ਹੁਣ ਇਸ ਪਿੰਡ ''ਚ ਸਿਆਸੀ ਪਾਰਟੀਆਂ ਦੇ ਮੁਕੰਮਲ ਬਾਈਕਾਟ ਦਾ ਐਲਾਨ, ਨੌਜਵਾਨਾਂ ਨੇ ਕਹੀ ਇਹ ਗੱਲ

08/25/2021 10:41:10 AM

ਬਨੂੜ (ਜ. ਬ.) : ਕੇਂਦਰ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਬਣਾਏ ਗਏ ਕਾਲੇ ਕਾਨੂੰਨਾਂ ਨੂੰ ਕਿਸਾਨ ਜੱਥੇਬੰਦੀਆਂ ਦੇ ਸੰਘਰਸ਼ ਕੀਤੇ ਜਾਣ ਦੇ ਬਾਵਜੂਦ ਰੱਦ ਨਾ ਕੀਤੇ ਜਾਣ ਕਾਰਨ ਸੂਬੇ ਦੇ ਵਸਨੀਕਾਂ ਦਾ ਗੁੱਸਾ ਦਿਨੋਂ-ਦਿਨ ਪ੍ਰਚੰਡ ਹੁੰਦਾ ਜਾ ਰਿਹਾ ਹੈ। ਇਸ ਕਿਸਾਨੀ ਸੰਘਰਸ਼ ਦੇ ਚੱਲਦੇ ਕੁੱਝ ਮਹੀਨੇ ਪਹਿਲਾਂ ਸੂਬੇ ਦੇ ਵਸਨੀਕਾਂ ਵੱਲੋਂ ਭਾਜਪਾ ਦਾ ਮੁਕੰਮਲ ਬਾਈਕਾਟ ਦਾ ਐਲਾਨ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਪਟਵਾਰੀ ਭਰਤੀ ਹੋਣ ਵਾਲੇ ਨੌਜਵਾਨਾਂ ਦੀ ਟੁੱਟੀ ਆਸ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ

ਹੁਣ ਨੇੜਲੇ ਪਿੰਡ ਮਿਰਜ਼ਾਪੁਰ ਦੇ ਨੌਜਵਾਨਾਂ ਨੇ ਸਾਰੀਆਂ ਪਾਰਟੀਆਂ ਦੇ ਮੁਕੰਮਲ ਬਾਈਕਾਟ ਦੀਆਂ ਫਲੈਕਸਾਂ ਪਿੰਡ ਦੀ ਫਿਰਨੀ ਤੇ ਹੋਰ ਵੱਖ-ਵੱਖ ਥਾਵਾਂ ’ਤੇ ਲਗਾ ਦਿੱਤੀਆਂ ਹਨ। ਜਾਣਕਾਰੀ ਦਿੰਦਿਆਂ ਪਰਮਿੰਦਰ ਸਿੰਘ, ਜਰਨੈਲ ਸਿੰਘ ਲਹਿਲ, ਰਕਵਿੰਦਰ ਸਿੰਘ, ਗੁਰਸੇਵਕ ਸਿੰਘ, ਗੁਰਦੇਵ ਸਿੰਘ, ਮਨਜੀਤ ਸਿੰਘ, ਗਗਨ ਦੀਪ ਸ਼ਰਮਾ ਤੋਂ ਇਲਾਵਾ ਹੋਰ ਨੌਜਵਾਨਾਂ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਣਾਏ ਗਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ 9 ਮਹੀਨਿਆਂ ਤੋਂ ਸੰਘਰਸ਼ ਕੀਤਾ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਸਿੱਧੂ ਦੇ ਸਲਾਹਕਾਰਾਂ ਵੱਲੋਂ ਦਿੱਤੇ ਬਿਆਨਾਂ 'ਤੇ ਪੰਜਾਬ ਦੇ ਮੰਤਰੀਆਂ ਵੱਲੋਂ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ

ਇਸ ਦੇ ਬਾਵਜੂਦ ਸੂਬੇ ਦੀ ਕਿਸੇ ਵੀ ਸਿਆਸੀ ਪਾਰਟੀ ਦੇ ਆਗੂਆਂ ਵੱਲੋਂ ਇਸ ਕਿਸਾਨੀ ਸੰਘਰਸ਼ ’ਚ ਸ਼ਮੂਲੀਅਤ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਸਾਨੂੰ ਪਿਛਲੇ 9 ਮਹੀਨਿਆਂ ਤੋਂ ਕੀਤੇ ਜਾ ਰਹੇ ਸੰਘਰਸ਼ ਦਾ ਕੋਈ ਫ਼ਾਇਦਾ ਨਹੀਂ। ਜਦੋਂ ਅੱਜ ਵੀ ਅਸੀਂ ਇਨ੍ਹਾਂ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਆਪਣੇ ਪਿੰਡਾਂ ’ਚ ਬੁਲਾਉਂਦੇ ਹਾਂ ਅਤੇ ਇਨ੍ਹਾਂ ਦੀਆਂ ਰੈਲੀਆਂ ’ਚ ਜਾਂਦੇ ਹਾਂ। ਨੌਜਵਾਨਾਂ ਨੇ ਕਿਹਾ ਕਿ ਸਿਆਸੀ ਪਾਰਟੀਆਂ ਦੇ ਆਗੂਆਂ ਦੇ ਵਤੀਰੇ ਤੋਂ ਦੁਖੀ ਹੋ ਕੇ ਨੌਜਵਾਨਾਂ ਨੇ ਕਿਸੇ ਵੀ ਸਿਆਸੀ ਪਾਰਟੀ ਦੇ ਆਗੂ ਨੂੰ ਪਿੰਡ ’ਚ ਨਾ ਵੜਨ ਦੇਣ ਦਾ ਫ਼ੈਸਲਾ ਕੀਤਾ ਹੈ।

ਇਹ ਵੀ ਪੜ੍ਹੋ : CBSE : 10ਵੀਂ ਤੇ 12ਵੀਂ ਦੀਆਂ ਬਦਲਵੀਆਂ ਤੇ ਕੰਪਾਰਟਮੈਂਟ ਪ੍ਰੀਖਿਆਵਾਂ ਅੱਜ ਤੋਂ

ਜੇਕਰ ਕਿਸੇ ਵੀ ਸਿਆਸੀ ਪਾਰਟੀ ਦਾ ਆਗੂ ਪਿੰਡ ’ਚ ਆਵੇਗਾ ਤਾਂ ਉਸ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ, ਜਿਸ ਦਾ ਜ਼ਿੰਮੇਵਾਰ ਪਿੰਡ ਬੁਲਾਉਣ ਵਾਲਾ ਵਿਅਕਤੀ ਖ਼ੁਦ ਹੋਵੇਗਾ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਨੇੜਲੇ ਪਿੰਡ ਅਬਰਾਵਾਂ ਤੇ ਭਟੀਰਸ ਦੇ ਵਸਨੀਕਾਂ ਨੇ ਵੀ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆ ਦੀ ਪਿੰਡ ’ਚ ਐਂਟਰੀ ਬੈਨ ਦੀਆਂ ਫਲੈਕਸਾਂ ਲਗਾਈਆਂ ਹੋਈਆਂ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


Babita

Content Editor

Related News