ਸ਼ਿੰਜੋ ਆਬੇ ਦੇ ਦਿਹਾਂਤ ’ਤੇ ਪੰਜਾਬ ’ਚ ਭਲਕੇ ਇਕ ਦਿਨ ਦੇ ਰਾਜਸੀ ਸ਼ੋਕ ਦਾ ਐਲਾਨ
Friday, Jul 08, 2022 - 09:38 PM (IST)
ਚੰਡੀਗੜ੍ਹ (ਬਿਊਰੋ) : ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੇ ਦਿਹਾਂਤ ਉੱਤੇ ਭਲਕੇ 9 ਜੁਲਾਈ ਨੂੰ ਇਕ ਦਿਨ ਦੇ ਰਾਜਸੀ ਸ਼ੋਕ ਦਾ ਐਲਾਨ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਬੁਲਾਰੇ ਨੇ ਦਿੱਤੀ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੇ ਦਿਹਾਂਤ ਉਪਰੰਤ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸਮੂਹ ਸੂਬਿਆਂ ਨੂੰ ਪੱਤਰ ਲਿਖ ਕੇ 9 ਜੁਲਾਈ ਨੂੰ 1 ਦਿਨ ਦਾ ਰਾਜਸੀ ਸ਼ੋਕ ਰੱਖਣ ਅਤੇ ਰਾਸ਼ਟਰੀ ਝੰਡਾ ਅੱਧਾ ਲਹਿਰਾਉਣ ਦੇ ਹੁਕਮ ਦਿੱਤੇ ਹਨ।
ਇਹ ਖ਼ਬਰ ਵੀ ਪੜ੍ਹੋ : ਗੁਰਦਾਸਪੁਰ ’ਚ ਕਬੱਡੀ ਖਿਡਾਰੀਆਂ ਵਿਚਾਲੇ ਹੋਈ ਮਾਮੂਲੀ ਤਕਰਾਰ ਨੇ ਧਾਰਿਆ ਖ਼ੂਨੀ ਰੂਪ, ਹੋਈ ਫਾਇਰਿੰਗ
ਇਸ ਸੰਬੰਧੀ ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਨੇ ਸਮੂਹ ਵਿਭਾਗਾਂ, ਸਾਰੀਆਂ ਡਵੀਜ਼ਨਾਂ ਦੇ ਕਮਿਸ਼ਨਰ ਤੇ ਸਮੂਹ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਪੰਜਾਬ ਰਾਜ ਵਿਚ 9 ਜੁਲਾਈ ਨੂੰ ਇਕ ਦਿਨ ਦਾ ਰਾਜਸੀ ਸ਼ੋਕ ਐਲਾਨਿਆ ਹੈ। ਇਸ ਦਿਨ ਸਰਕਾਰੀ ਦਫ਼ਤਰਾਂ ’ਚ ਕੋਈ ਵੀ ਮਨੋਰੰਜਨ ਆਦਿ ਨਹੀਂ ਹੋਵੇਗਾ।