ਜਲੰਧਰ ਜ਼ਿਮਨੀ ਚੋਣ ਦੇ ਮੈਦਾਨ 'ਚ ਉਤਰੇ CM ਮਾਨ, ਜਾਣੋ ਕੌਣ ਨੇ ਮੋਹਿੰਦਰ ਭਗਤ, ਜਿਸ ਲਈ 'ਆਪ' ਹੋਈ ਪੱਬਾਂ ਭਾਰ
Saturday, Jul 06, 2024 - 07:06 PM (IST)
ਜਲੰਧਰ (ਵੈੱਬ ਡੈਸਕ)- ਜਲੰਧਰ ਵਿਚ 10 ਜੁਲਾਈ ਨੂੰ ਹੋਣ ਵਾਲੀ ਵੈਸਟ ਹਲਕੇ ਦੀ ਜ਼ਿਮਨੀ ਚੋਣ ਨੂੰ ਲੈ ਕੇ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਹਰ ਪਾਰਟੀ ਵੱਲੋਂ ਆਪਣੇ-ਆਪਣੇ ਉਮੀਦਵਾਰ ਨੂੰ ਜਿਤਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ। ਜਲੰਧਰ ਜ਼ਿਮਨੀ ਚੋਣ ਨੂੰ ਜਿੱਤਣਾ ਸੱਤਾਧਾਰੀ ਪਾਰਟੀ 'ਆਪ' ਲਈ ਵਕਾਰ ਦਾ ਸਵਾਲ ਬਣੀ ਹੋਈ ਹੈ। ਆਮ ਆਦਮੀ ਪਾਰਟੀ ਵੱਲੋਂ ਐਲਾਨੇ ਗਏ ਉਮੀਦਵਾਰ ਮੋਹਿੰਦਰ ਭਗਤ ਦੇ ਹੱਕ ਵਿਚ ਖ਼ੁਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲੰਧਰ ਵਿਚ ਬੀਤੇ ਦਿਨਾਂ ਤੋਂ ਡੇਰੇ ਲਗਾਏ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰੋਜ਼ਾਨਾ ਰੋਡ ਸ਼ੋਅ ਕਰਕੇ ਮੋਹਿੰਦਰ ਭਗਤ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਉਥੇ ਹੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੀ ਚੋਣ ਪ੍ਰਚਾਰ ਵਿਚ ਡਟੇ ਹੋਏ ਹਨ।
ਮੋਹਿੰਦਰ ਪਾਲ ਭਗਤ ਦਾ ਸਿਆਸੀ ਸਫ਼ਰ
ਮੋਹਿੰਦਰ ਪਾਲ ਭਗਤ ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਸਿਆਸਤ ਦੇ ਨਾਲ ਜੁੜੇ ਹੋਏ ਹਨ ਅਤੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਭਾਜਪਾ ਪਾਰਟੀ 'ਚ ਸਨ। ਮੋਹਿੰਦਰ ਭਗਤ ਭਾਜਪਾ ਦੇ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਪੁੱਤਰ ਹਨ। ਮੋਹਿੰਦਰ ਭਗਤ 1998 ਤੋਂ 2001 ਤੱਕ ਅਤੇ ਫਿਰ 2017 ਤੋਂ ਲੈ ਕੇ 2020 ਤੱਕ ਸੂਬੇ ਵਿਚ ਭਾਜਪਾ ਦੇ ਉੱਪ ਪ੍ਰਧਾਨ ਰਹੇ ਹਨ।
ਇਹ ਵੀ ਪੜ੍ਹੋ- ਪਾਲੀਵੁੱਡ ਜਗਤ ਤੋਂ ਮੰਦਭਾਗੀ ਖ਼ਬਰ, ਮਸ਼ਹੂਰ ਗਾਇਕ ਦੀ ਸੜਕ ਹਾਦਸੇ 'ਚ ਮੌਤ, ਗੱਡੀ ਦੇ ਉੱਡੇ ਪਰਖੱਚੇ
ਸਾਲ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਮੋਹਿੰਦਰ ਭਗਤ ਭਾਜਪਾ ਦੇ ਉਮੀਦਵਾਰ ਸਨ। ਉਸ ਸਮੇਂ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਤੋਂ ਬਾਅਦ ਸਾਲ 2023 'ਚ ਮੋਹਿੰਦਰ ਭਗਤ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਪੱਛਮੀ ਵਿਧਾਨ ਸਭਾ ਹਲਕੇ 'ਚ ਵੱਡੀ ਗਿਣਤੀ 'ਚ ਭਗਤ ਭਾਈਚਾਰੇ ਦੇ ਵੋਟਰ ਰਹਿੰਦੇ ਹਨ। ਇਸ ਨੂੰ ਮੁੱਖ ਰੱਖਦਿਆਂ 'ਆਪ' ਨੇ ਮਹਿੰਦਰ ਭਗਤ 'ਤੇ ਦਾਅ ਲਾਇਆ ਹੈ।
ਮੋਹਿੰਦਰ ਭਗਤ ਪੜ੍ਹੇ-ਲਿਖੇ ਅਤੇ ਸੂਝਵਾਨ ਵਿਅਕਤੀ ਹਨ, ਜੋ ਸਮਾਜ ਦੇ ਹਰ ਵਰਗ ਨਾਲ ਜੁੜੇ ਹੋਏ ਹਨ ਅਤੇ ਲੋਕ ਭਲਾਈ ਅਤੇ ਸਮਾਜ ਸੇਵਾ ਲਈ ਹਮੇਸ਼ਾ ਤਿਆਰ ਰਹਿੰਦੇ ਹਨ। ਇਨ੍ਹਾਂ ਦਾ ਪਰਿਵਾਰ 2 ਪੀੜ੍ਹੀਆਂ ਤੋਂ ਜਲੰਧਰ ਦੇ ਲੋਕਾਂ ਦੀ ਸੇਵਾ ਕਰ ਰਿਹਾ ਹੈ ਅਤੇ ਜ਼ਮੀਨੀ ਪੱਧਰ 'ਤੇ ਲੋਕਾਂ ਨਾਲ ਜੁੜਿਆ ਹੋਇਆ ਹੈ। ਇਨ੍ਹਾਂ ਦੇ ਪਿਤਾ ਚੁੰਨੀ ਲਾਲ ਭਗਤ ਨੇ ਮੰਤਰੀ ਰਹਿੰਦਿਆਂ ਜਲੰਧਰ ਅਤੇ ਪੰਜਾਬ ਦੇ ਵਿਕਾਸ ਲਈ ਵਧੀਆ ਕੰਮ ਕੀਤੇ ਸਨ ਅਤੇ ਹੁਣ ਲੋਕਾਂ ਨੂੰ ਵੀ 'ਆਪ' ਉਮੀਦਵਾਰ ਮੋਹਿੰਦਰ ਭਗਤ ਤੋਂ ਇਹੀ ਉਮੀਦ ਹੈ।
ਇਹ ਵੀ ਪੜ੍ਹੋ- 1 ਲੱਖ ਰੁਪਏ ਮਹੀਨਾ ਨੌਕਰੀ ਛੱਡ ਕੇ ਸੜਕ ’ਤੇ ਨਿਕਲਿਆ ਅਯੁੱਧਿਆ ਦਾ ਇਹ ਮੁੰਡਾ, ਹੈਰਾਨ ਕਰੇਗੀ ਵਜ੍ਹਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।