ਸਿੱਧੂ ਮੂਸੇਵਾਲਾ ਦਾ ਹੋਇਆ ਸਿਆਸੀ ਕਤਲ : ਸੁਖਜਿੰਦਰ ਰੰਧਾਵਾ

Tuesday, May 31, 2022 - 12:58 AM (IST)

ਸਿੱਧੂ ਮੂਸੇਵਾਲਾ ਦਾ ਹੋਇਆ ਸਿਆਸੀ ਕਤਲ : ਸੁਖਜਿੰਦਰ ਰੰਧਾਵਾ

ਮਾਨਸਾ (ਮਿੱਤਲ) : ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਸੁੱਖੀ ਰੰਧਾਵਾ ਦਾ ਬਿਆਨ ਸਾਹਮਣੇ ਆਇਆ ਹੈ। ਰੰਧਾਵਾ ਨੇ ਕਿਹਾ ਕਿ ਜਦੋਂ ਵੱਖ-ਵੱਖ ਏਜੰਸੀਆਂ ਵੱਲੋਂ ਕਿਹਾ ਗਿਆ ਕਿ ਸਿੱਧੂ ਮੂਸੇਵਾਲਾ ’ਤੇ ਕਿਸੇ ਵੇਲੇ ਜਾਨਲੇਵਾ ਹਮਲਾ ਹੋ ਸਕਦਾ ਹੈ ਤਾਂ ਇਸ ਦੀ ਸੁਰੱਖਿਆ ਕਿਉਂ ਵਾਪਸ ਲਈ ਗਈ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਸੋਚੀ ਸਮਝੀ ਸਾਜ਼ਿਸ਼ ਅਧੀਨ ਹੋਇਆ ਹੈ, ਜਿਸ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਸਿਆਸੀ ਕਤਲ ਹੋਇਆ ਹੈ।

ਇਹ ਵੀ ਪੜ੍ਹੋ : ਜਲੰਧਰ : ਸ਼ਿਵ ਨਗਰ 'ਚ ਸਕਿਓਰਿਟੀ ਗਾਰਡ ਨੇ ਆਪਣੀ ਪਤਨੀ ਸਮੇਤ ਸੱਸ-ਸਹੁਰੇ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਇਸ ਦੇ ਨਾਲ ਹੀ ਤੁਹਾਨੂੰ ਇਹ ਵੀ ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਸੋਸ਼ਲ ਮੀਡੀਆ ਅਕਾਊਂਟ ਤੋਂ ਇਕ ਪੋਸਟ ਸਾਂਝੀ ਕਰ ਉਨ੍ਹਾਂ ਦੇ ਅੰਤਿਮ ਦਰਸ਼ਨਾਂ ਅਤੇ ਸਸਕਾਰ ਨੂੰ ਲੈ ਕੇ ਜਾਣਕਾਰੀ ਦਿੱਤੀ ਗਈ ਹੈ। ਸਿੱਧੂ ਮੂਸੇਵਾਲਾ ਦੇ ਫੇਸਬੁੱਕ ਅਕਾਊਂਟ ਰਾਹੀਂ ਪੋਸਟ ਪਾ ਕੇ ਦੱਸਿਆ ਗਿਆ ਹੈ ਕਿ ਸਿੱਧੂ ਮੂਸੇਵਾਲਾ ਦੇ ਅੰਤਿਮ ਦਰਸ਼ਨ ਸਵੇਰੇ ਸਾਢੇ 8 ਵਜੇ ਤੇ ਅੰਤਿਮ ਸੰਸਕਾਰ ਦੁਪਹਿਰ 12 ਵਜੇ ਹੋਵੇਗਾ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਪੋਸਟਮਾਰਟਮ ਲਈ 5 ਡਾਕਟਰਾਂ ਦਾ ਪੈਨਲ ਬਣਾਇਆ ਗਿਆ ਸੀ।

ਇਹ ਵੀ ਪੜ੍ਹੋ : ਬ੍ਰਿਟੇਨ ਦੇ ਨਵੇਂ ਵਿਦਿਆਰਥੀ ਵੀਜ਼ਾ ਨਾਲ ਭਾਰਤੀ ਵਿਦਿਆਰਥੀਆਂ ਨੂੰ ਹੋਵੇਗਾ ਲਾਭ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Karan Kumar

Content Editor

Related News