਹਤ ਵਿਭਾਗ ਵੱਲੋਂ ਹੋਰ ਵਿਭਾਗਾਂ ਦੇ ਸਹਿਯੋਗ ਨਾਲ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆ ਗਈਆਂ। ਉਨ੍ਹਾਂ ਇਸ ਮੁਹਿੰਮ 'ਚ ਸਿਹਤ ਵਿਭਾਗ ਦਾ ਸਹਿਯੋਗ ਦੇਣ ਲਈ ਮਾਪਿਆਂ, ਸਮਾਜ ਸੇਵੀ ਸੰਸਥਾਵਾਂ, ਮੀਡੀਆ ਅਤੇ ਲੋਕਾਂ ਦਾ ਧੰਨਵਾਦ ਕੀਤਾ। ਇਸ ਸਮੇਂ ਵਿਨੋਦ ਖੁਰਾਣਾ, ਮਨਬੀਰ ਸਿੰਘ, ਦਿਵੇਸ਼ ਕੁਮਾਰ ਅਮਨ ਕੰਬੋਜ਼, ਸ਼ਵੇਤਾ ਮੌਜੂਦ ਸਨ।
 


author

Babita

Content Editor

Related News