ਰੱਖੜ ਪੁੰਨਿਆ 'ਤੇ ਵੱਡੀਆਂ ਕਾਨਫ਼ਰੰਸਾਂ! ਵਧੇਗਾ ਪੰਜਾਬ ਦਾ ਸਿਆਸੀ ਪਾਰਾ

Thursday, Aug 27, 2026 - 05:37 PM (IST)

ਰੱਖੜ ਪੁੰਨਿਆ 'ਤੇ ਵੱਡੀਆਂ ਕਾਨਫ਼ਰੰਸਾਂ! ਵਧੇਗਾ ਪੰਜਾਬ ਦਾ ਸਿਆਸੀ ਪਾਰਾ

ਅੰਮ੍ਰਿਤਸਰ- 28 ਅਗਸਤ ਨੂੰ ਰੱਖੜ ਪੁੰਨਿਆ ਮੌਕੇ ਸਿਆਸੀ ਪਾਰਟੀਆਂ ਵੱਲੋਂ ਸਿਆਸੀ ਕਾਨਫ਼ਰੰਸਾਂ ਕੀਤੀਆਂ ਕੀਤੀਆਂ ਜਾ ਰਹੀਆਂ ਹਨ। ਬਾਬਾ ਬਕਾਲਾ 'ਚ ਲੱਗਣ ਵਾਲੇ ਰੱਖੜ ਪੁੰਨਿਆ ਮੇਲੇ ’ਚ ਆਮ ਆਦਮੀ ਪਾਰਟੀ, ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਬਾਦਲ, ਅਕਾਲੀ ਦਲ ਵਾਰਿਸ ਪੰਜਾਬ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਭਾਰਤੀ ਜਨਤਾ ਪਾਰਟੀ ਵੱਲੋਂ ਸਿਆਸੀ ਕਾਨਫ਼ਰੰਸਾਂ ਲਈ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਉਥੇ ਹੀ ਦੂਜੇ ਪਾਸੇ ਸਰਕਾਰੀ ਕਰਮਚਾਰੀਆਂ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਹੋਰਨਾਂ ਜਥੇਬੰਦੀਆਂ ਵੱਲੋਂ ਸੂਬਾ ਸਰਕਾਰ ਖ਼ਿਲਾਫ਼ ਰੋਸ ਜ਼ਾਹਰ ਕਰਨ ਦੀਆਂ ਤਿਆਰੀਆਂ ਦਾ ਵੀ ਪਤਾ ਲੱਗਾ ਹੈ। 

ਇਹ ਵੀ ਪੜ੍ਹੋ: ਲੁਧਿਆਣਾ 'ਚ ਪੈ ਗਿਆ ਡਾਕਾ! 20 ਮਿੰਟਾਂ 'ਚ ਵੱਡਾ ਕਾਂਡ ਕਰਕੇ ਫਰਾਰ ਹੋਏ ਲੁਟੇਰੇ

ਮਿਲੀ ਜਾਣਕਾਰੀ ਮੁਤਾਬਕ ਇਸ ਵਾਰ ਆਮ ਆਦਮੀ ਪਾਰਟੀ ਰਾਜ ਪੱਧਰੀ ਸਮਾਰੋਹ ਬਾਬਾ ਬਕਾਲਾ ਦੀ ਥਾਂ ਦਾਣਾ ਮੰਡੀ ਰਈਆ ਵਿਚ ਕਾਨਫ਼ਰੰਸ ਕਰ ਰਹੀ ਹੈ, ਜਿਸ ਦਾ ਪੰਡਾਲ ਸਾਰੀਆਂ ਸਿਆਸੀ ਪਾਰਟੀਆਂ ਨਾਲੋਂ ਵੱਡਾ ਨਜ਼ਰ ਆ ਰਿਹਾ ਹੈ ਅਤੇ ਇਸ 'ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਸਮੁੱਚੀ ਕੈਬਨਿਟ ਪੁੱਜ ਰਹੀ ਹੈ। ਇਹ ਕਾਨਫ਼ਰੰਸ ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ ਦੀ ਅਗਵਾਈ ਹੇਠ ਕਰਵਾਈ ਜਾ ਰਹੀ ਹੈ। 

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਇਸ ਵਾਰ ਹਲਕਾ ਬਾਬਾ ਬਕਾਲਾ ਦੇ ਇੰਚਾਰਜ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ ਹੇਠ ਜਲੰਧਰ-ਬਟਾਲਾ ਰੋਡ 'ਤੇ ਮਾਤਾ ਗੰਗਾ ਸੀਨੀਅਰ ਸੈਕੰਡਰੀ ਸਕੂਲ ਨੇੜੇ ਸਿਆਸੀ ਕਾਨਫ਼ਰੰਸ ਕੀਤੀ ਜਾ ਰਹੀ ਹੈ, ਜਿਸ ਵਿਚ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ, ਵਿਰੋਧੀ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਸਣੇ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਪੁੱਜ ਰਹੀ ਹੈ। 

ਇਹ ਵੀ ਪੜ੍ਹੋ: ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੁਲਸ ਦੀ ਰੇਡ! ਇਤਰਾਜ਼ਯੋਗ ਹਾਲਾਤ 'ਚ ਫੜੇ ਮੁੰਡੇ-ਕੁੜੀਆਂ

ਭਾਜਪਾ ਦੀ ਸਿਆਸੀ ਕਾਨਫ਼ਰੰਸ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾਂ ਮੀਆਂਵਿੰਡ ਦੀ ਅਗਵਾਈ ਹੇਠ ਜਲੰਧਰ-ਬਟਾਲਾ ਰੋਡ ’ਤੇ ਛਾਪਿਆਂਵਾਲੀ ਪਿੰਡ ਦੇ ਸਾਹਮਣੇ ਕਰਵਾਈ ਜਾ ਰਹੀ ਹੈ। ਇਸ ਦੌਰਾਨ ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਚੌਹਾਨ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਭਾਜਪਾ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ, ਜਥੇਬੰਦਕ ਸਕੱਤਰ ਸ੍ਰੀਨਿਵਾਸਲੂ ਸਣੇ ਸੀਨੀਅਰ ਲੀਡਰਸ਼ਿਪ ਪੁੱਜ ਰਹੀ ਹੈ। 

ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਿਆਸੀ ਕਾਨਫ਼ਰੰਸ ਕੈਬਨਿਟ ਮੰਤਰੀ ਬਿਕਰਮਜੀਤ ਮਜੀਠੀਆ ਦੀ ਅਗਵਾਈ ਹੇਠ ਗੁਰੂ ਤੇਗ਼ ਬਹਾਦਰ ਹਾਕੀ ਸਟੇਡੀਅਮ ਬਾਬਾ ਬਕਾਲਾ 'ਚ ਕਰਵਾਈ ਜਾ ਰਹੀ ਹੈ, ਜਿਸ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਦਲਜੀਤ ਸਿੰਘ ਚੀਮਾ ਸਮੇਤ ਅਕਾਲੀ ਲੀਡਰਸ਼ਿਪ ਪੁੱਜ ਰਹੀ ਹੈ।

ਇਹ ਵੀ ਪੜ੍ਹੋ:ਪੰਜਾਬ: ਮੈਡੀਕਲ ਦੇ 4 ਵਿਦਿਆਰਥੀਆਂ ਨਾਲ ਵਾਪਰਿਆ ਵੱਡਾ ਹਾਦਸਾ! ਇਕ ਦੀ ਮੌਤ, ਕਾਰ ਦੇ ਉੱਡੇ ਪਰਖੱਚੇ

ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਸਿਆਸੀ ਕਾਨਫ਼ਰੰਸ ਜਲੰਧਰ-ਬਟਾਲਾ ਰੋਡ ’ਤੇ ਅਕਾਲੀ ਫਾਰਮ ਬਾਬਾ ਬਕਾਲਾ ਵਿਖੇ ਪੈਟਰੋਲ ਪੰਪ ਦੇ ਸਾਹਮਣੇ ਕਰਵਾਈ ਜਾ ਰਹੀ ਹੈ। ਇਸ 'ਚ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਕਾਰਜਕਾਰੀ ਪ੍ਰਧਾਨ ਈਮਾਨ ਸਿੰਘ ਮਾਨ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਪੁੱਜ ਰਹੀ ਹੈ।

ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਸਰਬਜੀਤ ਸਿੰਘ ਖ਼ਾਨਪੁਰ ਦੀ ਅਗਵਾਈ ਹੇਠ ਜਲੰਧਰ-ਬਟਾਲਾ ਰੋਡ ’ਤੇ ਅਕਾਲੀ ਫਾਰਮ ਨੇੜੇ ਕਾਨਫ਼ਰੰਸ ਕਰਵਾਈ ਜਾ ਰਹੀ ਹੈ। ਇਸ ਵਿਚ ਲੋਕ ਸਭਾ ਮੈਂਬਰ ਸਰਬਜੀਤ ਸਿੰਘ, ਤਰਸੇਮ ਸਿੰਘ, ਵਿਧਾਇਕ ਮਨਪ੍ਰੀਤ ਸਿੰਘ ਇਆਲੀ ਸਮੇਤ ਸੀਨੀਅਰ ਲੀਡਰਸ਼ਿਪ ਪੁੱਜ ਰਹੀ ਹੈ।

ਇਹ ਵੀ ਪੜ੍ਹੋ: ਕਹਿਰ ਓ ਰੱਬਾ: ਪਲਾਂ 'ਚ ਉੱਜੜਿਆ ਘਰ! ਦੋਸਤਾਂ ਨਾਲ ਨਹਾਉਣ ਗਏ ਮੁੰਡੇ ਦੀ ਭਾਖੜਾ ਨਹਿਰ 'ਚ ਡੁੱਬਣ ਕਾਰਨ ਮੌਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News