ਪਾਰਟੀ ਦੀ ਹੋਂਦ ਬਚਾਉਣ ਲਈ ਹੱਥ ਪੈਰ ਮਾਰ ਰਹੈ ਸੁਖਬੀਰ : ਸਾਧੂ ਸਿੰਘ

Tuesday, Jan 14, 2020 - 06:57 PM (IST)

ਸ੍ਰੀ ਮੁਕਤਸਰ ਸਾਹਿਬ/ਮੰਡੀ ਲੱਖੇਵਾਲੀ (ਪਵਨ ਤਨੇਜਾ, ਖੁਰਾਣਾ, ਸੁਖਪਾਲ) : ਸ਼ਹੀਦੀ ਜੋੜ ਮੇਲੇ 'ਤੇ ਕਿਸੇ ਵੀ ਸਿਆਸੀ ਪਾਰਟੀ ਨੂੰ ਸਿਆਸੀ ਸਟੇਜ ਨੂੰ ਨਹੀਂ ਲਗਾਉਣੀ ਚਾਹੀਦੀ ਬਲਕਿ ਉਨ੍ਹਾਂ ਸ਼ਹੀਦਾਂ ਨੂੰ ਸਿਜਦਾ ਕਰਨਾ ਚਾਹੀਦਾ ਹੈ, ਜਿਨ੍ਹਾਂ ਨੇ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪ੍ਰੋ. ਸਾਧੂ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ 'ਤੇ ਸਮੁੱਚੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਨੇ ਹਲਕਾ ਪ੍ਰਧਾਨ ਜਗਦੀਪ ਸਿੰਘ ਦੇ ਗ੍ਰਹਿ ਵਿਖੇ ਇਕੱਠੇ ਹੋਣ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਬੋਲਦਿਆਂ ਪ੍ਰੋ. ਸਾਧੂ ਸਿੰਘ ਨੇ ਆਖਿਆ ਕਿ ਅਜਿਹੇ ਜੋੜ ਮੇਲਿਆਂ 'ਤੇ ਸਿਆਸਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਫਤਿਹਗੜ੍ਹ ਸਾਹਿਬ ਦੇ ਜੋੜ ਮੇਲੇ 'ਤੇ ਫੈਸਲਾ ਕੀਤਾ ਗਿਆ ਸੀ ਕਿ ਸ਼ਹੀਦੀ ਜੋੜ ਮੇਲਿਆਂ 'ਤੇ ਸਿਆਸੀ ਸਟੇਜਾਂ ਨਹੀਂ ਲਗਾਈਆਂ ਜਾਣਗੀਆਂ। ਉਸੇ ਲੜੀ 'ਤੇ ਤੁਰਦਿਆਂ ਪਾਰਟੀ ਵੱਲੋਂ ਮਾਘੀ ਮੇਲੇ 'ਤੇ ਵੀ ਕੋਈ ਸਿਆਸੀ ਸਟੇਜ ਨਹੀਂ ਲਗਾਈ। ਬਲਕਿ ਪਾਰਟੀ ਦੇ ਆਗੂਆਂ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ ਹੈ। 

ਇਸ ਮੌਕੇ ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲਾਂ ਦਾ ਜਵਾਬ ਦਿੰਦਿਆਂ ਸਾਧੂ ਸਿੰਘ ਨੇ ਕਿਹਾ ਕਿ ਆਪਣੇ ਆਪ ਨੂੰ ਪੰਥਕ ਪਾਰਟੀ ਕਹਾਉਣ ਵਾਲੀ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਵੀ ਅਕਾਲ ਤਖਤ ਦਾ ਫਰਮਾਨ ਨਾ ਮੰਨ ਕੇ ਬਲਕਿ ਉਨ੍ਹਾਂ ਦੇ ਉਲਟ ਚੱਲਦਿਆਂ ਇਹ ਕਾਨਫਰੰਸ ਸੱਦੀ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਹੋ ਗਿਆ ਹੈ ਕਿਉਂÎਕਿ ਅਕਾਲੀ ਦਲ ਦੀ ਹੋਂਦ ਖਤਮ ਹੋਣ ਕਿਨਾਰੇ ਹਨ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਪਾਰਟੀ ਨੂੰ ਬਚਾਉਣ ਲਈ ਹੱਥ ਪੈਰ ਮਾਰ ਰਿਹਾ ਹੈ ਪ੍ਰੰਤੂ ਹੁਣ ਪੰਜਾਬ ਦੇ ਲੋਕ ਇਨ੍ਹਾਂ ਨੂੰ ਮੂੰਹ ਤੱਕ ਨਹੀਂ ਲਾਉਣਗੇ। ਇਕ ਹੋਰ ਸਵਾਲ ਦੇ ਜਵਾਬ 'ਚ ਉਨ੍ਹਾਂ ਆਖਿਆ ਕਿ ਕਾਂਗਰਸ ਸਰਕਾਰ ਦੇ ਤਿੰਨ ਸਾਲ ਬੀਤ ਚੁੱਕੇ ਹਨ ਪ੍ਰੰਤੂ ਹਾਲੇ ਤੱਕ ਪੰਜਾਬੀ ਸੌਖੇ ਨਹੀਂ ਹੋਏ ਬਲਕਿ ਦਿਨੋਂ ਦਿਨ ਔਖੇ ਹੀ ਹੋਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮਹਿਲਾਂ ਤੋਂ ਬਾਹਰ ਨਹੀਂ ਨਿਕਲਦਾ। ਜਿਸ ਕਾਰਨ ਹਰ ਵਰਗ ਨੂੰ ਸੜਕਾਂ 'ਤੇ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ।


Gurminder Singh

Content Editor

Related News