ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਗਠਜੋੜ ਨੂੰ ਲੈ ਕੇ ਅਕਾਲੀ ਦਲ ਪੁਨਰ ਸੁਰਜੀਤੀ ਦਾ ਪਹਿਲਾ ਬਿਆਨ
Thursday, Oct 09, 2025 - 01:15 PM (IST)

ਨਾਭਾ (ਰਾਹੁਲ ਖੁਰਾਣਾ) : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਗੱਠਜੋੜ ਨੂੰ ਲੈ ਕੇ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਸਾਡਾ ਪਹਿਲਾ ਫੌਕਸ ਪਾਰਟੀ ਨੂੰ ਤੱਕੜਾ ਕਰਨ 'ਤੇ ਹੈ। ਆਗਾਮੀ ਵਿਧਾਨ ਸਭਾ ਚੋਣਾਂ ਵਿਚ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨਾਲ ਸਮਝੌਤਾ ਕਰਨ ਬਾਰੇ ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਰਨਾ ਹੈ ਪਰ ਪਹਿਲਾਂ ਅਸੀਂ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰ ਰਹੇ ਹਾਂ ਇਸ ਤੋਂ ਬਾਅਦ ਹੀ ਕੋਈ ਫੈ਼ਸਲਾ ਲਿਆ ਜਾਵੇਗਾ ਕਿ ਕਿਸ ਪਾਰਟੀ ਨਾਲ ਸਮਝੌਤਾ ਕਰਨਾ ਹੈ।
ਇਹ ਵੀ ਪੜ੍ਹੋ : ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਚੰਗੀ ਖ਼ਬਰ, ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ
ਰੱਖੜਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤੀ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇਹ ਪਹਿਲਾਂ ਹੀ ਐਲਾਨ ਕਰ ਦਿੱਤਾ ਗਿਆ ਸੀ ਕਿ ਨਾ ਤਾਂ ਉਹ ਕੋਈ ਅਹੁਦਾ ਲੈਣਗੇ ਅਤੇ ਨਾ ਹੀ ਕੋਈ ਚੋਣ ਲੜਨਗੇ। ਉਹ ਸਿਰਫ ਪੰਥ ਦੀ ਸੇਵਾ ਕਰਨ ਦੇ ਇਰਾਦੇ ਹੀ ਕੰਮ ਕਰ ਰਹੇ ਹਨ ਅਤੇ ਇਸੇ ਤਰ੍ਹਾਂ ਕਰਦੇ ਰਹਿਣਗੇ।
ਇਹ ਵੀ ਪੜ੍ਹੋ : ਬਿਜਲੀ ਵਾਲੇ ਕੁਨੈਕਸ਼ਨਾਂ ਨੂੰ ਲੈ ਕੇ ਵੱਡੀ ਖ਼ਬਰ, ਪਾਵਰਕਾਮ ਨੇ ਕਰ 'ਤੀ ਵੱਡੀ ਕਾਰਵਾਈ
ਤਰਨਤਾਰਨ ਜ਼ਿਮਨੀ ਚੋਣ ਨੂੰ ਲੈ ਕੇ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਉਨ੍ਹਾਂ ਦੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸਭ ਤੋਂ ਪਹਿਲਾਂ ਇਹ ਫੈਸਲਾ ਕੀਤਾ ਸੀ ਕਿ ਪੰਥ ਨੂੰ ਮੁੱਖ ਰੱਖਦੇ ਹੋਏ ਪਾਰਟੀ ਸੰਦੀਪ ਸਿੰਘ ਦੇ ਪਰਿਵਾਰ ਦਾ ਸਾਥ ਦੇਵੇਗੀ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤੀ ਨੂੰ ਮਜ਼ਬੂਤ ਕੀਤਾ ਜਾਵੇ, ਇਹੋ ਅਜਿਹੀ ਪਾਰਟੀ ਹੈ ਜੋ ਪੰਥ ਪ੍ਰਤੀ ਦ੍ਰਿੜ ਇਰਾਦੇ ਨਾਲ ਰਾਜਨੀਤੀ ਵਿਚ ਉਤਰੀ ਹੈ।
ਇਹ ਵੀ ਪੜ੍ਹੋ : ਲੁਧਿਆਣਾ ਨੂੰ ਲੈ ਕੇ ਹੈਰਾਨ ਕਰ ਦੇਣ ਵਾਲਾ ਖ਼ੁਲਾਸਾ, ਇਸ ਰਿਪੋਰਟ ਨੂੰ ਪੜ੍ਹ ਕੇ ਉਡਣਗੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e