ਪੰਜਾਬ ਦੇ ਸ਼ਹੀਦ ਅਗਨੀਵੀਰ ''ਤੇ ਸਿਆਸਤ! ਰਾਹੁਲ ਗਾਂਧੀ ਤੇ ਰਾਜਨਾਥ ਵਿਚਾਲੇ ਵਿਵਾਦ ਮਗਰੋਂ ਸਾਹਮਣੇ ਆਇਆ ਪਰਿਵਾਰ

07/04/2024 11:18:00 AM

ਖੰਨਾ (ਵਿਪਨ): ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰਾਮਗੜ੍ਹ ਸਰਦਾਰਾ ਦੇ ਅਗਨੀਵੀਰ ਅਜੇ ਕੁਮਾਰ ਜਨਵਰੀ ਵਿਚ ਸ਼ਹੀਦ ਹੋ ਗਏ ਸਨ। ਉਨ੍ਹਾਂ ਨੇ ਜੰਮੂ-ਕਸ਼ਮੀਰ ਦੇ ਰਾਜੌਰੀ ਵਿਚ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਤਾ ਸੀ। ਉਨ੍ਹਾਂ ਦੀ ਸ਼ਹਾਦਤ ਮਗਰੋਂ ਮਿਲਣ ਵਾਲੇ ਸਹਾਇਤਾ ਨੂੰ ਲੈ ਕੇ ਸਿਆਸਤ ਜਾਰੀ ਹੈ। ਲੋਕ ਸਭਾ ਵਿਚ ਰਾਹੁਲ ਗਾਂਧੀ ਨੇ ਦਾਅਵਾ ਕੀਤਾ ਸੀ ਕਿ ਸ਼ਹੀਦ ਅਗਨੀਵੀਰ ਦੇ ਪਰਿਵਾਰ ਨੂੰ ਸਰਕਾਰ ਵੱਲੋਂ ਸਹਾਇਤਾ ਮੁਹੱਈਆ ਨਹੀਂ ਕਰਵਾਈ ਗਈ, ਜਦਕਿ ਦੇਸ਼ ਦੇ ਰੱਖਿਆ ਮੰਤਰੀ ਨੇ ਇਸ ਦੋਸ਼ ਨੂੰ ਸਿਰੇ ਤੋਂ ਨਕਾਰ ਦਿੱਤਾ ਸੀ। ਇਸ ਮੁੱਦੇ 'ਤੇ ਦੋਹੇਂ ਆਗੂ ਸੰਸਦ ਵਿਚ ਆਹਮੋ-ਸਾਹਮਣੇ ਹੋ ਗਏ ਸਨ। ਹੁਣ ਇਸ ਮਾਮਲੇ 'ਤੇ ਸ਼ਹੀਦ ਅਗਵੀਨੀਰ ਦੇ ਪਰਿਵਾਰ ਦਾ ਬਿਆਨ ਸਾਹਮਣੇ ਆਇਆ ਹੈ।

ਇਹ ਖ਼ਬਰ ਵੀ ਪੜ੍ਹੋ  - ਸਿੱਧੂ ਮੂਸੇਵਾਲਾ ਕਤਲਕਾਂਡ: ਰਾਜਾ ਵੜਿੰਗ ਨੇ ਸੁਨੀਲ ਜਾਖੜ ਨੂੰ ਦਿੱਤਾ ਮੋੜਵਾਂ ਜਵਾਬ, ਕਹਿ ਦਿੱਤੀਆਂ ਇਹ ਗੱਲਾਂ

ਦਰਅਸਲ, ਲੋਕ ਸਭਾ ਚੋਣਾਂ ਤੋਂ ਪਹਿਲਾਂ ਰਾਹੁਲ ਗਾਂਧੀ ਸ਼ਹੀਦ ਅਗਨੀਵੀਰ ਅਜੇ ਕੁਮਾਰ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਸਨ। ਇਸ ਦੌਰਾਨ ਸ਼ਹੀਦ ਦੇ ਪਿਤਾ ਨੇ ਦੱਸਿਆ ਸੀ ਕਿ ਉਨ੍ਹਾਂ ਨੂੰ ਸਰਕਾਰ ਵੱਲੋਂ ਬਣਦੀ ਆਰਥਿਕ ਸਹਾਇਤਾ ਨਹੀਂ ਦਿੱਤੀ ਗਈ। ਇਸ ਮਗਰੋਂ ਹੁਣ ਰਾਹੁਲ ਗਾਂਧੀ ਨੇ ਸੰਸਦ ਵਿਚ ਕੇਂਦਰ ਸਰਕਾਰ ਨੂੰ ਇਸ ਮੁੱਦੇ 'ਤੇ ਘੇਰਿਆ ਸੀ। ਉੱਥੇ ਹੀ ਰਾਜਨਾਥ ਸਿੰਘ ਨੇ ਦਾਅਵਾ ਕੀਤਾ ਸੀ ਕਿ ਸ਼ਹੀਦ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਿੱਤੇ ਗਏ ਹਨ। ਇਸ ਮਗਰੋਂ ਫ਼ੌਜ ਵੱਲੋਂ ਵੀ ਪਰਿਵਾਰ ਨੂੰ 98 ਲੱਖ 37 ਹਜ਼ਾਰ ਰੁਪਏ ਦੇਣ ਦਾ ਦਾਅਵਾ ਕੀਤਾ ਗਿਆ। 

ਇਹ ਖ਼ਬਰ ਵੀ ਪੜ੍ਹੋ - ਤੜਕਸਾਰ ਵਾਪਰਿਆ ਵੱਡਾ ਹਾਦਸਾ! ਬੇਕਾਬੂ ਹੋ ਕੇ ਪਲਟਿਆ ਟਿੱਪਰ, ਲਪੇਟ 'ਚ ਆਈਆਂ 3 ਗੱਡੀਆਂ

ਇਸ ਮਗਰੋਂ ਹੁਣ ਸ਼ਹੀਦ ਅਗਨੀਵੀਰ ਅਜੇ ਕੁਮਾਰ ਦੇ ਪਿਤਾ ਚਰਨਜੀਤ ਸਿੰਘ ਨੇ ਸਾਰੀ ਗੱਲ ਸਾਫ਼ ਕੀਤੀ ਹੈ। 'ਜਗ ਬਾਣੀ' ਨਾਲ ਗੱਲਬਾਤ ਕਰਦਿਆਂ ਚਰਨਜੀਤ ਸਿੰਘ ਨੇ ਕਿਹਾ ਕਿ ਰਾਹੁਲ ਗਾਂਧੀ ਜਦੋਂ ਉਨ੍ਹਾਂ ਨੂੰ ਮਿਲਣ ਆਏ ਸੀ ਤਾਂ ਉਨ੍ਹਾਂ ਨੇ ਰਾਹੁਲ ਨੂੰ ਦੱਸਿਆ ਸੀ ਕਿ ਸਾਨੂੰ 48 ਲੱਖ ਰੁਪਏ ਮਿਲੇ ਹਨ। ਪਰ ਸਾਨੂੰ ਬਾਅਦ ਵਿਚ ਪਤਾ ਲੱਗਿਆ ਕਿ 50 ਲੱਖ ਰੁਪਏ ਦੂਜੇ ਬੈਂਕ ਅਕਾਊਂਟ ਵਿਚ ਆਏ ਹੋਏ ਸਨ। ਇਸ ਲਈ ਰਾਹੁਲ ਗਾਂਧੀ ਅਤੇ ਰਾਜਨਾਥ ਸਿੰਘ ਦੋਵੇਂ ਹੀ ਆਪੋ-ਆਪਣੀ ਜਗ੍ਹਾ 'ਤੇ ਸਹੀ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਸਾਨੂੰ 1 ਕਰੋੜ ਰੁਪਏ ਦਾ ਚੈੱਕ ਦਿੱਤਾ ਸੀ। ਇਸ ਦੌਰਾਨ ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਦੇ ਪੁੱਤ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ ਤੇ ਅਗਨੀਵੀਰ ਯੋਜਨਾ ਨੂੰ ਰੱਦ ਕਰ ਦੇਣਾ ਚਾਹੀਦਾ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News