ਮੂਸੇਵਾਲਾ ਕਤਲ ਮਾਮਲੇ ''ਚ ਪ੍ਰੋਡਕਸ਼ਨ ਵਾਰੰਟ ''ਤੇ ਲਿਆਂਦੇ ''ਮੋਹਨਾ'' ਦਾ ਸਿਆਸੀ ਕੁਨੈਕਸ਼ਨ ਆਇਆ ਸਾਹਮਣੇ

Tuesday, Jun 21, 2022 - 08:55 PM (IST)

ਮਾਨਸਾ (ਜ. ਬ.) : ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਵਿਚ ਹਰ ਦਿਨ ਨਵੀਆਂ ਪਰਤਾਂ ਖੁੱਲ੍ਹ ਰਹੀਆਂ ਹਨ। ਪੁਲਸ ਵੱਲੋਂ ਮਾਨਸਾ ਜੇਲ੍ਹ ਵਿਚੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦੇ ਮਨਮੋਹਨ ਸਿੰਘ ਮੋਹਨਾ ਦਾ ਸਿਆਸੀ ਕੁਨੈਕਸ਼ਨ ਵੀ ਸਾਹਮਣੇ ਆਇਆ ਹੈ। ਮਨਮੋਹਨ ਸਿੰਘ ਮੋਹਨਾ ਇਕ ਕਤਲ ਮਾਮਲੇ ਵਿਚ ਮਾਨਸਾ ਜੇਲ੍ਹ ਵਿਚ ਬੰਦ ਹੈ। ਸੂਤਰਾਂ ਅਨੁਸਾਰ ਉਸ ਨੇ ਵਿਧਾਨ ਸਭਾ ਚੋਣਾਂ ਵੇਲੇ ਸਿੱਧੂ ਮੂਸੇਵਾਲਾ ਦੀ ਰੇਕੀ ਕਰਵਾਈ ਸੀ ਅਤੇ 4 ਸ਼ੂਟਰਾਂ ਨੂੰ ਪਿੰਡ ਰੱਲੀ ਵਿਖੇ ਪਨਾਹ ਦਿੱਤੀ ਸੀ। ਪੁਲਸ ਨੇ ਬੇਸ਼ੱਕ ਕਿਸੇ ਤਰ੍ਹਾਂ ਦੀ ਕੋਈ ਸੂਚਨਾ ਨਹੀਂ ਦਿੱਤੀ ਹੈ ਪਰ ਸੂਤਰਾਂ ਅਨੁਸਾਰ ਇਨ੍ਹਾਂ ਸ਼ੂਟਰਾਂ ਨੇ ਮੂਸੇਵਾਲਾ ਨੂੰ ਚੋਣਾਂ ਸਮੇਂ ਕਈ ਵਾਰ ਮਾਰਨ ਦੀ ਕੋਸ਼ਿਸ਼ ਕੀਤੀ ਪਰ ਉਸ ਦੀ ਸੁਰੱਖਿਆ ਜ਼ਿਆਦਾ ਹੋਣ ਕਾਰਨ ਸ਼ੂਟਰ ਉਸ ਵੇਲੇ ਇਸ ਵਿਚ ਕਾਮਯਾਬ ਨਹੀਂ ਹੋ ਸਕੇ।

ਇਹ ਵੀ ਪੜ੍ਹੋ-  ਮੂਸੇਵਾਲਾ ਦੇ ਫੋਨ ਦੀ ਫਾਰੈਂਸਿਕ ਜਾਂਚ ਤੋਂ ਹੋਇਆ ਵੱਡਾ ਖ਼ੁਲਾਸਾ, ਇਸੇ ਆਧਾਰ 'ਤੇ ਹੋਵੇਗੀ ਲਾਰੈਂਸ ਕੋਲੋਂ ਪੁੱਛਗਿੱਛ

ਦੱਸਿਆ ਜਾ ਰਿਹਾ ਹੈ ਕਿ ਚੋਣਾਂ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੀ ਰੇਕੀ ਕਰਵਾਉਣ ਦੇ ਸ਼ੱਕ ’ਚ ਲਿਆਂਦੇ ਮਨਮੋਹਨ ਸਿੰਘ ਮੋਹਨਾ ਬੁਢਲਾਡਾ ਵਿਖੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿਚ ਕਾਂਗਰਸ ਵਿਚ ਸ਼ਾਮਿਲ ਹੋਏ ਸਨ, ਜਿਸ ਦੀ ਫੋਟੋ ਬੁਢਲਾਡਾ ਦੀ ਕਾਂਗਰਸੀ ਉਮੀਦਵਾਰ ਡਾ. ਰਣਵੀਰ ਕੌਰ ਮੀਆਂ ਵੱਲੋਂ ਸੋਸ਼ਲ ਮੀਡੀਆ ’ਤੇ ਵਾਇਰਲ ਕੀਤੀ ਗਈ ਸੀ। ਮੰਨਿਆ ਜਾ ਰਿਹਾ ਹੈ ਕਿ ਮਨਮੋਹਨ ਸਿੰਘ ਮੋਹਨਾ ਸਿਰਫ਼ ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਲਈ ਹੀ ਕਾਂਗਰਸ ’ਚ ਸ਼ਾਮਿਲ ਹੋਏ ਸਨ, ਜਿਸ ਨੇ ਬਾਅਦ ਵਿਚ ਉਸ ਦੀ ਰੇਕੀ ਕਰਵਾਈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ 4 ਸ਼ੂਟਰ ਚੋਣਾਂ ਸਮੇਂ ਹਮਲਾ ਕਰਨ ਦੀ ਤਾਕ ਵਿਚ ਪਿੰਡ ਮੂਸਾ ਦੇ ਆਲੇ-ਦੁਆਲੇ ਰਹਿੰਦੇ ਰਹੇ ਹਨ। ਮਨਮੋਹਨ ਸਿੰਘ ਮੋਹਨਾ 21 ਜੂਨ ਤੱਕ ਪੁਲਸ ਕੋਲ ਰਿਮਾਂਡ ’ਤੇ ਹੈ।

ਇਹ ਵੀ ਪੜ੍ਹੋ-   ਇਹ ਵੀ ਪੜ੍ਹੋ- ਪੰਜਾਬ ਦੀ ਜ਼ਰਖੇਜ਼ ਮਿੱਟੀ ਦਾ ਜਣਿਆ 'ਟਿੱਬਿਆਂ ਦਾ ਪੁੱਤ ਸਿੱਧੂ ਮੂਸੇਵਾਲਾ'

ਉੱਧਰ ਦਿੱਲੀ ਪੁਲਸ ਵਲੋਂ ਗੁਜਰਾਤ ਦੇ ਮੁੰਦਰਾ ਤੋਂ ਮੂਸੇਵਾਲਾ ਕਤਲ ਕਾਂਡ ਨਾਲ ਸਬੰਧਿਤ ਦੋ ਸ਼ਾਰਪ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਖ਼ਬਰ ਮਿਲਣ ਤੋਂ ਬਾਅਦ ਪੰਜਾਬ ਪੁਲਸ ਨੇ ਆਪਣੀਆਂ ਟੀਮਾਂ ਨੂੰ ਸੂਚਿਤ ਕੀਤਾ ਹੈ ਕਿ ਉਹ ਮਨਪ੍ਰੀਤ ਮਨੂੰ ਕੁੱਸਾ ਤੇ ਜਗਰੂਪ ਰੂਪਾ ਨੂੰ ਟਰੇਸ ਕਰਨ ’ਤੇ ਧਿਆਨ ਕੇਂਦਰਿਤ ਕਰਨ ਅਤੇ ਪੰਜਾਬ ਪੁਲਸ ਨਾਲ ਸੰਪਰਕ ਕਰ ਕੇ ਉਨ੍ਹਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਤਾਂ ਜੋ ਕੇਸ ਨੂੰ ਸੁਲਝਾਉਣ ਵੱਲ ਇੱਕ ਹੋਰ ਵੱਡਾ ਕਦਮ ਵਧਾਇਆ ਜਾ ਸਕੇ।

ਇਹ ਵੀ ਪੜ੍ਹੋ- ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਹੁਣ ਪੰਜਾਬ ਪੁਲਸ ਦੀ ਹਿੱਟਲਿਸਟ 'ਤੇ ਕੁੱਸਾ ਅਤੇ ਰੂਪਾ

ਨੋਟ ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦੱਸੋ


Harnek Seechewal

Content Editor

Related News