ਦਲਬੀਰ ਗੋਲਡੀ ਦੀ ਕੱਟੀ ਗਈ ਟਿਕਟ! ਜਾਣੋ AAP ਉਮੀਦਵਾਰਾਂ ਦਾ ਸਿਆਸੀ ਪਿਛੋਕੜ (ਵੀਡੀਓ)
Sunday, Oct 20, 2024 - 04:44 PM (IST)
ਚੰਡੀਗੜ੍ਹ : ਪੰਜਾਬ 'ਚ ਜ਼ਿਮਨੀ ਚੋਣਾਂ ਨੂੰ ਲੈ ਕੇ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਅੱਜ ਆਮ ਆਦਮੀ ਪਾਰਟੀ ਵਲੋਂ 4 ਵਿਧਾਨ ਸਭਾ ਸੀਟਾਂ 'ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸਭ ਤੋਂ ਪਹਿਲਾਂ ਡੇਰਾ ਬਾਬਾ ਨਾਨਕ ਦੀ ਗੱਲ ਕੀਤੀ ਜਾਵੇ ਤਾਂ ਇੱਥੋਂ ਗੁਰਦੀਪ ਸਿੰਘ ਰੰਧਾਵਾ ਨੂੰ ਟਿਕਟ ਮਿਲੀ ਹੈ। ਗੁਰਦੀਪ ਸਿੰਘ ਰੰਧਾਵਾ ਇਸ ਵੇਲੇ ਡੇਰਾ ਬਾਬਾ ਨਾਨਕ ਦੇ ਹਲਕਾ ਇੰਚਾਰਜ ਹਨ।
ਇਹ ਵੀ ਪੜ੍ਹੋ : ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਅੱਜ ਹੋਵੇਗਾ ਫਰੀ, ਹੋ ਗਿਆ ਐਲਾਨ
ਚੱਬੇਵਾਲ ਸੀਟ ਤੋਂ ਇਸ਼ਾਨ ਚੱਬੇਵਾਲ ਨੂੰ ਸੀਟ ਦਿੱਤੀ ਗਈ ਹੈ, ਜੋ ਕਿ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਦੇ ਬੇਟੇ ਹਨ। ਇਸੇ ਤਹਿਤ ਗਿੱਦੜਬਾਹਾ ਤੋਂ ਡਿੰਪੀ ਢਿੱਲੋਂ ਨੂੰ ਟਿਕਟ ਦਿੱਤੀ ਗਈ ਹੈ। ਡਿੰਪੀ ਢਿੱਲੋਂ ਪਹਿਲਾਂ ਅਕਾਲੀ ਦਲ 'ਚ ਸਨ। ਡਿੰਪੀ ਢਿੱਲੋਂ ਨੇ 2 ਵਾਰ ਚੋਣਾਂ ਲੜੀਆਂ ਹਨ ਅਤੇ ਰਾਜਾ ਵੜਿੰਗ ਹੱਥੋਂ ਦੋਵੇਂ ਵਾਰ ਹਾਰ ਗਏ। ਬਾਅਦ 'ਚ ਉਹ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ। ਬਰਨਾਲਾ ਤੋਂ ਹਰਿੰਦਰ ਸਿੰਘ ਧਾਲੀਵਾਲ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਜ਼ਿਮਨੀ ਚੋਣਾਂ ਲਈ AAP ਵਲੋਂ ਉਮੀਦਵਾਰਾਂ ਦਾ ਐਲਾਨ (ਵੀਡੀਓ)
ਹਰਿੰਦਰ ਸਿੰਘ ਧਾਲੀਵਾਲ ਸੰਸਦ ਮੈਂਬਰ ਮੀਤ ਹੇਅਰ ਦੇ ਬਹੁਤ ਖ਼ਾਸ ਦੱਸੇ ਜਾ ਰਹੇ ਹਨ। ਇਹ ਵੀ ਚਰਚਾ ਚੱਲ ਰਹੀ ਸੀ ਕਿ ਬਰਨਾਲਾ ਸੀਟ ਤੋਂ ਸ਼ਾਇਦ ਦਲਬੀਰ ਸਿੰਘ ਗੋਲਡੀ ਨੂੰ ਟਿਕਟ ਮਿਲ ਸਕਦੀ ਸੀ ਪਰ ਉਨ੍ਹਾਂ ਦਾ ਨੰਬਰ ਕੱਟ ਗਿਆ ਹੈ ਅਤੇ ਹੁਣ ਹਰਦੀਪ ਸਿੰਘ ਧਾਲੀਵਾਲ ਨੂੰ ਇਸ ਸੀਟ ਤੋਂ ਟਿਕਟ ਦਿੱਤੀ ਗਈ ਹੈ। ਦੱਸਣਯੋਗ ਹੈ ਕਿ 4 ਵਿਧਾਨ ਸਭਾ ਸੀਟਾਂ 'ਤੇ 13 ਨਵੰਬਰ ਨੂੰ ਚੋਣ ਹੋਣੀ ਹੈ ਅਤੇ 23 ਨਵੰਬਰ ਨੂੰ ਨਤੀਜੇ ਸਾਹਮਣੇ ਆਉਣਗੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8