ਪੰਜਾਬ 'ਚ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਪੂਰੀ ਤਰ੍ਹਾਂ Active, ਜਨਤਾ ਦੀ ਨਬਜ਼ ਟਟੋਲਣ 'ਚ ਲੱਗੀਆਂ

Monday, Jun 17, 2024 - 10:02 AM (IST)

ਪੰਜਾਬ 'ਚ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਪੂਰੀ ਤਰ੍ਹਾਂ Active, ਜਨਤਾ ਦੀ ਨਬਜ਼ ਟਟੋਲਣ 'ਚ ਲੱਗੀਆਂ

ਚੰਡੀਗੜ੍ਹ (ਮਨਜੋਤ ਸਿੰਘ) : ਪੰਜਾਬ 'ਚ 5 ਸੀਟਾਂ ’ਤੇ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਸਰਗਰਮ ਹੋ ਗਈਆਂ ਹਨ। ਇਸ ਦੇ ਚੱਲਦਿਆਂ ਸਿਆਸੀ ਪਾਰਟੀਆਂ ਜਨਤਾ ਦੀ ਨਬਜ਼ ਟਟੋਲਣ 'ਚ ਰੁੱਝ ਗਈਆਂ ਹਨ। ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ 'ਚ ਖ਼ਾਲੀ ਹੋਈਆਂ ਇਨ੍ਹਾਂ ਪੰਜ ਸੀਟਾਂ ’ਤੇ ਹੋਣ ਜਾ ਰਹੀਆਂ ਚੋਣਾਂ ਅਹਿਮ ਹੋਣਗੀਆਂ ਕਿਉਂਕਿ ਵੱਖ-ਵੱਖ ਸਿਆਸੀ ਪਾਰਟੀਆਂ ਇਨ੍ਹਾਂ ਚੋਣਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੇ ਟ੍ਰਾਇਲ ਵਜੋਂ ਦੇਖ ਰਹੀਆਂ ਹਨ। ਇਸ ਦੇ ਚੱਲਦਿਆਂ ਸਾਰੀਆਂ ਸਿਆਸੀ ਪਾਰਟੀਆਂ ਵਲੋਂ ਇਨ੍ਹਾਂ ਚੋਣਾਂ 'ਚ ਜਿੱਤ ਹਾਸਲ ਕਰਨ ਲਈ ਜੰਗੀ ਪੱਧਰ ‘ਤੇ ਤਿਆਰੀ ਕੀਤੀ ਜਾ ਰਹੀਆਂ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਭਿਆਨਕ ਗਰਮੀ ਦੌਰਾਨ ਵੱਡੀ ਘਟਨਾ, ਚੱਲਦੀ ਕਾਰ ਨੂੰ ਲੱਗੀ ਅੱਗ, ਜਿਊਂਦਾ ਸੜਿਆ ਚਾਲਕ (ਵੀਡੀਓ)

ਜਲੰਧਰ ਵੈਸਟ 'ਚ ਚੋਣ ਦਾ ਐਲਾਨ ਹੋਣ ਤੋਂ ਬਾਅਦ ਸਾਰੀਆਂ ਸਿਆਸੀ ਪਾਰਟੀਆਂ ਮੁੜ ਸਰਗਰਮ ਨਜ਼ਰ ਆ ਰਹੀਆਂ ਹਨ। 10 ਜੁਲਾਈ ਨੂੰ ਇਸ ਸੀਟ ਲਈ ਵੋਟਾਂ ਪੈਣਗੀਆਂ ਅਤੇ 21 ਜੂਨ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਸਕਣਗੇ। ਸਾਰੀਆਂ ਪਾਰਟੀਆਂ ਵਲੋਂ ਆਪਣੇ-ਆਪਣੇ ਉਮੀਦਵਾਰਾਂ ਦਾ ਐਲਾਨ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। 2022 ਦੀਆਂ ਵਿਧਾਨ ਸਭਾ ਚੋਣਾਂ 'ਚ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਸ਼ੀਤਲ ਅੰਗੁਰਾਲ ਨੇ ਕਾਂਗਰਸ ਦੇ ਸੁਸ਼ੀਲ ਰਿੰਕੂ ਨੂੰ ਹਰਾਇਆ ਸੀ, ਜਦੋਂ ਕਿ ਹੁਣ ਦੋਵੇਂ ਭਾਜਪਾ 'ਚ ਸ਼ਾਮਲ ਹੋ ਗਏ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ੇ ਵੱਲ ਜਾਣ ਵਾਲੇ ਦੇਣ ਧਿਆਨ, ਤੁਹਾਡੇ ਮਤਲਬ ਦੀ ਹੈ ਖ਼ਬਰ (ਤਸਵੀਰਾਂ)

ਸ਼੍ਰੋਮਣੀ ਅਕਾਲੀ ਦਲ ਦਾ ਬਸਪਾ ਨਾਲ ਗਠਜੋੜ ਸੀ, ਹਾਲਾਂਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਦੋਹਾਂ ਪਾਰਟੀਆਂ ਦਾ ਗਠਜੋੜ ਟੁੱਟ ਗਿਆ ਸੀ। ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਦੀ ਪੜਤਾਲ 24 ਜੂਨ ਨੂੰ ਹੋਵੇਗੀ ਅਤੇ ਨਾਮਜ਼ਦਗੀਆਂ ਵਾਪਸ ਲੈਣ ਦੀ ਆਖ਼ਰੀ ਮਿਤੀ 26 ਜੂਨ ਹੈ। ਵੋਟਾਂ 10 ਜੁਲਾਈ ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 13 ਜੁਲਾਈ ਨੂੰ ਹੋਵੇਗੀ। ਵੋਟਾਂ ਪਾਉਣ ਦਾ ਸਮਾਂ ਸਵੇਰ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ। ਜ਼ਿਮਨੀ ਚੋਣਾਂ ਦੀ ਤਾਰੀਖ਼ ਤੋਂ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ 'ਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਅਤੇ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਮਤਲਬ ਕਿ 15 ਜੁਲਾਈ ਤੱਕ ਲਾਗੂ ਰਹੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News