ਸਿਆਸਤ 'ਚ ਵੱਡੀ ਹਲਚਲ, ਇਸ ਸੀਨੀਅਰ ਆਗੂ ਨੇ ਛੱਡੀ ਕਾਂਗਰਸ

Tuesday, Nov 25, 2025 - 01:09 PM (IST)

ਸਿਆਸਤ 'ਚ ਵੱਡੀ ਹਲਚਲ, ਇਸ ਸੀਨੀਅਰ ਆਗੂ ਨੇ ਛੱਡੀ ਕਾਂਗਰਸ

ਸਮਰਾਲਾ (ਵਰਮਾ, ਸਚਦੇਵਾ) : ਅੱਜ ਸਮਰਾਲਾ ਹਲਕੇ ਦੀ ਸਿਆਸਤ ਵਿਚ ਵੱਡੀ ਹਲਚਲ ਦੇਖਣ ਨੂੰ ਮਿਲੀ। ਸਮਰਾਲਾ ਹਲਕੇ ਤੋਂ ਚਾਰ ਵਾਰ ਕਾਂਗਰਸ ਤੋਂ ਜੇਤੂ ਰਹੇ ਸਾਬਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਦੇ ਪੀ. ਏ. ਸੁਖਬੀਰ ਸਿੰਘ ਪੱਪੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਦੱਸਣਯੋਗ ਹੈ ਕਿ ਸੁਖਬੀਰ ਸਿੰਘ ਪੱਪੀ ਸਾਬਕਾ ਮਾਰਕੀਟ ਕਮੇਟੀ ਚੇਅਰਮੈਨ ਵੀ ਰਹਿ ਚੁੱਕੇ ਹਨ। ਇਸ ਸੰਬੰਧੀ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੇ ਰਿਹਾਇਸ਼ 'ਤੇ 'ਆਪ' ਸਮਰਥਕਾਂ ਦਾ ਵੱਡਾ ਇਕੱਠ ਹੋਇਆ। ਇਸ ਸੰਬੰਧ ਵਿਚ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਅੱਜ ਸੁਖਬੀਰ ਸਿੰਘ ਪੱਪੀ ਆਮ ਆਦਮੀ ਪਾਰਟੀ ਵਿਚ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਪੱਪੀ ਲੰਬੇ ਸਮੇਂ ਤੋਂ ਸਿਆਸਤ ਵਿਚ ਹਨ ਅਤੇ ਇਨ੍ਹਾਂ ਦਾ ਤਜ਼ਰਬਾ ਪਾਰਟੀ ਲਈ ਲਾਹੇਵੰਦ ਹੋਵੇਗਾ।

ਇਹ ਵੀ ਪੜ੍ਹੋ : ਬਠਿੰਡਾ ’ਚ ਫੈਲਿਆ ਖ਼ਤਰਨਾਕ ਵਾਇਰਸ, ਵੱਡੀ ਗਿਣਤੀ 'ਚ ਪ੍ਰਭਾਵਤ ਹੋ ਰਹੇ ਲੋਕ

PunjabKesari

ਇਸ ਸਬੰਧ ਵਿਚ ਸੁਖਬੀਰ ਸਿੰਘ ਪੱਪੀ ਨੇ ਦੱਸਿਆ ਕਿ ਉਹ ਅੱਜ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਉਹ ਹਲਕਾ ਵਿਧਾਇਕ ਦੀ ਕਾਰਗੁਜ਼ਾਰੀ ਤੋਂ ਬੇਹੱਦ ਖੁਸ਼ ਹਨ। ਉਨ੍ਹਾਂ ਨੇ ਲਗਭਗ 30 ਸਾਲ ਦਾ ਵੱਡਾ ਸਮਾਂ ਕਾਂਗਰਸ ਵਿਚ ਬਿਤਾਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਛੱਡਣ ਦਾ ਕਾਰਨ ਮੌਜੂਦਾ ਸਮੇਂ ਵਿਚ ਹਲਕੇ ਦੀ ਕਾਂਗਰਸ ਲੀਡਰਸ਼ਿਪ ਵਰਕਰਾਂ ਦੀ ਬੇਕਦਰੀ ਕਰਨਾ ਹੈ ਜਿਸ ਕਾਰਨ ਵਰਕਰਾਂ ਵਿਚ ਭਾਰੀ ਰੋਸ ਹੈ ਤੇ ਆਉਣ ਵਾਲੇ ਸਮੇਂ ਵਿਚ ਹੋਰ ਵਰਕਰ ਪਾਰਟੀ ਵਿਚ ਸ਼ਾਮਿਲ ਹੋਣਗੇ। ਜ਼ਿਕਰਯੋਗ ਹੈ ਕਿ ਸੁਖਬੀਰ ਸਿੰਘ ਪੱਪੀ ਸਮਰਾਲਾ ਹਲਕੇ ਵਿਚ ਭਾਰੀ ਵੋਟ ਬੈਂਕ ਰੱਖਦੇ ਹਨ।ਉਨ੍ਹਾਂ ਦਾ ਪਾਰਟੀ ਛੱਡਣਾ ਕਾਂਗਰਸ ਲਈ ਵੱਡਾ ਘਾਟਾ ਮੰਨਿਆ ਜਾ ਰਿ ਹੈ। 

ਇਹ ਵੀ ਪੜ੍ਹੋ : ਰਜਿਸਟਰੀਆਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ, ਨੋਟੀਫਿਕੇਸ਼ਨ ਜਾਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News