ਬੱਚੇ ਦੀ ਗ੍ਰਿਫ਼ਤਾਰੀ ’ਤੇ ਗਰਮਾਈ ਸਿਆਸਤ, ਹੁਣ ਕੁਲਤਾਰ ਸੰਧਵਾ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ (ਵੀਡੀਓ)

Sunday, Jul 18, 2021 - 01:24 AM (IST)

ਚੰਡੀਗੜ੍ਹ- ਦੇਸ਼ ਭਰ ’ਚ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਹੋ ਰਿਹਾ ਹੈ। ਇਸੇ ਵਿਰੋਧ ਦੇ ਚੱਲਦਿਆਂ ਅੱਜ ਕਿਸਾਨਾਂ ਵੱਲੋਂ ਭਾਜਪਾ ਆਗੂ ਸੰਜੇ ਟੰਡਨ ਦੇ ਘਰ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਸਥਿਤੀ ਤਣਾਅਪੂਰਨ ਹੋ ਗਈ ਅਤੇ ਚੰਡੀਗੜ੍ਹ ਪੁਲਸ ਵੱਲੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ, ਜਿਨ੍ਹਾਂ ’ਚ ਇਕ 13 ਸਾਲਾ ਬੱਚਾ ਵੀ ਸ਼ਾਮਿਲ ਸੀ। 

ਇਹ ਵੀ ਪੜ੍ਹੋ- ਮਰਚੈਂਟ ਨੇਵੀ ਦੇ ਕੈਪਟਨ ਦਾ ਜਾਅਲੀ ਫੇਸਬੁੱਕ ਅਕਾਊਂਟ ਬਣਾ ਕੇ ਠੱਗੀ ਮਾਰਨ ਦੀ ਕੋਸ਼ਿਸ਼, ਪੈਸਿਆਂ ਦੀ ਕੀਤੀ ਮੰਗ

ਚੰਡੀਗੜ੍ਹ ਪੁਲਸ ਵੱਲੋਂ 13 ਸਾਲਾ ਬੱਚੇ ’ਤੇ ਕੀਤੀ ਗਈ ਇਸ ਕਾਰਵਾਈ ਤੋਂ ਬਾਅਦ ਚਾਰੋਂ ਪਾਸੇ ਇਸ ਦਾ ਵਿਰੋਧ ਹੋ ਰਿਹਾ ਹੈ। ਪੁਲਸ ਵੱਲੋਂ ਕੀਤੀ ਗਈ ਇਸ ਕਾਰਵਾਈ ਦਾ ਕਿਸਾਨ ਆਗੂਆਂ ਦੇ ਨਾਲ-ਨਾਲ ਸਿਆਸੀ ਆਗੂਆਂ ਨੇ ਵੀ ਵਿਰੋਧ ਕੀਤਾ ਹੈ। ਕਿਸਾਨ ਆਗੂ ਗੁਰਨਾਮ ਸਿੰਘ ਚਢੂਨੀ ਵੱਲੋਂ ਟਵੀਟ ਕਰਦਿਆਂ ਕਿਹਾ ਗਿਆ ਕਿ ਬੱਚੇ ਨਾਲ ਜੇਕਰ ਕਿਸੇ ਵੀ ਤਰ੍ਹਾਂ ਦੀ ਕੋਈ ਗਲਤ ਕਾਰਵਾਈ ਹੋਈ ਤਾਂ ਉਹ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਣਗੇ।

ਇਹ ਵੀ ਪੜ੍ਹੋ- ਮੁਲਾਕਾਤਾਂ ਦਾ ਸਿਲਸਿਲਾ ਜਾਰੀ, ਹੁਣ ਕੈਪਟਨ ਨੂੰ ਮਿਲਣ ਉਨ੍ਹਾਂ ਦੇ ਘਰ ਪੁੱਜੇ ਪ੍ਰਤਾਪ ਬਾਜਵਾ

ਉੱਥੇ ਹੀ ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਵੀ ਇਸ ਮਸਲੇ ’ਤੇ ਚੰਡੀਗੜ੍ਹ ਪੁਲਸ ਨੂੰ ਫਟਕਾਰ ਲਾਈ ਹੈ। ‘ਆਪ’ ਆਗੂ ਕੁਲਤਾਰ ਸਿੰਘ ਸੰਧਵਾ ਨੇ ਚੰਡੀਗੜ੍ਹ ਪੁਲਸ ਨੂੰ ਫਟਕਾਰ ਲਾਉਂਦਿਆਂ ਕਿਹਾ ਕਿ ਪੁਲਸ ’ਚ ਕੰਮ ਕਰਨ ਵਾਲੇ ਨੌਜਵਾਨ ਵੀ ਤਾਂ ਕਿਸਾਨਾਂ ਦੇ ਹੀ ਬੱਚੇ ਹਨ, ਉਹ ਵੀ ਤਾਂ ਕਿਸਾਨਾਂ ਵੱਲੋਂ ਪੈਦਾ ਕੀਤਾ ਅੰਨ ਹੀ ਖਾਂਦੇ ਹਨ, ਉਨ੍ਹਾਂ ਨੂੰ ਫਿਰ ਵੀ ਇਹ ਗੈਰ-ਮਨੁੱਖੀ ਵਤੀਰਾ ਕਰਦਿਆਂ ਸ਼ਰਮ ਨਹੀਂ ਆਈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਚੰਡੀਗੜ੍ਹ ਪੁਲਸ ਵੱਲੋਂ ਕੀਤੀ ਗਈ ਇਸ ਕਾਰਵਾਈ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦੀ ਹੈ।   

ਇਹ ਵੀ ਪੜ੍ਹੋ- ਮੁਲਾਕਾਤਾਂ ਦਾ ਸਿਲਸਿਲਾ ਜਾਰੀ, ਹੁਣ ਨਵਜੋਤ ਸਿੱਧੂ ਨੂੰ ਮਿਲੇ ਵਿਧਾਇਕ ਪਰਗਟ ਸਿੰਘ

ਗ੍ਰਿਫ਼ਤਾਰੀ ਦੌਰਾਨ ਬੱਚੇ ਦੇ ਸਨ ਇਹ ਬੋਲ
‘‘ਉਸ ਨੂੰ ਪੁਲਸ ਹਿਰਾਸਤ ’ਚ ਲੈ ਲਿਆ ਗਿਆ ਹੈ, ਕੋਈ ਗੱਲ ਨਹੀਂ ਉਹ ਜੇਲ੍ਹ ਜਾ ਰਿਹਾ ਹੈ, ਜੇ ਉਹ ਜੇਲ੍ਹ ’ਚ ਮਰ ਵੀ ਗਿਆ ਤਾਂ ਉਸ ਨੂੰ ਸਿੰਘੂ ਬਾਰਡਰ ਤੋਂ ਕੋਈ ਕਿਸਾਨ ਆਗੂ ਲੈਣ ਆਵੇ।’’


Bharat Thapa

Content Editor

Related News