ਕੈਨੇਡਾ ਦੇ ਮੁੱਦੇ ''ਤੇ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਇਕਜੁੱਟ ਹੋਣ : ਜਾਖੜ
Wednesday, Sep 20, 2023 - 11:04 AM (IST)
ਚੰਡੀਗੜ੍ਹ (ਹਰੀਸ਼ਚੰਦਰ) : ਪੰਜਾਬ ਭਾਜਪਾ ਦੇ ਪ੍ਰਧਾਨ ਅਤੇ ਸਾਬਕਾ ਸਾਂਸਦ ਸੁਨੀਲ ਕੁਮਾਰ ਜਾਖੜ ਨੇ ਕਿਹਾ ਹੈ ਕਿ ਜਿਸ ਤਰ੍ਹਾਂ ਪਾਕਿਸਤਾਨ ਪੰਜਾਬ ਨੂੰ ਨਿਸ਼ਾਨਾ ਬਣਾਉਣ ਲਈ ਨਸ਼ਿਆਂ ਦੀ ਵਰਤੋਂ ਕਰ ਰਿਹਾ ਹੈ, ਉਸੇ ਤਰ੍ਹਾਂ ਕੈਨੇਡਾ ਸਾਡੇ ਦੇਸ਼ ਦੀ ਸ਼ਾਂਤੀ ਨੂੰ ਅਸਥਿਰ ਕਰਨ ਦੀ ਕੋਸ਼ਿਸ ਕਰ ਰਹੇ ਅਨਸਰਾਂ ਨੂੰ ਪਨਾਹ ਦਿੰਦਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਕਿਹਾ ਕਿ ਇਸ ਦੇ ਬਾਵਜੂਦ ਉਨ੍ਹਾਂ ਵਿਚ ਭਾਰਤ ਦੀ ਆਲੋਚਨਾ ਕਰਨ ਦੀ ਹਿੰਮਤ ਹੈ। ਜਾਖੜ ਨੇ ਚਿਤਾਵਨੀ ਦਿੱਤੀ ਕਿ ਇਸ ਪੂਰੇ ਘਟਨਾਕ੍ਰਮ ਵਿਚ ਪੰਜਾਬੀ ਅਤੇ ਭਾਰਤੀ ਮੂਕ ਦਰਸ਼ਕ ਨਹੀਂ ਬਣੇ ਰਹਿਣਗੇ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਜਿਹੇ ਪਾਖੰਡਾਂ ਵਿਰੁੱਧ ਦਲੇਰਾਨਾ ਕਾਰਵਾਈ ਕਰਨ ਲਈ ਵਧਾਈ ਦਿੱਤੀ ਹੈ।
ਇਹ ਵੀ ਪੜ੍ਹੋ : ਕੈਨੇਡਾ ਤੋਂ ਰੂਹ ਕੰਬਾਊ ਖ਼ਬਰ: ਜਨਮ ਦਿਨ ਵਾਲੇ ਦਿਨ ਟਰਾਲੇ 'ਚ ਸੜ ਗਿਆ ਪੰਜਾਬੀ ਨੌਜਵਾਨ
ਪੰਜਾਬ ਭਾਜਪਾ ਪ੍ਰਧਾਨ ਨੇ ਸੂਬਾ ਕਾਂਗਰਸ, ਆਮ ਆਦਮੀ ਪਾਰਟੀ, ਅਕਾਲੀ ਦਲ ਅਤੇ ਸੂਬੇ ਦੀਆਂ ਸਾਰੀਆਂ ਪਾਰਟੀਆਂ ਨੂੰ ਇੱਕਜੁੱਟ ਹੋ ਕੇ ਪੰਜਾਬ ਨਾਲ ਜੁੜੇ ਇਸ ਮੁੱਦੇ ’ਤੇ ਭਾਰਤ ਸਰਕਾਰ ਦੀ ਹਮਾਇਤ ਵਿਚ ਅਤੇ ਕੈਨੇਡਾ ਸਰਕਾਰ ਦੀ ਦਖਲਅੰਦਾਜ਼ੀ ਵਿਰੁੱਧ ਇੱਕ ਸੁਰ ਵਿਚ ਬੋਲਣ ਦਾ ਸੱਦਾ ਦਿੱਤਾ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ 5 ਸਾਲ ਤੱਕ ਦੇ ਬੱਚਿਆਂ ਦੇ ਮਾਪਿਆਂ ਨੂੰ ਵੱਡਾ ਤੋਹਫ਼ਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8